ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-06-2026

ਬਸਪਾ 12 ਨੂੰ ਰਾਜ ਭਰ 'ਚ ਕਰੇਗੀ ਸਰਕਾਰ ਖ਼ਿਲਾਫ਼ ਪ੍ਰਦਰਸ਼ਨ-ਕਰੀਮਪੁਰੀ

Ad Position 21
No active advertisement
ਅਜੀਤ ਡੈਸਕ 09-06-2026

ਜਲੰਧਰ, 8 ਜੂਨ (ਜਸਪਾਲ ਸਿੰਘ)-ਆਮ ਆਦਮੀ ਪਾਰਟੀ ਦੀ ਸਰਕਾਰ ਵਲੋਂ ਰਾਜ ਦੇ ਲੋਕਾਂ 'ਤੇ ਕੀਤੇ ਜਾ ਰਹੇ ਤਸ਼ੱਦਦ ਦੇ ਖਿਲਾਫ ਬਹੁਜਨ ਸਮਾਜ ਪਾਰਟੀ (ਬਸਪਾ) ਨੇ ਸੂਬਾ ਭਰ 'ਚ ਜ਼ਿਲ੍ਹਾ ਪੱਧਰ 'ਤੇ ਪ੍ਰਦਰਸ਼ਨ ਕਰਨ ਦਾ ਫ਼ੈਸਲਾ ਕੀਤਾ ਹੈ ¢ ਬਸਪਾ ਦੀ ਸੂਬਾ ਦਫ਼ਤਰ ਵਿਖੇ ਹੋਈ ਮੀਟਿੰਗ ਵਿਚ ਬਸਪਾ ਸੂਬਾ ਪ੍ਰਧਾਨ ਡਾ. ਅਵਤਾਰ ਸਿੰਘ ਕਰੀਮਪੁਰੀ ਨੇ ਕਿਹਾ ਕਿ ਇਹ ਪ੍ਰਦਰਸ਼ਨ 12 ਜੂਨ ਨੂੰ ਸੂਬੇ ਦੇ ਸਾਰੇ ਜ਼ਿਲਿ੍ਹਆਂ ਵਿਚ ਕੀਤੇ ਜਾਣਗੇ ਤੇ ਸੂਬਾ ਸਰਕਾਰ ਦੀਆਂ ਧੱਕੇਸ਼ਾਹੀਆ ਨੂੰ ਰੋਕਣ ਲਈ ਰਾਜਪਾਲ ਦੇ ਨਾਂਅ ਮੰਗ ਪੱਤਰ ਵੀ ਸੌਂਪੇ ਜਾਣਗੇ | ਇਸ ਮੀਟਿੰਗ ਵਿਚ ਬਸਪਾ ਦੇ ਕੇਂਦਰੀ ਇੰਚਾਰਜ ਤੇ ਰਾਜ ਸਭਾ ਮੈਂਬਰ ਇੰਜ ਰਾਮਜੀ ਗੌਤਮ, ਕੇਂਦਰੀ ਇੰਚਾਰਜ ਵਿਪੁਲ ਕੁਮਾਰ, ਸੂਬਾ ਇੰਚਾਰਜ ਅਜੀਤ ਸਿੰਘ ਭੈਣੀ ਤੇ ਸੂਬਾ ਇੰਚਾਰਜ ਕੁਲਦੀਪ ਸਿੰਘ ਸਰਦੂਲਗੜ੍ਹ ਵੀ ਮੌਜੂਦ ਸਨ | ਇਸ ਮੌਕੇ ਚÏਧਰੀ ਗੁਰਨਾਮ ਸਿੰਘ, ਤੀਰਥ ਰਾਜਪੁਰਾ ਮਹਿਰਾ, ਲਾਲ ਸਿੰਘ ਸੁਲਹਾਣੀ, ਬਲਵਿੰਦਰ ਕੁਮਾਰ ਐਡਵੋਕੇਟ, ਹਰਭਜਨ ਸਿੰਘ ਬਜਹੇੜੀ, ਜਸਵੰਤ ਰਾਏ, ਪਰਮਜੀਤ ਮੱਲ, ਡਾ ਮੱਖਣ ਸਿੰਘ, ਪਰਵੀਨ ਬੰਗਾ, ਤਰਸੇਮ ਥਾਪਰ, ਓਮ ਪ੍ਰਕਾਸ਼ ਸਰੋਏ, ਸੰਤ ਰਾਮ ਮਲੀਆ ਤੇ ਜਗਸੀਰ ਸ਼ੀਰਾ ਵੀ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਡੇਢ ਕਰੋੜ ਦੀ ਲਾਟਰੀ ਨਿਕਲਣ ਨਾਲ ਸਾਊਪੁਰ ਦੇ ਕੁਲਵਿੰਦਰ ਸਿੰਘ ਦੀ ਚਮਕੀ ਕਿਸਮਤ ਅਗਲੀ ਖ਼ਬਰ ਆਈ.ਏ.ਆਰ.ਆਈ. ਵਿਖੇ 3 ਨਵੀਆਂ ਪ੍ਰਯੋਗਸ਼ਾਲਾਵਾਂ ਸਥਾਪਤ
Ad Position 24
No active advertisement