06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-06-2026

'ਇਕ ਦੇਸ਼ ਇਕ ਚੋਣ' ਦੇ ਨਾਅਰੇ ਤੇ ਬੁਲਡੋਜ਼ਰ ਰਾਜ ਦਾ ਪੂਰੀ ਤਾਕਤ ਨਾਲ ਵਿਰੋਧ ਕਰਾਂਗੇ-ਕਾਮਰੇਡ ਦੀਪਾਂਕਰ

Ad Position 21
repet_subhas-goyals [Copy P29]
ਅਜੀਤ ਡੈਸਕ 08-06-2026

ਖੇਤੀ ਤੇ ਪ੍ਰਚੂਨ ਵਪਾਰ ਨੂੰ ਤਬਾਹ ਕਰਨ ਵਾਲੇ ਸਮਝੌਤਿਆਂ ਖਿਲਾਫ਼ ਵਿਆਪਕ ਲੋਕ ਲਾਮਬੰਦੀ ਕਰਾਂਗੇ-ਕਾਮਰੇਡ ਪਾਸਲਾ
ਲੁਧਿਆਣਾ, 7 ਜੂਨ (ਜਤਿੰਦਰ ਭੰਬੀ)-ਮੋਦੀ ਦੇ ਫਾਸੀਵਾਦੀ ਰਾਜ ਅੰਦਰ ਲੋਕਤੰਤਰ ਦੀ ਪਰਿਭਾਸ਼ਾ ਬਦਲ ਦਿੱਤੀ ਗਈ ਹੈ | ਪਹਿਲਾਂ ਜਿੱਥੇ ਦੇਸ਼ ਦੇ ਵੋਟਰ ਸਰਕਾਰਾਂ ਚੁਣਦੇ ਸਨ, ਉੱਥੇ ਹੁਣ ਮਨਮਾਨੇ ਐਸ.ਆਈ.ਆਰ. ਦੇ ਜ਼ਰੀਏ ਸਰਕਾਰ ਵੋਟਰਾਂ ਨੂੰ ਚੁਣ ਰਹੀ ਹੈ ਕਿ ਕੌਣ ਵੋਟ ਪਾ ਸਕੇਗਾ ਤੇ ਕੌਣ ਨਹੀਂ | ਇਹ ਪ੍ਰਗਟਾਵਾ ਡਾਕਟਰ ਅੰਬੇਡਕਰ ਭਵਨ ਵਿਖੇ ਐਸ.ਆਈ.ਆਰ. ਦੇ ਮੁੱਦੇ 'ਤੇ ਬੁਲਾਈ ਗਈ ਵਿਸ਼ਾਲ 'ਲੋਕ ਸੁਣਵਾਈ ਕਨਵੈਨਸ਼ਨ' ਨੂੰ ਸੰਬੋਧਨ ਕਰਦਿਆਂ ਬੁਲਾਰਿਆਂ ਨੇ ਕੀਤਾ | ਕਨਵੈਨਸ਼ਨ 'ਚ ਪੰਜਾਬ ਦੇ ਸਾਰੇ ਜ਼ਿਲਿ੍ਹਆਂ 'ਚੋਂ ਸਰਗਰਮ ਸਿਆਸੀ ਕਾਰਕੁੰਨ, ਮਜ਼ਦੂਰ-ਕਿਸਾਨ, ਔਰਤਾਂ ਤੇ ਨੌਜਵਾਨਾਂ ਨੇ ਹਿੱਸਾ ਲਿਆ | ਕਨਵੈਨਸ਼ਨ ਦੀ ਪ੍ਰਧਾਨਗੀ ਸਾਥੀ ਰੁਲਦੂ ਸਿੰਘ ਮਾਨਸਾ ਤੇ ਸਾਥੀ ਰਤਨ ਸਿੰਘ ਰੰਧਾਵਾ ਨੇ ਕੀਤੀ | ਕਨਵੈਨਸ਼ਨ 'ਚ ਸੀ.ਪੀ.ਆਈ. (ਐਮ.ਐਲ.) ਲਿਬਰੇਸ਼ਨ ਦੇ ਜਨਰਲ ਸਕੱਤਰ ਸਾਥੀ ਦੀਪਾਂਕਰ ਭੱਟਾਚਾਰੀਆ ਤੇ ਭਾਰਤੀ ਇਨਕਲਾਬੀ ਮਾਰਕਸਵਾਦੀ ਪਾਰਟੀ (ਆਰ. ਐਮ. ਪੀ. ਆਈ.) ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਮੁੱਖ ਬੁਲਾਰੇ ਵਜੋਂ ਸ਼ਾਮਿਲ ਹੋਏ | ਉੱਘੇ ਅੰਬੇਦਕਰੀ ਚਿੰਤਕ ਐਡਵੋਕੇਟ ਐਸ.ਐਲ. ਵਿਰਦੀ, ਆਰ.ਐਮ.ਪੀ.