07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੰਜਾਬ ਯੂਨੀਵਰਸਿਟੀ ਵਿਚ ਪੰਜਾਬੀ ਸਾਈਨਬੋਰਡ ਬਹਾਲ ਕਰਨ ਦੇ ਫ਼ੈਸਲੇ ਦਾ ਮਾਲਵਿੰਦਰ ਕੰਗ ਵਲੋਂ ਸਵਾਗਤ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026
ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)-ਆਮ ਆਦਮੀ ਪਾਰਟੀ (ਆਪ) ਦੇ ਸੰਸਦ ਮੈਂਬਰ ਮਾਲਵਿੰਦਰ ਸਿੰਘ ਕੰਗ ਨੇ ਪੰਜਾਬ ਯੂਨੀਵਰਸਿਟੀ ਵਲੋਂ ਆਪਣੇ ਕੈਂਪਸ ਵਿਚ ਪੰਜਾਬੀ ਸਾਈਨਬੋਰਡ ਤੇ ਨੇਮਪਲੇਟਾਂ ਨੂੰ ਬਹਾਲ ਕਰਨ ਦੇ ਫੈਸਲੇ ਦਾ ਸਵਾਗਤ ਕੀਤਾ ਹੈ | ਉਨ੍ਹਾਂ ਇਸ ਨੂੰ ਪੰਜਾਬ ਦੀ ਭਾਸ਼ਾਈ ਤੇ ਸੱਭਿਆਚਾਰਕ ਵਿਰਾਸਤ ਨੂੰ ਸੰਭਾਲਣ ਵੱਲ ਇੱਕ ਅਹਿਮ ਕਦਮ ਦੱਸਿਆ | ਪੰਜਾਬ ਯੂਨੀਵਰਸਿਟੀ, ਚੰਡੀਗੜ੍ਹ ਵਿਖੇ ਸਾਈਨਬੋਰਡਾਂ ਤੇ ਨੇਮਪਲੇਟਾਂ ਤੋਂ ਪੰਜਾਬੀ (ਗੁਰਮੁਖੀ) ਹਟਾਏ ਜਾਣ ਤੋਂ ਬਾਅਦ ਕੰਗ ਨੇ ਇਸ 'ਤੇ ਸਖ਼ਤ ਇਤਰਾਜ਼ ਜਤਾਇਆ ਸੀ | ਉਨ੍ਹਾਂ ਇਸ ਕਦਮ ਨੂੰ ਉਸ ਭਾਸ਼ਾ ਦਾ ਨਿਰਾਦਰ ਕਰਾਰ ਦਿੱਤਾ ਸੀ ਜੋ ਪੰਜਾਬ ਦੇ ਇਤਿਹਾਸ, ਸੱਭਿਆਚਾਰ ਅਤੇ ਪਛਾਣ ਨੂੰ ਦਰਸਾਉਂਦੀ ਹੈ | ਇਸ ਮਾਮਲੇ ਨੂੰ ਭਾਰਤ ਦੇ ਮਾਨਯੋਗ ਉਪ-ਰਾਸ਼ਟਰਪਤੀ ਤੇ ਪੰਜਾਬ ਯੂਨੀਵਰਸਿਟੀ ਦੇ ਚਾਂਸਲਰ ਸੀ.ਪੀ. ਰਾਧਾਕਿ੍ਸ਼ਨਨ ਕੋਲ ਉਠਾਉਂਦੇ ਹੋਏ, ਕੰਗ ਨੇ ਤੁਰੰਤ ਦਖਲ ਦੇਣ ਦੀ ਮੰਗ ਕੀਤੀ ਸੀ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਪੰਜਾਬੀ ਨੂੰ ਉਸ ਦਾ ਬਣਦਾ ਸਥਾਨ ਅਤੇ ਸਤਿਕਾਰ ਮਿਲੇ | ਇਸ ਸਬੰਧੀ ਜਾਣਕਾਰੀ ਸਾਂਝੀ ਕਰਦਿਆਂ ਕੰਗ ਨੇ ਦੱਸਿਆ ਕਿ ਉਨ੍ਹਾਂ ਨੂੰ ਪੰਜਾਬ ਯੂਨੀਵਰਸਿਟੀ ਦੇ ਵਾਈਸ-ਚਾਂਸਲਰ ਵਲੋਂ ਇੱਕ ਅਧਿਕਾਰਤ ਪੱਤਰ ਮਿਲਿਆ ਹੈ, ਜਿਸ ਵਿਚ ਪੁਸ਼ਟੀ ਕੀਤੀ ਗਈ ਹੈ ਕਿ ਪੰਜਾਬੀ ਸਾਈਨਬੋਰਡ ਲਗਾਉਣ ਦੀ ਪ੍ਰਕਿਰਿਆ ਪਹਿਲਾਂ ਹੀ ਸ਼ੁਰੂ ਕਰ ਦਿੱਤੀ ਗਈ ਹੈ |

Ad Position 22
No active advertisement
ਪਿਛਲੀ ਖ਼ਬਰ ਭਿ੍ਸ਼ਟਾਚਾਰ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਰਾਜਨੀਤੀ ਦਾ ਸਹਾਰਾ ਲੈ ਰਹੀ 'ਆਪ'-ਕੇਵਲ ਸਿੰਘ ਢਿੱਲੋਂ <br/> ਅਗਲੀ ਖ਼ਬਰ ਲੋਹੇ ਤੇ ਸਟੀਲ ਦੀ ਟੈਕਸ ਚੋਰੀ ਖ਼ਿਲਾਫ਼ ਵੱਡੀ ਕਾਰਵਾਈ, 4.35 ਕਰੋੜ ਰੁਪਏ ਦਾ ਮਾਲ ਜ਼ਬਤ-ਹਰਪਾਲ ਸਿੰਘ ਚੀਮਾ
Ad Position 24