07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਪੰਜਾਬ ਸਰਕਾਰ ਨੇ ਕੇਂਦਰ ਨੂੰ ਮੁੜ ਲਿਖਿਆ ਪੱਤਰ-ਗੁਰੂ ਰਵਿਦਾਸ ਜੀ ਦੇ ਜਨਮ ਅਸਥਾਨ ਦੇ ਦਰਸ਼ਨਾਂ ਲਈ ਵਿਸ਼ੇਸ਼ ਰੇਲ ਗੱਡੀਆਂ ਚਲਾਉਣ ਦੀ ਮੰਗ-ਹਰਪਾਲ ਸਿੰਘ ਚੀਮਾ <br/>

Ad Position 21
repet_subhas-goyals [Copy P29]
ਅਜੀਤ ਡੈਸਕ 10-06-2026

ਚੰਡੀਗੜ੍ਹ, 9 ਜੂਨ (ਅਜੀਤ ਬਿਊਰੋ)-ਰਾਜ ਦੀ ਮੁਢਲੀ ਬੇਨਤੀ ਦਾ ਕੋਈ ਜਵਾਬ ਨਾ ਮਿਲਣ ਤੋਂ ਬਾਅਦ, ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਮੰਗਲਵਾਰ ਨੂੰ ਕੇਂਦਰ ਸਰਕਾਰ ਨੂੰ ਇੱਕ ਯਾਦ ਪੱਤਰ ਭੇਜ ਕੇ ਪੰਜਾਬ ਤੋਂ ਸੀਰ ਗੋਵਰਧਨਪੁਰ, ਵਾਰਾਣਸੀ ਸਥਿਤ ਸ੍ਰੀ ਗੁਰੂ ਰਵਿਦਾਸ ਜੀ ਮਹਾਰਾਜ ਜਨਮ ਅਸਥਾਨ ਮੰਦਿਰ ਲਈ ਵਿਸ਼ੇਸ਼ ਰੇਲ ਗੱਡੀਆਂ ਅਲਾਟ ਕਰਨ ਦੀ ਮੰਗ ਕੀਤੀ ਹੈ, ਤਾਂ ਜੋ ਸੂਬੇ ਭਰ ਦੇ ਸ਼ਰਧਾਲੂ ਗੁਰੂ ਰਵਿਦਾਸ ਜੀ ਦੇ ਆਗਾਮੀ 650ਵੇਂ ਪ੍ਰਕਾਸ਼ ਪੁਰਬ ਮੌਕੇ ਨਤਮਸਤਕ ਹੋ ਸਕਣ | ਵਿੱਤ ਮੰਤਰੀ, ਜੋ ਕਿ ਇਨ੍ਹਾਂ ਸਮਾਗਮਾਂ ਲਈ ਸੂਬਾ ਸਰਕਾਰ ਵਲੋਂ ਗਠਿਤ ਕੈਬਨਿਟ ਉੱਪ-ਕਮੇਟੀ ਦੇ ਚੇਅਰਮੈਨ ਹਨ, ਨੇ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਗੁਰੂ ਰਵਿਦਾਸ ਜੀ ਦੇ ਇਤਿਹਾਸਕ 650ਵੇਂ ਪ੍ਰਕਾਸ਼ ਪੁਰਬ ਦੀ ਯਾਦ ਵਿਚ ਕਰਵਾਏ ਜਾ ਰਹੇ ਸਾਲ ਭਰ ਚੱਲਣ ਵਾਲੇ ਸਮਾਗਮਾਂ ਦਾ ਜਾਇਜ਼ਾ ਲੈਣ ਲਈ ਇੱਕ ਉੱਚ ਪੱਧਰੀ ਸਮੀਖਿਆ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਇਹ ਗੱਲ ਕਹੀ | ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਦੱਸਿਆ ਕਿ ਵੱਖ-ਵੱਖ ਜ਼ਿਲਿ੍ਹਆਂ ਵਿਚ ਵਿਸ਼ੇਸ਼ ਕੀਰਤਨ ਸਮਾਗਮ ਕਰਵਾਏ ਜਾ ਰਹੇ ਹਨ | ਮੀਟਿੰਗ ਵਿਚ ਸੈਰ-ਸਪਾਟਾ ਵਿਭਾਗ ਦੇ ਸਕੱਤਰ ਕੁਮਾਰ ਅਮਿਤ, ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ, ਸਾਬਕਾ ਵਿਧਾਇਕ ਪਵਨ ਕੁਮਾਰ ਟੀਨੂੰ, ਸੂਚਨਾ ਤੇ ਲੋਕ ਸੰਪਰਕ ਵਿਭਾਗ ਦੇ ਸਕੱਤਰ ਪੁਨੀਤ ਗੋਇਲ ਅਤੇ ਸੈਰ-ਸਪਾਟਾ ਨਿਰਦੇਸ਼ਕ ਸੰਜੀਵ ਕੁਮਾਰ ਤਿਵਾੜੀ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਕੈਨਮ ਪੇਸ਼ ਕਰਦਾ ਹੈ ਅੰਤਰਰਾਸ਼ਟਰੀ ਸਿੱਖਿਆ ਮੇਲਾ 2026 <br/> ਅਗਲੀ ਖ਼ਬਰ ਭਿ੍ਸ਼ਟਾਚਾਰ ਦੇ ਮੁੱਦੇ ਤੋਂ ਧਿਆਨ ਭਟਕਾਉਣ ਲਈ ਰਾਜਨੀਤੀ ਦਾ ਸਹਾਰਾ ਲੈ ਰਹੀ 'ਆਪ'-ਕੇਵਲ ਸਿੰਘ ਢਿੱਲੋਂ <br/>
Ad Position 24