ਸੰਗਰੂਰ, 6 ਜੂਨ (ਅਮਨਦੀਪ ਸਿੰਘ ਬਿੱਟਾ)-ਕੁੱਲ ਹਿੰਦ ਕਾਂਗਰਸ ਦੇ ਖਜ਼ਾਨਚੀ ਤੇ ਪੰਜਾਬ ਦੇ ਸਾਬਕਾ ਕੈਬਨਿਟ ਮੰਤਰੀ ਵਿਜੈਇੰਦਰ ਸਿੰਗਲਾ ਨੇ ਕਿਹਾ ਕਿ ਆਮ ਆਦਮੀ ਪਾਰਟੀ (ਆਪ) ਸਰਕਾਰ ਦੇ ਅਖੌਤੀ 'ਬਦਲਾਅ' ਦੇ ਦਾਅਵਿਆਂ ਦੀ ਅੱਜ ਪੂਰੀ ਤਰ੍ਹਾਂ ਫ਼ੂਕ ਨਿਕਲ ਗਈ ਹੈ। ਰੁਜ਼ਗਾਰ ਦੇ ਚੋਣ ਵਾਅਦੇ ਪੂਰੇ ਕਰਨ ਦੀ ਬਜਾਏ, ਭਗਵੰਤ ਮਾਨ ਸਰਕਾਰ ਨੇ ਆਪਣੇ ਹੱਕ ਮੰਗ ਰਹੇ ਪੰਜਾਬ ਦੇ ਬੇਰੁਜ਼ਗਾਰ ਨੌਜਵਾਨਾਂ 'ਤੇ ਪੁਲਿਸ ਦੀ ਲਾਠੀ ਦੇ ਜ਼ੋਰ 'ਤੇ ਰਾਜ ਕਰਨ ਦਾ ਰਾਹ ਚੁਣਿਆ ਹੈ। ਵਿਜੈ ਇੰਦਰ ਸਿੰਗਲਾ ਨੇ ਜਾਰੀ ਕੀਤੇ ਇੱਕ ਬਿਆਨ ਵਿਚ ਕਿਹਾ ਕਿ ਨੇ ਪਟਿਆਲਾ ਵਿਚ ਪੀ.ਐਸ.ਪੀ.ਸੀ.ਐਲ. (ਪਾਵਰਕਾਮ) ਦੇ ਮੁੱਖ ਦਫ਼ਤਰ ਅੱਗੇ ਸ਼ਾਂਤਮਈ ਪ੍ਰਦਰਸ਼ਨ ਕਰ ਰਹੇ 2,600 ਅਪ੍ਰੈਂਟਿਸ ਲਾਈਨਮੈਨਾਂ 'ਤੇ ਪੁਲਿਸ ਵਲੋਂ ਕੀਤੇ ਗਏ ਅੰਨ੍ਹੇਵਾਹ ਅਤੇ ਬੇਰਹਿਮ ਲਾਠੀਚਾਰਜ ਦੀ ਸਖ਼ਤ ਸ਼ਬਦਾਂ ਵਿਚ ਨਿਖੇਧੀ ਕੀਤੀ।
'ਆਪ' ਸਰਕਾਰ ਨੇ ਬੇਰੁਜ਼ਗਾਰ ਨੌਜਵਾਨਾਂ ਪ੍ਰਤੀ ਅਪਣਾਇਆ ਤਾਨਾਸ਼ਾਹੀ ਰਵੱਈਆ-ਸਿੰਗਲਾ
ਅਜੀਤ ਡੈਸਕ
07-06-2026