06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਘਰੇਲੂ ਗੈਸ ਸਿਲੰਡਰ ਦੀਆਂ ਕੀਮਤਾਂ 'ਚ ਕੀਤੇ ਵਾਧੇ ਨੇ ਲੋਕਾਂ 'ਤੇ ਬੋਝ ਹੋਰ ਵਧਾਇਆ-ਹਰਪਾਲ ਸਿੰਘ ਚੀਮਾ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026

ਚੰਡੀਗੜ੍ਹ, 7 ਜੂਨ (ਅਜੀਤ ਬਿਊਰੋ)-ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਘਰੇਲੂ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿਚ ਹੋਏ ਤਾਜ਼ਾ ਵਾਧੇ ਨੂੰ ਲੈ ਕੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਦੀ ਤਿੱਖੀ ਆਲੋਚਨਾ ਕੀਤੀ ਹੈ | ਉਨ੍ਹਾਂ ਕਿਹਾ ਕਿ ਤੇਲ ਤੇ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਵਿਚ ਲਗਾਤਾਰ ਹੋ ਰਿਹਾ ਵਾਧਾ ਦੇਸ਼ ਭਰ ਦੇ ਆਮ ਨਾਗਰਿਕਾਂ ਲਈ ਜ਼ਿੰਦਗੀ ਨੂੰ ਦਿਨ-ਬ-ਦਿਨ ਮੁਸ਼ਕਿਲ ਬਣਾ ਰਿਹਾ ਹੈ | ਉਨ੍ਹਾਂ ਕਿਹਾ ਕਿ ਗਰੀਬ ਤੇ ਮੱਧ ਵਰਗੀ ਪਰਿਵਾਰ ਪਹਿਲਾਂ ਹੀ ਮਹਿੰਗਾਈ ਦੇ ਬੋਝ ਹੇਠ ਦੱਬੇ ਹੋਏ ਹਨ ਤੇ ਰਸੋਈ ਗੈਸ ਦੀਆਂ ਕੀਮਤਾਂ ਵਿਚ ਹੋਏ ਇਸ ਤਾਜ਼ਾ ਵਾਧੇ ਨੇ ਉਨ੍ਹਾਂ ਦੀਆਂ ਮੁਸ਼ਕਿਲਾਂ ਨੂੰ ਹੋਰ ਵਧਾ ਦਿੱਤਾ ਹੈ | ਘਰੇਲੂ ਐਲ.ਪੀ.ਜੀ. ਸਿਲੰਡਰ ਦੀ ਕੀਮਤ ਵਿਚ 29 ਰੁਪਏ ਦੇ ਵਾਧੇ 'ਤੇ ਪ੍ਰਤੀਕਿਰਿਆ ਦਿੰਦਿਆਂ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਮਰਸ਼ੀਅਲ ਐਲਪੀਜੀ ਸਿਲੰਡਰ ਦੀਆਂ ਕੀਮਤਾਂ ਵਿਚ ਵਾਰ-ਵਾਰ ਕੀਤੇ ਵਾਧੇ ਤੋਂ ਬਾਅਦ, ਹੁਣ ਇੱਕ ਵਾਰ ਫਿਰ ਇਹ ਬੋਝ ਘਰੇਲੂ ਰਸੋਈਆਂ 'ਤੇ ਪਾ ਦਿੱਤਾ ਗਿਆ ਹੈ | ਉਨ੍ਹਾਂ ਕਿਹਾ ਕਿ ਆਮ ਨਾਗਰਿਕ 'ਤੇ ਹਰ ਪਾਸੇ ਤੋਂ ਮਹਿੰਗਾਈ ਦੀ ਮਾਰ ਪੈ ਰਹੀ ਹੈ | ਡੀਜ਼ਲ, ਐਲ.ਪੀ.ਜੀ., ਸੀ.ਐਨ.ਜੀ. ਅਤੇ ਹੋਰ ਜ਼ਰੂਰੀ ਵਸਤਾਂ ਦੀਆਂ ਕੀਮਤਾਂ ਲਗਾਤਾਰ ਵਧ ਰਹੀਆਂ ਹਨ, ਜਿਸ ਨਾਲ ਲੱਖਾਂ ਪਰਿਵਾਰਾਂ ਦੀ ਰੋਜ਼ਾਨਾ ਦੀ ਜ਼ਿੰਦਗੀ ਹੋਰ ਮਹਿੰਗੀ ਹੋ ਗਈ ਹੈ | ਉਨ੍ਹਾਂ ਤੰਜ਼ ਕੱਸਦਿਆਂ ਕਿਹਾ ਕਿ ਜਿੱਥੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਅਕਸਰ ਵਿਦੇਸ਼ੀ ਦੌਰੇ ਕਰਦੇ ਰਹਿੰਦੇ ਹਨ, ਉੱਥੇ ਹੀ ਉਨ੍ਹਾਂ ਦੀ ਸਰਕਾਰ ਦੀਆਂ ਵਿਦੇਸ਼ੀ ਅਤੇ ਆਰਥਿਕ ਨੀਤੀਆਂ ਦੇਸ਼ ਦੇ ਅਦਰ ਨਾਗਰਿਕਾਂ ਨੂੰ ਰਾਹਤ ਦੇਣ ਵਿਚ ਪੂਰੀ ਤਰ੍ਹਾਂ ਨਾਕਾਮ ਰਹੀਆਂ ਹਨ |

Ad Position 22
No active advertisement
ਪਿਛਲੀ ਖ਼ਬਰ ਗਾਂਧੀ ਬ੍ਰਦਰਸ ਲਾਟਰੀ ਦੇ ਨਾਂਅ 'ਤੇ ਲੋਕਾਂ ਨਾਲ ਕੀਤੀ ਜਾ ਰਹੀ ਕਰੋੜਾਂ ਰੁਪਏ ਦੀ ਸਾਈਬਰ ਠੱਗੀ <br/> ਅਗਲੀ ਖ਼ਬਰ ਵਿਸ਼ੇਸ਼ ਕੈਂਪ ਦੌਰਾਨ ਲਗਭਗ 1 ਲੱਖ ਵੋਟਰਾਂ ਦੀ ਕੀਤੀ ਮੈਪਿੰਗ
Ad Position 24