ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਕੈਪਟਨ ਅਮਰਿੰਦਰ ਸਿੰਘ ਵਲੋਂ ਅਮਿਤ ਸ਼ਾਹ ਤੇ ਜੇ.ਪੀ. ਨੱਢਾ ਨਾਲ ਮੁਲਾਕਾਤ <br/>

Ad Position 21
No active advertisement
ਅਜੀਤ ਡੈਸਕ 07-06-2026

ਨਵੀਂ ਦਿੱਲੀ, 6 ਜੂਨ (ਉਪਮਾ ਡਾਗਾ ਪਾਰਥ)-ਪੰਜਾਬ ਦੇ ਸਾਬਕਾ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਸਨਿਚਰਵਾਰ ਨੂੰ ਰਾਜਧਾਨੀ ਦਿੱਲੀ ਵਿਖੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕੀਤੀ | ਕੈਪਟਨ ਨੇ ਕੇਂਦਰੀ ਮੰਤਰੀ ਜੇ.ਪੀ. ਨੱਢਾ ਨਾਲ ਵੀ ਮੁਲਾਕਾਤ ਕੀਤੀ | ਇਹ ਮੁਲਾਕਾਤਾਂ ਅਜਿਹੇ ਸਮੇਂ 'ਚ ਹੋ ਰਹੀਆਂ ਹਨ, ਜਦੋਂ ਕੈਪਟਨ ਦੇ ਆਪਣੀ ਪੁਰਾਣੀ ਪਾਰਟੀ 'ਚ ਜਾਣ ਦੀਆਂ ਕਿਆਸ ਅਰਾਈਆਂ ਕਾਫ਼ੀ ਜ਼ੋਰਾਂ 'ਤੇ ਹਨ | ਕੇਵਲ ਸਿੰਘ ਢਿੱਲੋਂ ਨੂੰ ਪੰਜਾਬ ਪ੍ਰਦੇਸ਼ ਭਾਜਪਾ ਦਾ ਪ੍ਰਧਾਨ ਬਣਾਏ ਜਾਣ 'ਤੇ ਕੈਪਟਨ ਕਾਫੀ ਨਾਰਾਜ਼ ਸਨ ਅਤੇ ਉਨ੍ਹਾਂ ਨੇ ਜਨਤਕ ਤੌਰ 'ਤੇ ਵੀ ਆਪਣੀ ਨਾਰਾਜ਼ਗੀ ਜ਼ਾਹਿਰ ਕੀਤੀ ਸੀ, ਜਿਸ ਤੋਂ ਬਾਅਦ ਉਨ੍ਹਾਂ ਦੇ ਕਾਂਗਰਸ 'ਚ ਜਾਣ ਦੀ ਚਰਚਾ ਤੇਜ਼ ਹੋ ਗਈ ਸੀ | ਹਲਕਿਆਂ ਮੁਤਾਬਿਕ ਕੈਪਟਨ ਨੇ ਦੋਵਾਂ ਆਗੂਆਂ ਅੱਗੇ ਪਾਰਟੀ ਦੇ ਅੰਦਰ ਸੀਨੀਅਰ ਨੇਤਾਵਾਂ ਦੀ ਸੁਣਵਾਈ ਨਾ ਹੋਣ ਦਾ ਮੁੱਦਾ ਚੁੱਕਿਆ | ਕੈਪਟਨ ਨੇ ਮੁਲਾਕਾਤ ਦੀਆਂ ਤਸਵੀਰਾਂ ਆਪ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਨਸ਼ਰ ਕੀਤੀਆਂ | ਨਾਲ ਹੀ ਲਿਖੇ ਸੰਦੇਸ਼ 'ਚ ਕਿਹਾ ਕਿ ਉਨ੍ਹਾਂ ਨੇ ਪੰਜਾਬ ਨਾਲ ਸੰਬੰਧਿਤ ਮੁੱਦਿਆਂ 'ਤੇ ਚਰਚਾ ਕੀਤੀ | ਜ਼ਿਕਰਯੋਗ ਹੈ ਕਿ ਕੈਪਟਨ ਦੀ ਨਾਰਾਜ਼ਗੀ ਤੋਂ ਬਾਅਦ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਨੇ ਵੀ ਬਿਆਨ ਦਿੰਦਿਆਂ ਕਿਹਾ ਕਿ ਕੈਪਟਨ ਅਮਰਿੰਦਰ ਸਿੰਘ ਲਗਾਤਾਰ ਉਨ੍ਹਾਂ ਦੇ ਸੰਪਰਕ 'ਚ ਹਨ, ਜਿਸ ਤੋਂ ਬਾਅਦ ਹੁੱਡਾ ਰਾਹੀਂ ਕੈਪਟਨ ਦੀ 'ਘਰ ਵਾਪਸੀ' ਦੀ ਚਰਚਾ ਹੋਰ ਤਿੱਖੀ ਹੋ ਗਈ ਸੀ | ਕੈਪਟਨ ਨੇ ਵੀ ਪੁਰਾਣੀ ਪਾਰਟੀ ਦੀ ਤਾਰੀਫ਼ ਕਰਦਿਆਂ ਕਿਹਾ ਕਿ ਕਾਂਗਰਸ 'ਚ ਸਲਾਹ ਹੁੰਦੀ ਸੀ, ਭਾਜਪਾ 'ਚ ਫ਼ੈਸਲਾ ਉਪਰੋਂ ਆਉਂਦਾ ਹੈ |

Ad Position 22
No active advertisement
ਪਿਛਲੀ ਖ਼ਬਰ ਮਾਸਟਰ ਕੇਡਰ ਯੂਨੀਅਨ ਦੀ ਮੋਗਾ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ ਅਗਲੀ ਖ਼ਬਰ ਜਵੱਦੀ ਟਕਸਾਲ ਵਿਖੇ ਘੱਲੂਘਾਰੇ ਨੂੰ ਸਮਰਪਿਤ ਵਿਸ਼ੇਸ਼ ਸਮਾਗਮ
Ad Position 24
No active advertisement