ਆਈ. ਦੇ ਸੂਬਾ ਸਕੱਤਰ ਸਾਥੀ ਪਰਗਟ ਸਿੰਘ ਜਾਮਾਰਾਏ, ਲਿਬਰੇਸ਼ਨ ਦੇ ਸੀਨੀਅਰ ਸੂਬਾਈ ਆਗੂ ਸਾਥੀ ਸੁਖਦਰਸਨ ਸਿੰਘ ਨੱਤ, 'ਸਮਾਜਿਕ ਸੰਘਰਸ ਪਾਰਟੀ' ਦੀ ਕੌਮੀ ਪ੍ਰਧਾਨ ਹਰਵਿੰਦਰ ਕੌਰ, 'ਭਾਰਤ ਮੁਕਤੀ ਮੋਰਚਾ' ਦੇ ਸੂਬਾ ਜਨਰਲ ਸਕੱਤਰ ਦਲਵਿੰਦਰ ਸਿੰਘ ਨੇ ਵੀ ਵਿਚਾਰ ਰੱਖੇ | ਮੰਚ ਸੰਚਾਲਨ ਪ੍ਰੋਫੈਸਰ ਜੈ ਪਾਲ ਸਿੰਘ ਨੇ ਕੀਤਾ ਅਤੇ ਪਹੁੰਚੇ ਆਗੂਆਂ ਤੇ ਲੋਕਾਂ ਦਾ ਸਵਾਗਤ ਕਾਮਰੇਡ ਚਿਤਰੰਜਨ ਨੇ ਕੀਤਾ | ਇਸ ਮੌਕੇ ਸੰਬੋਧਨ ਕਰਦਿਆਂ ਸਾਥੀ ਦੀਪਾਂਕਰ ਭੱਟਾਚਾਰੀਆ ਨੇ ਕਿਹਾ ਕਿ ਬਿਹਾਰ ਤੇ ਪੱਛਮੀ ਬੰਗਾਲ ਤੋਂ ਪਿੱਛੋਂ ਐਸ.ਆਈ.ਆਰ. ਦੀ ਮਾਰ ਹੇਠ ਆਉਣ ਵਾਲਾ ਅਗਲਾ ਸੂਬਾ ਹੁਣ ਪੰਜਾਬ ਹੋਵੇਗਾ | ਆਰ.ਐਮ.ਪੀ.ਆਈ. ਦੇ ਜਨਰਲ ਸਕੱਤਰ ਸਾਥੀ ਮੰਗਤ ਰਾਮ ਪਾਸਲਾ ਨੇ ਕਿਹਾ ਕਿ ਮੋਦੀ ਸਰਕਾਰ ਆਪਣੇ ਵਿਚਾਰਧਾਰਕ ਆਕਾ ਆਰ.ਐਸ.ਐਸ. ਦੇ ਅਜੰਡੇ ਤਹਿਤ ਦੇਸ਼ ਦੇ ਸੰਵਿਧਾਨ ਅਤੇ 'ਲੋਕ ਰਾਜੀ, 'ਧਰਮ ਨਿਰਪੱਖ, ਸੰਘਾਤਮਕ ਢਾਂਚੇ' ਨੂੰ ਤਬਾਹ ਕਰਕੇ ਧਰਮ ਅਧਾਰਤ, ਕੱਟੜ ਹਿੰਦੂਤਵੀ ਰਾਸ਼ਟਰ ਦੀ ਉਸਾਰੀ ਦਾ ਰਾਹ ਪੱਧਰਾ ਕਰਨ ਲੱਗੀ ਹੋਈ ਹੈ | ਕਨਵੈਨਸ਼ਨ ਵਿਚ ਲਿਬਰੇਸ਼ਨ ਦੇ ਕੇਂਦਰੀ ਕਮੇਟੀ ਦੇ ਮੈਂਬਰ ਕਾਮਰੇਡ ਪ੍ਰਸ਼ੋਤਮ ਸ਼ਰਮਾ, ਰਾਜਵਿੰਦਰ ਸਿੰਘ ਰਾਣਾ, ਕਿਸਾਨ ਆਗੂ ਡਾਕਟਰ ਸਤਨਾਮ ਸਿੰਘ ਅਜਨਾਲਾ, ਕੁਲਵੰਤ ਸਿੰਘ ਸੰਧੂ, ਗੁਰਨਾਮ ਸਿੰਘ ਭੀਖੀ, ਕਾਮਰੇਡ ਮਹੀਪਾਲ, ਰਘਬੀਰ ਸਿੰਘ ਬੈਨੀਪਾਲ, ਪ੍ਰਗਤੀਸੀਲ ਇਸਤਰੀ ਸਭਾ (ਏਪਵਾ) ਦੀ ਕੇਂਦਰੀ ਆਗੂ ਜਸਬੀਰ ਕੌਰ ਨੱਤ, ਜੈ ਪ੍ਰਕਾਸ਼ ਨਰਾਇਣ, ਕਾਮਰੇਡ ਗੁਰਨਾਮ ਸਿੰਘ ਦਾਊਦ, ਗੋਬਿੰਦ ਸਿੰਘ ਛਾਜਲੀ ਅਤੇ ਬਲਬੀਰ ਸਿੰਘ ਝਾਮਕਾ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਮਹਿਤਾ ਲਾਟਰੀ ਮੋਰਿੰਡਾ ਤੋਂ ਵੇਚੀ ਟਿਕਟ 'ਤੇ ਨਿਕਲਿਆ ਡੇਢ ਕਰੋੜ ਦਾ ਪਹਿਲਾ ਇਨਾਮ <br/> ਅਗਲੀ ਖ਼ਬਰ ਪੰਜਾਬ ਦੇ ਅਹਿਮ ਮੁੱਦਿਆਂ ਸੰਬੰਧੀ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੂੰ ਮਿਲੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ
Ad Position 24