06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੰਜਾਬ ਸਰਕਾਰ ਵਲੋਂ ਦਿੱਲੀ ਹਵਾਈ ਅੱਡੇ ਲਈ ਲਗਜ਼ਰੀ ਬੱਸਾਂ ਦੇ ਬੇੜੇ ਦਾ ਵਿਸਥਾਰ

Ad Position 21
repet_subhas-goyals [Copy P29]
ਅਜੀਤ ਡੈਸਕ 10-06-2026

ਹਰਪਾਲ ਸਿੰਘ ਚੀਮਾ ਨੇ 5 ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਕੀਤਾ ਰਵਾਨਾ
ਚੰਡੀਗੜ੍ਹ, 9 ਜੂਨ (ਸੰਦੀਪ ਕੁਮਾਰ ਮਾਹਨਾ)-ਪੰਜਾਬ ਦੇ ਵਿੱਤ ਤੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਅੱਜ ਪਨਬੱਸ ਦੀਆਂ ਪੰਜ ਨਵੀਆਂ ਸੁਪਰ ਇੰਟੀਗ੍ਰਲ ਵੋਲਵੋ ਕੋਚ ਬੱਸਾਂ ਨੂੰ ਹਰੀ ਝੰਡੀ ਦਿਖਾ ਕੇ ਰਵਾਨਾ ਕੀਤਾ, ਜੋ ਜਲੰਧਰ ਤੇ ਲੁਧਿਆਣਾ ਤੋਂ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ ਲਈ ਚੱਲਣਗੀਆਂ | ਇਸ ਕਦਮ ਦਾ ਉਦੇਸ਼ ਅੰਤਰਰਾਸ਼ਟਰੀ ਯਾਤਰੀਆਂ, ਪ੍ਰਵਾਸੀ ਭਾਰਤੀਆਂ ਅਤੇ ਆਮ ਮੁਸਾਫ਼ਰਾਂ ਨੂੰ ਆਰਾਮਦਾਇਕ, ਸੁਰੱਖਿਅਤ ਤੇ ਕਿਫ਼ਾਇਤੀ ਸਫ਼ਰ ਸਹੂਲਤ ਪ੍ਰਦਾਨ ਕਰਨਾ ਹੈ, ਜਿਸ ਨਾਲ ਪੰਜਾਬ ਦੇ ਜਨਤਕ ਟਰਾਂਸਪੋਰਟ ਨੈੱਟਵਰਕ ਨੂੰ ਹੋਰ ਮਜ਼ਬੂਤੀ ਮਿਲੇਗੀ | ਇਸ ਮੌਕੇ ਟਰਾਂਸਪੋਰਟ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਇਹ ਅਹਿਮ ਪਹਿਲਕਦਮੀ ਸੂਬੇ ਵਿਚੋਂ ਟਰਾਂਸਪੋਰਟ ਮਾਫੀਆ ਨੂੰ ਪੂਰੀ ਤਰ੍ਹਾਂ ਖ਼ਤਮ ਕਰਨ ਦੇ ਨਾਲ-ਨਾਲ ਅੰਤਰਰਾਸ਼ਟਰੀ ਯਾਤਰੀਆਂ ਤੇ ਰੋਜ਼ਾਨਾ ਸਫ਼ਰ ਕਰਨ ਵਾਲੇ ਮੁਸਾਫ਼ਰਾਂ ਨੂੰ ਵੱਡੀ ਰਾਹਤ ਪ੍ਰਦਾਨ ਕਰੇਗੀ | ਕੌਮਾਂਤਰੀ ਹਵਾਈ ਅੱਡੇ ਲਈ ਬੱਸ ਸੇਵਾ ਦੇ ਪਿੱਛੇ ਦੀ ਦੂਰਅੰਦੇਸ਼ੀ ਬਾਰੇ ਚਾਨਣਾ ਪਾਉਂਦਿਆਂ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕ ਭਲਾਈ ਅਤੇ ਜਨਤਕ ਟਰਾਂਸਪੋਰਟ ਸਹੂਲਤਾਂ ਨੂੰ ਮਜ਼ਬੂਤ ਕਰਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ | ਉਨ੍ਹਾਂ ਜ਼ਿਕਰ ਕੀਤਾ ਕਿ ਹਵਾਈ ਅੱਡੇ ਲਈ ਬੱਸ ਸੇਵਾ ਦੀ ਸ਼ੁਰੂਆਤ ਸਭ ਤੋਂ ਪਹਿਲਾਂ 15 ਜੂਨ 2022 ਨੂੰ ਮੁੱਖ ਮੰਤਰੀ ਭਗਵੰਤ ਮਾਨ ਤੇ ਦਿੱਲੀ ਦੇ ਸਾਬਕਾ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਵਲੋਂ ਜਲੰਧਰ ਬੱਸ ਅੱਡੇ ਤੋਂ ਕੀਤੀ ਗਈ ਸੀ | ਟਰਾਂਸਪੋਰਟ ਮੰਤਰੀ ਨੇ ਅੱਗੇ ਐਲਾਨ ਕੀਤਾ ਕਿ ਆਮ ਜਨਤਾ ਅਤੇ ਪ੍ਰਵਾਸੀ ਭਾਰਤੀ ਭਾਈਚਾਰੇ ਦੀ ਸਹੂਲਤ ਲਈ ਟਰਾਂਸਪੋਰਟ ਵਿਭਾਗ ਵਲੋਂ ਪਨਬੱਸ ਦੇ ਬੇੜੇ ਵਿੱਚ ਕੁੱਲ 15 ਨਵੀਆਂ ਸੁਪਰ ਇੰਟੀਗ੍ਰਲ ਕੋਚ ਬੱਸਾਂ ਸ਼ਾਮਲ ਕੀਤੀਆਂ ਜਾ ਰਹੀਆਂ ਹਨ | ਉਨ੍ਹਾਂ ਕਿਹਾ ਕਿ ਪਹਿਲੀਆਂ ਪੰਜ ਪ੍ਰੀਮੀਅਮ ਬੱਸਾਂ ਅੱਜ ਸਫਲਤਾਪੂਰਵਕ ਰਵਾਨਾ ਕਰ ਦਿੱਤੀਆਂ ਗਈਆਂ ਹਨ, ਤੇ ਬਾਕੀ ਬੱਸਾਂ ਆਉਣ ਵਾਲੇ ਦਿਨਾਂ ਵਿਚ ਸਫ਼ਰ ਸਹੂਲਤਾਂ ਅਤੇ ਯਾਤਰੀਆਂ ਦੇ ਆਰਾਮ ਨੂੰ ਹੋਰ ਵਧਾਉਣਗੀਆਂ | ਇਸ ਮੌਕੇ ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ ਤੇ ਡਾਇਰੈਕਟਰ ਸਟੇਟ ਟਰਾਂਸਪੋਰਟ ਪੰਜਾਬ-ਕਮ-ਮੈਨੇਜਿੰਗ ਡਾਇਰੈਕਟਰ ਪਨਬੱਸ ਰਾਜੀਵ ਕੁਮਾਰ ਗੁਪਤਾ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਦੇ ਸਟੀਲ ਮਿੱਲਾਂ ਦਾ ਪ੍ਰਤੀਨਿਧ ਮੰਡਲ ਸੌਂਦ ਦੀ ਅਗਵਾਈ ਵਿਚ ਉਦਯੋਗ ਮੰਤਰੀ ਅਰੋੜਾ ਨੂੰ ਮਿਲਿਆ <br/> ਅਗਲੀ ਖ਼ਬਰ ਭਾਜਪਾ ਹਾਈਕਮਾਨ ਦੀ ਨਜ਼ਰ ਪੰਜਾਬ 'ਤੇ ਨਿਤਿਨ ਨਬੀਨ ਦਾ ਦੌਰਾ ਬਣਿਆ ਚਰਚਾ ਦਾ ਕੇਂਦਰ <br/>
Ad Position 24