07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਭਿ੍ਸ਼ਟਾਚਾਰ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਰਾਜਨੀਤੀ ਦਾ ਸਹਾਰਾ ਲੈ ਰਹੀ 'ਆਪ'-ਕੇਵਲ ਸਿੰਘ ਢਿੱਲੋਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)- ਭਾਰਤੀ ਜਨਤਾ ਪਾਰਟੀ ਪੰਜਾਬ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਵਲੋਂ ਕੇਂਦਰੀ ਜਾਂਚ ਏਜੰਸੀਆਂ ਖਿਲਾਫ਼ ਕੀਤੀਆਂ ਜਾ ਰਹੀਆਂ ਟਿੱਪਣੀਆਂ ਦਾ ਜਵਾਬ ਦਿੰਦਿਆਂ ਕਿਹਾ ਕਿ ਪੰਜਾਬ ਦੇ ਮਿਹਨਤੀ ਵਪਾਰੀ ਕਿਸੇ ਦੇ ਬਹਿਕਾਵੇ ਵਿਚ ਆਉਣ ਵਾਲੇ ਨਹੀਂ ਹਨ ਅਤੇ ਸੱਚਾਈ ਨੂੰ ਭਲੀਭਾਂਤੀ ਸਮਝਦੇ ਹਨ | ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਸਵਾਲ ਬਹੁਤ ਸਿੱਧਾ ਹੈ ਆਖਿਰ ਆਮ ਆਦਮੀ ਪਾਰਟੀ ਦੇ ਕਈ ਆਗੂਆਂ ਉੱਤੇ ਭਿ੍ਸ਼ਟਾਚਾਰ ਦੇ ਗੰਭੀਰ ਦੋਸ਼ ਕਿਉਂ ਲੱਗੇ ਹਨ? ਇਸ ਦਾ ਜਵਾਬ ਦੇਣ ਦੀ ਬਜਾਏ 'ਆਪ' ਆਗੂ ਲੋਕਾਂ ਦਾ ਧਿਆਨ ਭਟਕਾਉਣ ਲਈ ਕਾਨੂੰਨੀ ਕਾਰਵਾਈ ਨੂੰ ਰਾਜਨੀਤੀ ਅਤੇ ਧਰਮ ਨਾਲ ਜੋੜਨ ਦੀ ਕੋਸ਼ਿਸ਼ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਆਪਣੇ ਭਿ੍ਸ਼ਟ ਆਗੂਆਂ ਨੂੰ ਬਚਾਉਣ ਲਈ ਸੰਵਿਧਾਨਕ ਸੰਸਥਾਵਾਂ ਤੇ ਜਾਂਚ ਏਜੰਸੀਆਂ ਨੂੰ ਬਦਨਾਮ ਕਰਨਾ ਲੋਕਤੰਤਰ ਲਈ ਠੀਕ ਨਹੀਂ ਹੈ | ਕੇਂਦਰੀ ਏਜੰਸੀਆਂ ਸਿਰਫ਼ ਕਾਨੂੰਨ ਅਨੁਸਾਰ ਆਪਣਾ ਫਰਜ਼ ਨਿਭਾ ਰਹੀਆਂ ਹਨ | ਜੇ ਕੋਈ ਬੇਕਸੂਰ ਹੈ ਤਾਂ ਉਸ ਨੂੰ ਡਰਨ ਦੀ ਕੋਈ ਲੋੜ ਨਹੀਂ, ਪਰ ਜੇ ਕਿਸੇ ਨੇ ਕਾਨੂੰਨ ਤੋੜਿਆ ਹੈ ਤਾਂ ਉਸ ਨੂੰ ਜਵਾਬ ਦੇਣਾ ਹੀ ਪਵੇਗਾ | ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਕਾਨੂੰਨ ਸਭ ਲਈ ਬਰਾਬਰ ਹੈ | ਭਿ੍ਸ਼ਟਾਚਾਰੀਆਂ ਨੂੰ ਕੋਈ ਬਚਾ ਨਹੀਂ ਸਕਦਾ | ਭਾਰਤੀ ਜਨਤਾ ਪਾਰਟੀ ਪੰਜਾਬ ਦੇ ਵਿਕਾਸ, ਉਦਯੋਗਿਕ ਤਰੱਕੀ ਅਤੇ ਹਰ ਵਪਾਰੀ ਦੇ ਹਿੱਤਾਂ ਦੀ ਰੱਖਿਆ ਲਈ ਪੂਰੀ ਤਰ੍ਹਾਂ ਵਚਨਬੱਧ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ-ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀ... ਅਗਲੀ ਖ਼ਬਰ ਪੰਜਾਬ ਯੂਨੀਵਰਸਿਟੀ ਵਿਚ ਪੰਜਾਬੀ ਸਾਈਨਬੋਰਡ ਬਹਾਲ ਕਰਨ ਦੇ ਫ਼ੈਸਲੇ ਦਾ ਮਾਲਵਿੰਦਰ ਕੰਗ ਵਲੋਂ ਸਵਾਗਤ <br/>
Ad Position 24