ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-06-2026

ਮਾਸਟਰ ਕੇਡਰ ਯੂਨੀਅਨ ਦੀ ਮੋਗਾ ਵਿਖੇ ਹੋਈ ਸੂਬਾ ਪੱਧਰੀ ਮੀਟਿੰਗ

Ad Position 21
No active advertisement
ਅਜੀਤ ਡੈਸਕ 07-06-2026

ਮੋਗਾ, 6 ਜੂਨ (ਸੁਰਿੰਦਰਪਾਲ ਸਿੰਘ)-ਮਾਸਟਰ ਕੇਡਰ ਯੂਨੀਅਨ ਦੇ ਸੂਬਾ ਪ੍ਰਧਾਨ ਬਲਜਿੰਦਰ ਧਾਲੀਵਾਲ, ਸੂਬਾ ਜਨਰਲ ਸਕੱਤਰ ਗੁਰਮੀਤ ਸਿੰਘ ਭੁੱਲਰ, ਸਰਪ੍ਰਸਤ ਗੁਰਪ੍ਰੀਤ ਸਿੰਘ ਰਿਆੜ, ਸੀਨੀਅਰ ਆਗੂ ਹਰਮਿੰਦਰ ਉੱਪਲ, ਜੁਆਇੰਟ ਸਕੱਤਰ ਦਲਜੀਤ ਸਿੰਘ ਸਭਰਵਾਲ, ਮਨਜਿੰਦਰ ਸਿੰਘ ਢਿੱਲੋਂ ਸਹਾਇਕ ਵਿੱਤ ਸਕੱਤਰ, ਸੁਖਰਾਜ ਸਿੰਘ ਬੁੱਟਰ, ਸੀਨੀਅਰ ਮੀਤ ਪ੍ਰਧਾਨ ਅਮਰਬੀਰ ਸਿੰਘ ਰੰਧਾਵਾ, ਜਥੇਬੰਦਕ ਸਕੱਤਰ ਹਰਸੇਵਕ ਸਿੰਘ ਸਾਧੂਵਾਲਾ, ਰਾਜਪਾਲ ਸਿੰਘ ਸੂਬਾ ਪ੍ਰੈੱਸ ਸਕੱਤਰ, ਅਮਨਦੀਪ ਸਿੰਘ ਸੂਬਾ ਕੋਆਰਡੀਨੇਟਰ ਦੀ ਸਾਂਝੀ ਅਗਵਾਈ ਵਿਚ ਮਾਸਟਰ ਕੇਡਰ ਯੂਨੀਅਨ ਪੰਜਾਬ ਅਤੇ ਮੁਲਾਜ਼ਮਾਂ ਤੇ ਕਰਮਚਾਰੀਆਂ ਦੀਆਂ ਜਾਇਜ਼ ਮੰਗਾਂ ਨੂੰ ਹੱਲ ਕਰਵਾਉਣ ਵਾਸਤੇ ਮੋਗਾ ਵਿਖੇ ਸੂਬਾ ਪੱਧਰੀ ਮੀਟਿੰਗ ਕੀਤੀ ਗਈ | ਮੀਟਿੰਗ ਵਿਚ ਬੋਲਦੇ ਜ਼ਿਲ੍ਹਾ ਪ੍ਰਧਾਨ ਮੋਗਾ ਸ਼ਮਸ਼ੇਰ ਸਿੰਘ, ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ ਧਰਮਿੰਦਰ ਸਿੰਘ, ਇੰਦਰਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਬਲਜਿੰਦਰ ਸਿੰਘ ਮਖੂ, ਹਰਮਿੰਦਰ ਸਿੰਘ ਉੱਪਲ, ਦਿਲਰਾਜਬੀਰ ਸਿੰਘ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਦਲਜੀਤ ਸਿੰਘ ਸਭਰਵਾਲ ਫ਼ਾਜ਼ਿਲਕਾ, ਰਣਜੀਤ ਸਿੰਘ ਅੰਮਿ੍ਤਸਰ ਨੇ ਮੀਟਿੰਗ ਵਿਚ ਦੱਸਿਆ ਕਿ ਸਿੱਖਿਆ ਮੰਤਰੀ ਅਧਿਆਪਕਾਂ ਦੀਆਂ ਮੰਗਾਂ ਪ੍ਰਤੀ ਬਿਲਕੁਲ ਵੀ ਸੰਜੀਦਾ ਨਹੀਂ ਹੈ ਅਤੇ ਪੰਜਾਬ ਸਰਕਾਰ ਸਰਕਾਰੀ ਮੁਲਾਜ਼ਮਾਂ ਅਤੇ ਅਧਿਆਪਕਾਂ ਦੇ ਉਲਟ ਭੁਗਤ ਰਹੀ ਹੈ | ਉਨ੍ਹਾਂ ਦਾ ਬਣਦਾ ਡੀ.ਏ. 