ਮੱਖੂ, 7 ਜੂਨ (ਕੁਲਵਿੰਦਰ ਸਿੰਘ ਸੰਧੂ)-ਗੁਰਚਰਨ ਸਿੰਘ ਉਰਫ਼ ਕਾਲਾ ਗਾਬਾ ਕਤਲ ਕਾਂਡ ਦੇ ਮਾਮਲੇ ਸੰਬੰਧੀ ਡੀ.ਐੱਸ.ਪੀ. ਜਸਪਾਲ ਸਿੰਘ ਢਿੱਲੋਂ ਨੇ ਦੱਸਿਆ ਕਿ ਦੋਸ਼ੀ ਵਿਸ਼ਨੂੰ ਠਾਕੁਰ ਨੇ ਪੁੱਛਗਿੱਛ ਦੌਰਾਨ ਇੱਕ ਹੋਰ ਪਿਸਤੌਲ ਬਲਾਕ ਮੱਖੂ ਅਧੀਨ ਪੈਂਦੇ ਪਿੰਡ ਪੱਧਰੀ ਵਿਖੇ ਨਹਿਰ ਦੇ ਬੰਨ੍ਹ ਨੇੜੇ ਲੁਕਾਉਣ ਦਾ ਖੁਲਾਸਾ ਕੀਤਾ | ਬਰਾਮਦਗੀ ਦੌਰਾਨ ਦੋਸ਼ੀ ਨੇ ਪਿਸਤੌਲ ਕੱਢ ਕੇ ਏ.ਐੱਸ.ਆਈ. ਜਗਦੀਪ ਸਿੰਘ 'ਤੇ ਫਾਇਰ ਕਰਨ ਦੀ ਕੋਸ਼ਿਸ਼ ਕੀਤੀ ਤੇ ਬਾਅਦ ਵਿਚ ਪੁਲਿਸ ਪਾਰਟੀ 'ਤੇ ਦੋ ਫਾਇਰ ਕਰਕੇ ਭੱਜਣ ਲੱਗਾ | ਜਵਾਬੀ ਕਾਰਵਾਈ ਦੌਰਾਨ ਇੰਸਪੈਕਟਰ ਗੁਰਮੀਤ ਸਿੰਘ ਐਸ. ਐਚ. ਓ. ਮੱਖੂ ਵਲੋਂ ਚਲਾਈ ਗੋਲੀ ਦੋਸ਼ੀ ਦੀ ਖੱਬੀ ਲੱਤ ਵਿਚ ਲੱਗੀ, ਜਿਸ ਨਾਲ ਉਹ ਜ਼ਖ਼ਮੀ ਹੋ ਗਿਆ ਤੇ ਮੌਕੇ 'ਤੇ ਹੀ ਕਾਬੂ ਕਰ ਲਿਆ | ਉਸਨੂੰ ਇਲਾਜ ਲਈ ਸਿਵਲ ਹਸਪਤਾਲ ਜ਼ੀਰਾ ਭੇਜਿਆ ਗਿਆ | ਘਟਨਾ ਦੀ ਸੂਚਨਾ ਮਿਲਣ 'ਤੇ ਐਸ.ਐਸ.ਪੀ. ਭੁਪਿੰਦਰ ਸਿੰਘ ਸਿੱਧੂ ਵੀ ਮੌਕੇ 'ਤੇ ਪਹੁੰਚੇ ਅਤੇ ਉਨ੍ਹਾਂ ਨੇ ਪੁਲਿਸ ਪਾਰਟੀ ਪਾਸੋਂ ਕਾਰਵਾਈ ਦਾ ਜਾਇਜ਼ਾ ਲਿਆ |
ਹਥਿਆਰ ਬਰਾਮਦਗੀ ਦੌਰਾਨ ਪੁਲਿਸ 'ਤੇ ਚਲਾਈਆਂ ਗੋਲੀਆਂ, ਇਕ ਦੋਸ਼ੀ ਜ਼ਖ਼ਮੀ
ਅਜੀਤ ਡੈਸਕ
08-06-2026