ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਪਿੰਡ ਝੋਰੜ 'ਚ ਦੋ ਨੌਜਵਾਨਾਂ ਨਾਲ ਤਸ਼ੱਦਦ ਮਾਮਲੇ 'ਚ 11 ਖ਼ਿਲਾਫ਼ ਕੇਸ ਦਰਜ <br/>

Ad Position 21
No active advertisement
ਅਜੀਤ ਡੈਸਕ 09-06-2026
ਮਲੋਟ, 8 ਜੂਨ (ਪਾਟਿਲ, ਅਜਮੇਰ ਸਿੰਘ ਬਰਾੜ)-ਪਿੰਡ ਝੋਰੜ ਵਿਖੇ ਦੋ ਨੌਜਵਾਨਾਂ ਨੂੰ ਮੋਬਾਈਲ ਖੋਹਣ ਦੇ ਸ਼ੱਕ ਹੇਠ ਬੇਰਹਿਮੀ ਨਾਲ ਕੁੱਟਮਾਰ ਕਰਨ, ਘੜੀਸਣ ਅਤੇ ਉਨ੍ਹਾਂ ਦੀ ਵੀਡੀਓ ਬਣਾ ਕੇ ਸੋਸ਼ਲ ਮੀਡੀਆ 'ਤੇ ਵਾਇਰਲ ਕਰਨ ਦੇ ਮਾਮਲੇ ਨੂੰ ਪੁਲਿਸ ਨੇ ਗੰਭੀਰਤਾ ਨਾਲ ਲੈਂਦਿਆਂ 11 ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਹੈ | ਇਸ ਮਾਮਲੇ ਵਿਚ 4 ਵਿਅਕਤੀਆਂ ਨੂੰ ਨਾਮਜ਼ਦ ਕੀਤਾ ਗਿਆ ਹੈ, ਜਦਕਿ 7 ਅਣਪਛਾਤੇ ਵਿਅਕਤੀਆਂ ਨੂੰ ਵੀ ਕੇਸ ਵਿਚ ਸ਼ਾਮਿਲ ਕੀਤਾ ਗਿਆ ਹੈ | ਪੁਲਿਸ ਅਧਿਕਾਰੀ ਵਲੋਂ ਦਿੱਤੀ ਜਾਣਕਾਰੀ ਅਨੁਸਾਰ ਪਿੰਡ ਝੋਰੜ ਤੋਂ ਰਾਮਨਗਰ ਵਾਲੀ ਸੜਕ 'ਤੇ ਵਰਿੰਦਰ ਨਾਮਕ ਇਕ ਪ੍ਰਵਾਸੀ ਮਜ਼ਦੂਰ, ਜੋ ਮੂਲ ਰੂਪ ਵਿਚ ਨਿਪਾਲ ਵਾਸੀ, ਤੋਂ ਇਕ ਰੈੱਡ-ਮੀ ਟੱਚ ਸਕਰੀਨ ਮੋਬਾਈਲ ਖੋਹ ਲਿਆ ਗਿਆ ਸੀ | ਇਸ ਮਾਮਲੇ ਵਿਚ ਖੇਤਾਂ ਵਿਚ ਕੰਮ ਕਰ ਰਹੇ ਅਵਤਾਰ ਸਿੰਘ ਨੇ ਦੋਸ਼ੀਆਂ ਦੀ ਪਛਾਣ ਪਿੰਡ ਝੋਰੜ ਦੇ ਹੀ ਰਹਿਣ ਵਾਲੇ ਗੁਰਿੰਦਰਪਾਲ ਸਿੰਘ ਉਰਫ਼ ਬੱਗਾ ਅਤੇ ਸੰਦੀਪ ਉਰਫ਼ ਸੀਪਾ ਵਜੋਂ ਕੀਤੀ ਸੀ | ਪੁਲਿਸ ਵਲੋਂ ਇਸ ਸੰਬੰਧੀ ਥਾਣਾ ਸਦਰ ਮਲੋਟ ਵਿਚ ਮੁਕੱਦਮਾ ਨੰਬਰ 85 ਦਰਜ ਕਰਕੇ ਦੋਵੇਂ ਦੋਸ਼ੀਆਂ ਨੂੰ ਗਿ੍ਫ਼ਤਾਰ ਕਰ ਲਿਆ ਗਿਆ | ਇਸ ਤੋਂ ਬਾਅਦ ਜਦੋਂ ਪਿੰਡ ਦੇ ਕੁਝ ਲੋਕਾਂ ਨੂੰ ਉਨ੍ਹਾਂ ਦੀ ਪਛਾਣ ਹੋਈ ਤਾਂ ਕਥਿਤ ਤੌਰ 'ਤੇ ਕੁਝ ਵਿਅਕਤੀ ਉਨ੍ਹਾਂ ਦੇ ਘਰ ਪਹੁੰਚੇ ਅਤੇ ਦੋਵਾਂ ਨੂੰ ਘਰੋਂ ਚੁੱਕ ਕੇ ਖੇਤਾਂ ਵਿਚ ਲੈ ਗਏ | ਉੱਥੇ ਉਨ੍ਹਾਂ ਨਾਲ ਕੁੱਟਮਾਰ ਕੀਤੀ ਗਈ | ਪੀੜਤ ਨੌਜਵਾਨ ਦੀ ਮਾਤਾ ਦੇ ਬਿਆਨਾਂ ਦੇ ਆਧਾਰ 'ਤੇ ਥਾਣਾ ਸਦਰ ਮਲੋਟ ਵਿਖੇ ਮੁਕੱਦਮਾ ਨੰਬਰ 87 ਦਰਜ ਕੀਤਾ ਗਿਆ | ਮੈਡੀਕਲ ਰਿਪੋਰਟ ਤੇ ਮੁੱਢਲੀ ਜਾਂਚ ਦੇ ਆਧਾਰ 'ਤੇ ਵੱਖ-ਵੱਖ ਧਾਰਾਵਾਂ ਬੀ.ਐੱਨ.ਐੱਸ. ਤੇ ਐੱਸ.ਸੀ./ਐੱਸ.ਟੀ. ਐਕਟ 1989 ਦੀਆਂ ਧਾਰਾ 3 ਤੇ 4 ਤਹਿਤ ਕੇਸ ਦਰਜ ਕੀਤਾ ਗਿਆ ਹੈ | ਉਧਰ ਪੁਲਿਸ ਵਲੋਂ ਹਰਦੀਪ ਸਿੰਘ, ਅਵਤਾਰ ਸਿੰਘ, ਰਿੰਪਾ ਸਿੰਘ ਅਤੇ ਮਨਪ੍ਰੀਤ ਸਿੰਘ ਉਰਫ਼ ਬਿੱਲਾ ਨੂੰ ਨਾਮਜ਼ਦ ਕੀਤਾ ਗਿਆ ਹੈ, ਜਦਕਿ 7 ਹੋਰ ਅਣਪਛਾਤੇ ਵਿਅਕਤੀਆਂ ਨੂੰ ਵੀ ਮੁਕੱਦਮੇ ਵਿਚ ਸ਼ਾਮਿਲ ਕੀਤਾ ਗਿਆ ਹੈ | ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਮਾਮਲੇ ਦੀ ਹਰ ਪੱਖ ਤੋਂ ਜਾਂਚ ਕੀਤੀ ਜਾ ਰਹੀ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਗੱਲਬਾਤ ਤੇ ਸਹਿਮਤੀ ਰਾਹੀਂ ਮੁਲਾਜ਼ਮਾਂ ਦੇ ਮਸਲੇ ਹੱਲ ਕਰਨ ਲਈ ਵਚਨਬੱਧ-ਹਰਪਾਲ ਸਿੰਘ ਚੀਮਾ <br/> ਅਗਲੀ ਖ਼ਬਰ ਮਨਪ੍ਰੀਤ ਸਿੰਘ ਇਆਲੀ ਅੱਜ ਅਕਾਲੀ ਦਲ (ਵਾਰਿਸ ਪੰਜਾਬ ਦੇ) ਵਿਚ ਹੋਣਗੇ ਸ਼ਾਮਿਲ <br/>
Ad Position 24
No active advertisement