ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਹਰਜੋਤ ਸਿੰਘ ਬੈਂਸ ਵਲੋਂ 'ਮਿਸ਼ਨ ਕਲੀਨ ਪੰਜਾਬ' ਦੀ ਸ਼ੁਰੂਆਤ

Ad Position 21
No active advertisement
ਅਜੀਤ ਡੈਸਕ 09-06-2026

ਚੰਡੀਗੜ੍ਹ, 8 ਜੂਨ (ਅਜੀਤ ਬਿਊਰੋ)-ਸ਼ਹਿਰੀ ਖੇਤਰਾਂ ਵਿਚ ਸਫ਼ਾਈ ਵਿਵਸਥਾ ਨੂੰ ਦਰੁਸਤ ਕਰਨ ਲਈ ਇਕ ਵਿਲੱਖਣ ਕਦਮ ਚੁੱਕਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਸੋਮਵਾਰ ਨੂੰ 'ਮਿਸ਼ਨ ਕਲੀਨ ਪੰਜਾਬ' ਦੀ ਸ਼ੁਰੂਆਤ ਕੀਤੀ | ਤਕਨਾਲੋਜੀ-ਅਧਾਰਿਤ ਇਸ ਮੁਹਿੰਮ ਤਹਿਤ ਉੱਪਰ ਤੋਂ ਲੈ ਕੇ ਹੇਠਲੇ ਪੱਧਰ ਤੱਕ ਦੇ ਸਾਰੇ ਨਗਰ ਨਿਗਮ ਤੇ ਕੌਂਸਲ ਅਧਿਕਾਰੀ ਰੋਜ਼ਾਨਾ ਸਵੇਰੇ 7 ਵਜੇ ਤੋਂ 8 ਵਜੇ ਤੱਕ ਫ਼ੀਲਡ ਵਿਚ ਦਿਖਾਈ ਦੇਣਗੇ | ਇੱਥੇ ਵਿਭਾਗ ਦੇ ਮੁੱਖ ਦਫ਼ਤਰ ਵਿਖੇ 'ਮਿਸ਼ਨ ਕਲੀਨ ਪੰਜਾਬ' ਦਾ ਆਗਾਜ਼ ਕਰਦਿਆਂ ਬੈਂਸ ਨੇ ਫੀਲਡ ਅਧਿਕਾਰੀਆਂ ਨਾਲ ਵੀਡੀਓ ਕਾਲ ਰਾਹੀਂ ਮੁਹਿੰਮ ਦੇ ਪਹਿਲੇ ਦਿਨ ਦੀ ਸਮੀਖਿਆ ਕੀਤੀ | ਉਨ੍ਹਾਂ ਦੱਸਿਆ ਕਿ ਇਸ ਮੁਹਿੰਮ ਨੂੰ ਆਰਟੀਫੀਸ਼ੀਅਲ ਇੰਟੈਲੀਜੈਂਸ (19) ਨਾਲ ਲੈਸ ਮੋਬਾਈਲ ਐਪਲੀਕੇਸ਼ਨ, ਅਚਨਚੇਤ ਚੈਕਿੰਗ ਅਤੇ ਸਫ਼ਾਈ ਬਾਰੇ ਹਫ਼ਤਾਵਾਰੀ ਪ੍ਰਗਤੀ ਰਿਪੋਰਟਾਂ ਰਾਹੀਂ ਸਫਲ ਬਣਾਇਆ ਜਾਵੇਗਾ | ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਸ ਮੁਹਿੰਮ ਤਹਿਤ ਹਰੇਕ ਸ਼ਹਿਰੀ ਸਥਾਨਕ ਸੰਸਥਾ ਨੂੰ 10-ਕਿਲੋਮੀਟਰ ਦੇ ਜ਼ੋਨਾਂ ਵਿਚ ਵੰਡਿਆ ਜਾਵੇਗਾ ਅਤੇ ਹਰੇਕ ਜ਼ੋਨ ਦੀ ਅਗਵਾਈ ਇੱਕ ਨਿਗਰਾਨ ਅਧਿਕਾਰੀ ਏ.ਡੀ.ਸੀ., ਐਮ.ਸੀ. ਕਮਿਸ਼ਨਰ, ਸੰਯੁਕਤ ਕਮਿਸ਼ਨਰ ਜਾਂ ਈ.ਓ. ਵਲੋਂ ਕੀਤੀ ਜਾਵੇਗੀ | ਸਥਾਨਕ ਸਰਕਾਰਾਂ ਮੰਤਰੀ ਖ਼ੁਦ ਵੀ ਪੂਰੇ ਪੰਜਾਬ ਵਿਚ ਅਚਨਚੇਤ ਚੈਕਿੰਗ ਕਰਨਗੇ | ਨਿਗਰਾਨ ਅਧਿਕਾਰੀ ਰੋਜ਼ਾਨਾ ਰਿਪੋਰਟਾਂ ਭੇਜਣਗੇ ਤੇ ਕਿਸੇ ਵੀ ਚੀਜ਼ ਨੂੰ ਰੱਬ ਆਸਰੇ ਨਹੀਂ ਛੱਡਿਆ ਜਾਵੇਗਾ |ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਖ਼ੁਦ ਇਸ ਮੁਹਿੰਮ ਦੀ ਨਿਗਰਾਨੀ ਕਰਨਗੇ | ਭਲਕੇ ਸਥਾਨਕ ਸਰਕਾਰਾਂ ਮੰਤਰੀ ਮੋਹਾਲੀ, ਅੰਮਿ੍ਤਸਰ, ਬਠਿੰਡਾ, ਫ਼ਾਜ਼ਿਲਕਾ ਜਾਂ ਜੈਤੋ ਵਿਚ ਹੋ ਸਕਦੇ ਹਨ |

Ad Position 22
No active advertisement
ਪਿਛਲੀ ਖ਼ਬਰ ਐਸ.ਆਈ.ਆਰ. ਲਈ ਤਾਇਨਾਤ ਅਧਿਕਾਰੀਆਂ ਲਈ ਕਰਵਾਇਆ ਸਿਖਲਾਈ ਪ੍ਰੋਗਰਾਮ ਅਗਲੀ ਖ਼ਬਰ ਸ੍ਰੀ ਅਨੰਦਪੁਰ ਸਾਹਿਬ ਦੇ ਨੇੜੇ ਪੁਲ ਹੇਠਾਂ ਮਾਈਨਿੰਗ 'ਤੇ ਹਾਈ ਕੋਰਟ ਸਖ਼ਤ
Ad Position 24
No active advertisement