06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਦਾ ਅਮਰੀਕਾ ਪੁੱਜਣ 'ਤੇ ਭਰਵਾਂ ਸਵਾਗਤ

Ad Position 21
repet_subhas-goyals [Copy P29]
ਅਜੀਤ ਡੈਸਕ 10-06-2026

ਅਮਰੀਕਾ 'ਚ ਧਰਮ ਪ੍ਰਚਾਰ ਤੇ ਸਿੱਖ ਮਿਸ਼ਨ ਦੀ ਸਥਾਪਨਾ ਦੇ ਕਾਰਜ ਨੂੰ ਸੰਗਤਾਂ ਦੇ ਸਹਿਯੋਗ ਨਾਲ ਅੱਗੇ ਵਧਾਇਆ ਜਾਵੇਗਾ-ਧਾਮੀ
ਅੰਮਿ੍ਤਸਰ, 9 ਜੂਨ (ਸਟਾਫ ਰਿਪੋਰਟਰ)-ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ ਹੇਠ ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਦਾ ਅਮਰੀਕਾ ਪਹੁੰਚਣ 'ਤੇ ਸਾਨ ਫਰਾਂਸਿਸਕੋ ਦੇ ਹਵਾਈ ਅੱਡੇ 'ਤੇ ਸਥਾਨਕ ਸਿੱਖ ਆਗੂਆਂ ਤੇ ਸੰਗਤਾਂ ਵਲੋਂ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਭਰਵਾਂ ਸਵਾਗਤ ਕੀਤਾ | ਇਸ ਵਫ਼ਦ ਵਿਚ ਪ੍ਰਧਾਨ ਧਾਮੀ ਦੇ ਨਾਲ ਸ਼੍ਰੋਮਣੀ ਕਮੇਟੀ ਦੇ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓ.ਐੱਸ.ਡੀ. ਸਤਬੀਰ ਸਿੰਘ ਧਾਮੀ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਸ਼ਾਮਲ ਹਨ | ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਜਾਰੀ ਸੂਚਨਾ ਅਨੁਸਾਰ ਐਡਵੋਕੇਟ ਧਾਮੀ ਨੇ ਇਸ ਮੌਕੇ ਅਮਰੀਕਾ ਦੀਆਂ ਸੰਗਤਾਂ ਵਲੋਂ ਦਿੱਤੇ ਸਨਮਾਨ ਲਈ ਧੰਨਵਾਦ ਕੀਤਾ | ਸ਼੍ਰੋਮਣੀ ਕਮੇਟੀ ਪ੍ਰਵਾਸੀ ਸਿੱਖ ਭਾਈਚਾਰੇ ਦਰਮਿਆਨ ਆਪਸੀ ਸਹਿਯੋਗ ਨੂੰ ਹੋਰ ਮਜ਼ਬੂਤ ਕਰਨ ਲਈ ਨਿਰੰਤਰ ਕਾਰਜਸ਼ੀਲ ਹੈ ਤੇ ਇਸੇ ਮੰਤਵ ਲਈ ਉਹ ਵਫ਼ਦ ਸਮੇਤ ਅਮਰੀਕਾ ਪਹੁੰਚੇ ਹਨ | ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਵਲੋਂ ਸਥਾਨਕ ਸਿੱਖ ਸੰਗਤਾਂ ਦੇ ਸਹਿਯੋਗ ਨਾਲ ਧਰਮ ਪ੍ਰਚਾਰ ਕਾਰਜਾਂ ਸੰਬੰਧੀ ਯੋਜਨਾਵਾਂ ਨੂੰ ਆਪਸੀ ਸਲਾਹ-ਮਸ਼ਵਰੇ ਨਾਲ ਅੱਗੇ ਵਧਾਇਆ ਜਾਵੇਗਾ | ਸ਼੍ਰੋਮਣੀ ਕਮੇਟੀ ਵਫ਼ਦ ਦਾ ਸਵਾਗਤ ਕਰਨ ਵਾਲਿਆਂ 'ਚ ਅਮਰੀਕਾ ਨਿਵਾਸੀ ਕਰਮਦੀਪ ਸਿੰਘ ਬੈਂਸ, ਹਰਗੁਰਜੀਤ ਸਿੰਘ ਬੱਲ, ਦਲਬੀਰ ਸਿੰਘ ਗਿੱਲ, ਪਰਮਜੀਤ ਸਿੰਘ ਗਿੱਲ, ਗੁਰਮੀਤ ਸਿੰਘ ਗਿੱਲ, ਗੁਰਨਾਮ ਸਿੰਘ ਪੰਮਾ, ਕੁਲਵੰਤ ਸਿੰਘ ਖੈਹਰਾ, ਬਲਜੀਤ ਸਿੰਘ ਮਾਨ, ਜੀਵਨ ਸਿੰਘ, ਗੁਰਸੇਵਕ ਸਿੰਘ ਭੰਗੂ, ਸੁਖਵੰਤ ਸਿੰਘ ਖੈਹਰਾ, ਸੁਖਵਿੰਦਰ ਸਿੰਘ, ਨਿਰਮਲ ਸਿੰਘ ਜੰਡਾਂ, ਮੁਖਤਿਆਰ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਗਿੱਲ, ਇੰਦਰਜੀਤ ਸਿੰਘ ਹੈਪੀ, ਦਲਬੀਰ ਸਿੰਘ ਸੰਘੇੜਾ ਤੇ ਜੋਗਿੰਦਰ ਸਿੰਘ ਨਿੱਜਰ ਆਦਿ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ ਦਿੱਲੀ ਹਾਈ ਕੋਰਟ ਵਲੋਂ ਜਾਅਲੀ ਏ.ਆਈ. ਵੀਡੀਓ ਤੇ ਆਵਾਜ਼ ਦੀ ਦੁਰਵਰਤੋਂ ਵਿਰੁੱਧ ਆਚਾਰੀਆ ਮਨੀਸ਼ ਨੂੰ ਅੰਤਰਿਮ ਰਾਹਤ ਅਗਲੀ ਖ਼ਬਰ ਅੰਮਿ੍ਤਸਰ ਹਵਾਈ ਅੱਡੇ 'ਤੇ ਸਿਸਟਮ 'ਚ ਤਕਨੀਕੀ ਖ਼ਰਾਬੀ ਹੋਣ ਕਾਰਨ ਯਾਤਰੀਆਂ ਵਲੋਂ ਹੰਗਾਮਾ
Ad Position 24