06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

ਪੰਜਾਬ ਦੇ ਅਹਿਮ ਮੁੱਦਿਆਂ ਸੰਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026

ਕਾਨੂੰਨ-ਵਿਵਸਥਾ, ਨਸ਼ਿਆਂ ਅਤੇ ਸਰਹੱਦੀ ਸੁਰੱਖਿਆ ਬਾਰੇ ਕੀਤੀ ਚਰਚਾ
ਚੰਡੀਗੜ੍ਹ, 7 ਜੂਨ (ਸੰਦੀਪ ਕੁਮਾਰ ਮਾਹਨਾ)-ਭਾਰਤੀ ਜਨਤਾ ਪਾਰਟੀ ਪੰਜਾਬ ਦੇ ਸੂਬਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਨਵੀਂ ਦਿੱਲੀ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਮੁਲਾਕਾਤ ਕਰਕੇ ਪੰਜਾਬ ਨਾਲ ਜੁੜੇ ਅਹਿਮ ਮੁੱਦਿਆਂ ਨੂੰ ਉਠਾਇਆ | ਇਸ ਦੌਰਾਨ ਸੂਬੇ 'ਚ ਕਾਨੂੰਨ-ਵਿਵਸਥਾ ਦੀ ਸਥਿਤੀ, ਨਸ਼ਿਆਂ ਦੇ ਵਧਦੇ ਪ੍ਰਭਾਵ, ਸਰਹੱਦ ਪਾਰੋਂ ਹੋ ਰਹੀ ਤਸਕਰੀ ਤੇ ਸੁਰੱਖਿਆ ਨਾਲ ਸਬੰਧਿਤ ਚੁਣੌਤੀਆਂ ਬਾਰੇ ਵਿਸਥਾਰ ਨਾਲ ਵਿਚਾਰ-ਵਟਾਂਦਰਾ ਕੀਤਾ | ਮੁਲਾਕਾਤ ਦੌਰਾਨ ਢਿੱਲੋਂ ਨੇ ਗ੍ਰਹਿ ਮੰਤਰੀ ਨੂੰ ਪੰਜਾਬ ਦੇ ਮੌਜੂਦਾ ਹਾਲਾਤਾਂ ਤੋਂ ਜਾਣੂ ਕਰਵਾਉਂਦੇ ਹੋਏ ਸੂਬੇ ਦੇ ਲੋਕਾਂ ਦੀਆਂ ਚਿੰਤਾਵਾਂ ਵੀ ਉਨ੍ਹਾਂ ਸਾਹਮਣੇ ਰੱਖੀਆਂ | ਮੀਟਿੰਗ ਦੌਰਾਨ ਪੰਜਾਬ ਵਿਚ ਨਸ਼ਿਆਂ ਦੀ ਵਧ ਰਹੀ ਸਮੱਸਿਆ, ਗੈਂਗਸਟਰਵਾਦ, ਅਮਨ-ਕਾਨੂੰਨ ਦੀ ਸਥਿਤੀ ਤੇ ਪਾਕਿਸਤਾਨ ਸਰਹੱਦ ਰਾਹੀਂ ਨਸ਼ਿਆਂ ਤੇ ਹਥਿਆਰਾਂ ਦੀ ਤਸਕਰੀ ਦੇ ਮੁੱਦੇ ਪ੍ਰਮੁੱਖ ਤੌਰ 'ਤੇ ਵਿਚਾਰੇ ਗਏ | ਢਿੱਲੋਂ ਨੇ ਕਿਹਾ ਕਿ ਪੰਜਾਬ ਇੱਕ ਸਰਹੱਦੀ ਸੂਬਾ ਹੋਣ ਕਾਰਨ ਇੱਥੋਂ ਦੀ ਸੁਰੱਖਿਆ ਅਤੇ ਸਮਾਜਿਕ ਸਥਿਰਤਾ ਨਾਲ ਜੁੜੇ ਮੁੱਦੇ ਨਾ ਸਿਰਫ਼ ਸੂਬੇ ਲਈ, ਸਗੋਂ ਦੇਸ਼ ਦੀ ਸੁਰੱਖਿਆ ਲਈ ਵੀ ਅਹਿਮ ਹਨ | ਇਸ ਮੌਕੇ ਢਿੱਲੋਂ ਨੇ ਕੇਂਦਰੀ ਗ੍ਰਹਿ ਮੰਤਰੀ ਨੂੰ ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਬਾਰੇ ਇੱਕ ਪੁਸਤਕ ਤੇ ਉਨ੍ਹਾਂ ਦੀ ਤਸਵੀਰ ਵੀ ਭੇਟ ਕੀਤੀ | ਮੁਲਾਕਾਤ ਤੋਂ ਬਾਅਦ ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਉਨ੍ਹਾਂ ਨੇ ਪੰਜਾਬ ਦੇ ਲੋਕਾਂ ਨਾਲ ਜੁੜੇ ਅਹਿਮ ਮਸਲਿਆਂ ਬਾਰੇ ਗ੍ਰਹਿ ਮੰਤਰੀ ਨੂੰ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਹੈ | ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਪੰਜਾਬ ਦੀ ਸੁਰੱਖਿਆ ਤੇ ਵਿਕਾਸ ਪ੍ਰਤੀ ਪੂਰੀ ਤਰ੍ਹਾਂ ਗੰਭੀਰ ਹੈ ਅਤੇ ਸੂਬੇ ਦੇ ਹਿੱਤਾਂ ਦੀ ਰੱਖਿਆ ਲਈ ਹਰ ਸੰਭਵ ਸਹਿਯੋਗ ਦਿੱਤਾ ਜਾਵੇਗਾ | ਭਾਜਪਾ ਸੂਬਾ ਪ੍ਰਧਾਨ ਨੇ ਕਿਹਾ ਕਿ ਪਾਰਟੀ ਪੰਜਾਬ ਦੇ ਲੋਕਾਂ ਦੀਆਂ ਸਮੱਸਿਆਵਾਂ ਨੂੰ ਲਗਾਤਾਰ ਉਠਾਉਂਦੀ ਰਹੇਗੀ ਤੇ ਉਨ੍ਹਾਂ ਦੀ ਆਵਾਜ਼ ਨੂੰ ਰਾਸ਼ਟਰੀ ਪੱਧਰ ਤੱਕ ਪਹੁੰਚਾਉਣ ਲਈ ਵਚਨਬੱਧ ਹੈ | ਪੰਜਾਬ ਨੂੰ ਨਸ਼ਾ-ਮੁਕਤ, ਸੁਰੱਖਿਅਤ ਅਤੇ ਖੁਸ਼ਹਾਲ ਬਣਾਉਣ ਲਈ ਸਾਂਝੇ ਯਤਨਾਂ ਦੀ ਲੋੜ ਹੈ |

Ad Position 22
No active advertisement
ਪਿਛਲੀ ਖ਼ਬਰ 'ਇਕ ਦੇਸ਼ ਇਕ ਚੋਣ' ਦੇ ਨਾਅਰੇ ਤੇ ਬੁਲਡੋਜ਼ਰ ਰਾਜ ਦਾ ਪੂਰੀ ਤਾਕਤ ਨਾਲ ਵਿਰੋਧ ਕਰਾਂਗੇ-ਕਾਮਰੇਡ ਦੀਪਾਂਕਰ ਅਗਲੀ ਖ਼ਬਰ ਪੰਜਾਬ ਵਿਚ ਕੈਂਸਰ ਦਾ ਕਹਿਰ ਜਾਰੀ-23711 ਮਰੀਜ਼ ਦਰਜ
Ad Position 24