06-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਬਰਾਬਰ ਅੰਕ, ਬਰਾਬਰ ਰੈਂਕ-ਪੰਜਾਬ ਸਰਕਾਰ ਨੇ ਬੋਰਡ ਪ੍ਰੀਖਿਆਵਾਂ ਲਈ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਪ੍ਰਚੱਲਿਤ ਰਿਵਾਇਤ ਨੂੰ ਕੀਤਾ ਖ਼ਤਮ-ਹਰਜੋਤ ਸਿੰਘ ਬੈਂਸ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)-ਪੰਜਾਬ ਦੇ ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਸੂਬਾ ਸਰਕਾਰ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਦੀ ਪੇਪਰ ਮੁਲਾਂਕਣ ਪ੍ਰਣਾਲੀ ਵਿਚ ਬਦਲਾਅ ਕਰਦਿਆਂ, ਬੋਰਡ ਪ੍ਰੀਖਿਆਵਾਂ ਵਿਚ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਵਿਦਿਆਰਥੀਆਂ ਨੂੰ ਹੁਣ ਬਰਾਬਰ ਰੈਂਕ ਦੇਣ ਦਾ ਫ਼ੈਸਲਾ ਕੀਤਾ ਹੈ | ਇਸ ਫ਼ੈਸਲੇ ਨਾਲ ਜਨਮ ਮਿਤੀ ਨੂੰ ਟਾਈ-ਬ੍ਰੇਕਰ ਵਜੋਂ ਵਰਤਣ ਦੀ ਲੰਬੇ ਸਮੇਂ ਤੋਂ ਪ੍ਰਚੱਲਿਤ ਰਿਵਾਇਤ ਖ਼ਤਮ ਹੋ ਜਾਵੇਗੀ | ਇਹ ਅਹਿਮ ਫ਼ੈਸਲਾ ਅੱਜ ਪੀ.ਐਸ.ਈ.ਬੀ. ਦੀ ਬੋਰਡ ਮੀਟਿੰਗ ਦੌਰਾਨ ਲਿਆ ਗਿਆ ਹੈ | ਇਸ ਫ਼ੈਸਲੇ ਦਾ ਆਧਾਰ 31 ਮਈ, 2026 ਨੂੰ ਕਰਵਾਏ ਗਏ ਸੂਬਾ ਪੱਧਰੀ ਸਨਮਾਨ ਸਮਾਰੋਹ 'ਸਿਤਾਰੇ ਜ਼ਮੀਨ 'ਤੇ' ਦੌਰਾਨ ਕੱੁਝ ਵਿਦਿਆਰਥੀਆਂ ਨਾਲ ਹੋਈ ਗੱਲਬਾਤ ਤੋਂ ਲਿਆ ਗਿਆ ਹੈ | ਇਸ ਸਮਾਗਮ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਜ਼ਿਲ੍ਹਾ ਟਾਪਰਾਂ ਨੂੰ ਸਨਮਾਨਿਤ ਕੀਤਾ ਤੇ ਇਸ ਸਮੇਂ ਗੱਲਬਾਤ ਦੌਰਾਨ, ਕੁੱਝ ਵਿਦਿਆਰਥੀਆਂ ਨੇ ਦੱਸਿਆ ਕਿ ਚੋਟੀ ਦੇ ਰੈਂਕ ਪ੍ਰਾਪਤ ਕਰਨ ਵਾਲੇ ਵਿਦਿਆਰਥੀ ਦੇ ਬਰਾਬਰ ਅੰਕਾਂ ਵਾਲੇ ਵਿਦਿਆਰਥੀਆਂ ਨੂੰ ਸਿਰਫ਼ ਉਮਰ ਦੇ ਅਧਾਰ 'ਤੇ ਮੈਰਿਟ ਸੂਚੀ ਵਿਚ ਹੇਠਾਂ ਰੱਖਿਆ ਜਾਂਦਾ ਹੈ, ਜਿਸ ਨਾਲ ਉਨ੍ਹਾਂ ਦੇ ਰੈਂਕ ਪ੍ਰਭਾਵਿਤ ਹੁੰਦੇ ਹਨ | ਇਸ ਮਾਮਲੇ ਦਾ ਨੋਟਿਸ ਲੈਂਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਪੰਜਾਬ ਸਕੂਲ ਸਿੱਖਿਆ ਬੋਰਡ ਨੂੰ ਇਸ ਰਿਵਾਇਤ ਨੂੰ ਖ਼ਤਮ ਕਰਨ ਅਤੇ ਬਰਾਬਰ ਅੰਕ ਪ੍ਰਾਪਤ ਕਰਨ ਵਾਲੇ ਸਾਰੇ ਵਿਦਿਆਰਥੀਆਂ ਲਈ ਸਾਂਝੀ ਰੈਂਕ ਪ੍ਰਣਾਲੀ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਸਨ | ਹਰਜੋਤ ਸਿੰਘ ਬੈਂਸ ਨੇ ਕਿਹਾ ਕਿ ਰੈਂਕਿੰਗ ਵਿਚ ਕੀਤੇ ਸੁਧਾਰਾਂ ਤੋਂ ਇਲਾਵਾ, ਸਿੱਖਿਆ ਬੋਰਡ ਨੇ ਪ੍ਰਸ਼ਨ ਪੱਤਰ ਡਿਜ਼ਾਈਨ ਵਿਚ ਵੀ ਵੱਡੇ ਬਦਲਾਅ ਕਰਨ ਦਾ ਫ਼ੈਸਲਾ ਕੀਤਾ ਹੈ | ਬੋਰਡ ਦੇ ਚੇਅਰਮੈਨ ਡਾ. ਅਮਰਪਾਲ ਸਿੰਘ ਨੇ ਭਰੋਸਾ ਦਿੱਤਾ ਕਿ ਵਿਦਿਆਰਥੀਆਂ ਤੋਂ ਪ੍ਰਾਪਤ ਸਾਰੇ ਉਸਾਰੂ ਸੁਝਾਵਾਂ ਨੂੰ ਤਰਜੀਹ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਲੋਹੇ ਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ-ਹਰਪਾਲ ਸਿੰਘ ਚੀਮਾ ਅਗਲੀ ਖ਼ਬਰ ਫੀਫਾ ਵਿਸ਼ਵ ਕੱਪ ਦਾ ਆਗਾਜ਼ ਕੱਲ੍ਹ ਤੋਂ <br/>
Ad Position 24