'ਤੇ ਸਰਕਾਰ ਵਲੋਂ ਡਾਕਾ ਮਾਰਿਆ ਜਾ ਰਿਹਾ ਹੈ | ਇਨ੍ਹਾਂ ਸਾਰਿਆਂ ਮਸਲਿਆਂ ਨੂੰ ਨਜਿੱਠਣ ਵਾਸਤੇ ਜੁਲਾਈ ਮਹੀਨੇ ਦੇ ਦੂਜੇ ਹਫ਼ਤੇ ਪੰਜਾਬ ਸਰਕਾਰ ਖ਼ਿਲਾਫ਼ ਜ਼ਿਲ੍ਹਾ ਪੱਧਰੀ ਐਕਸ਼ਨ ਕੀਤੇ ਜਾਣਗੇ | ਮੀਟਿੰਗ ਵਿਚ ਇੰਦਰਪਾਲ ਸਿੰਘ ਜ਼ਿਲ੍ਹਾ ਪ੍ਰਧਾਨ ਗੁਰਦਾਸਪੁਰ, ਧਰਮਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ ਫ਼ਰੀਦਕੋਟ, ਰਣਜੀਤ ਸਿੰਘ ਅੰਮਿ੍ਤਸਰ, ਸੁਖਰਾਜ ਸਿੰਘ ਬੁੱਟਰ ਸ੍ਰੀ ਮੁਕਤਸਰ ਸਾਹਿਬ, ਵਿਨੇ ਕੁਮਾਰ ਨਵਾਂ ਸ਼ਹਿਰ, ਗਗਨਦੀਪ ਸਿੰਘ ਸਟੇਟ ਕਮੇਟੀ ਮੈਂਬਰ ਮੋਗਾ, ਦਿਲਰਾਜਬੀਰ ਸਿੰਘ ਜ਼ਿਲ੍ਹਾ ਪ੍ਰਧਾਨ ਕਪੂਰਥਲਾ, ਨਰਿੰਦਰ ਸਿੰਘ ਕਪੂਰਥਲਾ, ਚੰਦਰ ਸ਼ੇਖਰ ਨਵਾਂ ਸ਼ਹਿਰ, ਇੰਦਰਪਾਲ ਸਿੰਘ ਮੋਗਾ, ਨਰਿੰਦਰ ਸਿੰਘ ਨਵਾਂ ਸ਼ਹਿਰ, ਜਗਦੀਸ਼ ਕੁਮਾਰ ਨਵਾਂ ਸ਼ਹਿਰ, ਕੁਲਦੀਪ ਸਿੰਘ ਨਵਾਂ ਸ਼ਹਿਰ, ਜਸਵਿੰਦਰ ਸਿੰਘ ਮੋਗਾ, ਜੀ.ਐਸ. ਪੀਟਰ ਲੋਕ ਗਾਇਕ ਮੋਗਾ, ਰਜਿੰਦਰ ਕੁਮਾਰ, ਨਰਿੰਦਰ ਕੁਮਾਰ ਫ਼ਰੀਦਕੋਟ, ਸ਼ਮਸ਼ੇਰ ਸਿੰਘ ਜ਼ਿਲ੍ਹਾ ਪ੍ਰਧਾਨ ਮੋਗਾ, ਮਦਨ ਲਾਲ ਫ਼ਿਰੋਜ਼ਪੁਰ, ਬਲਜਿੰਦਰ ਸਿੰਘ ਮਖੂ, ਹਰਪ੍ਰੀਤ ਸਹਿਗਲ, ਅਮਨਦੀਪ ਸਿੰਘ ਬਲਾਕ ਪ੍ਰਧਾਨ ਮੋਗਾ, ਪਵਨ ਕੁਮਾਰ ਫ਼ਾਜ਼ਿਲਕਾ ਜਸਵਿੰਦਰ ਸਿੰਘ ਫ਼ਾਜ਼ਿਲਕਾ, ਨਿਰਮਲਜੀਤ ਸਿੰਘ ਮੋਗਾ, ਅੰਮਿ੍ਤਪਾਲ ਸਿੰਘ ਡੀ.ਪੀ. ਮੋਗਾ, ਇਕਬਾਲ ਸਿੰਘ ਡੀ.ਪੀ. ਮੋਗਾ, ਸੰਦੀਪ ਕੁਮਾਰ, ਦਲਜੀਤ ਸਿੰਘ ਕਪੂਰਥਲਾ, ਗੁਰਮੀਤ ਸਿੰਘ ਮੋਗਾ, ਨਿਰਮਲ ਸਿੰਘ ਮੋਗਾ, ਸੰਦੀਪ ਪੁਰੀ ਮੋਗਾ, ਰਜੇਸ਼ ਕੁਮਾਰ ਮੋਗਾ, ਅਵਤਾਰ ਸਮਾਲਸਰ ਤੇ ਵੱਡੀ ਗਿਣਤੀ ਵਿਚ ਅਧਿਆਪਕ ਸਾਥੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਭਾਰਤ ਦੇ ਵਿਰੋਧ ਦੇ ਬਾਵਜੂਦ ਗਿਲਗਿਤ-ਬਾਲਟਿਸਤਾਨ 'ਚ ਅੱਜ ਕਰਵਾਈਆਂ ਜਾ ਰਹੀਆਂ ਚੋਣਾਂ ਅਗਲੀ ਖ਼ਬਰ ਕੈਪਟਨ ਅਮਰਿੰਦਰ ਸਿੰਘ ਵਲੋਂ ਅਮਿਤ ਸ਼ਾਹ ਤੇ ਜੇ.ਪੀ. ਨੱਢਾ ਨਾਲ ਮੁਲਾਕਾਤ <br/>
Ad Position 24
No active advertisement