ਚੰਡੀਗੜ੍ਹ, 8 ਜੂਨ (ਅਜੀਤ ਬਿਊਰੋ)-ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਉਦਯੋਗ ਅਤੇ ਵਪਾਰ ਵਿੰਗ ਦੇ ਪ੍ਰਧਾਨ ਐਨ.ਕੇ. ਸ਼ਰਮਾ ਨਾਲ ਮਸ਼ਵਰੇ ਉਪਰੰਤ ਅੱਜ ਵਪਾਰ ਵਿੰਗ ਦੇ 67 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਹਲਕਾ ਪ੍ਰਧਾਨਾਂ ਦਾ ਐਲਾਨ ਕਰ ਦਿੱਤਾ | ਅੱਜ ਪਾਰਟੀ ਦੇ ਮੁੱਖ ਦਫਤਰ ਤੋਂ ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਇਨ੍ਹਾਂ 67 ਵਿਧਾਨ ਸਭਾ ਹਲਕਿਆਂ ਵਿਚ ਵਪਾਰੀ ਵਰਗ ਦੇ ਪ੍ਰਧਾਨਾਂ ਵਿਚ ਵਪਾਰੀ ਵਰਗ ਦੇ ਮਿਹਨਤੀ ਆਗੂਆਂ ਨੂੰ ਸ਼ਾਮਿਲ ਕੀਤਾ ਗਿਆ ਹੈ | ਉਨ੍ਹਾਂ ਦੱਸਿਆ ਕਿ ਜਿਨ੍ਹਾਂ ਵਪਾਰੀ ਆਗੂਆਂ ਨੂੰ ਵੱਖ-ਵੱਖ ਹਲਕਿਆਂ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ |