07-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 10-06-2026

ਲਾਹੌਰ 'ਚ 16 ਨੂੰ ਮਨਾਇਆ ਜਾਵੇਗਾ ਸ਼ਹੀਦੀ ਪੁਰਬ, ਤਿਆਰੀਆਂ ਮੁਕੰਮਲ

Ad Position 21
repet_subhas-goyals [Copy P29]
ਅਜੀਤ ਡੈਸਕ 10-06-2026

ਅੰਮਿ੍ਤਸਰ, 9 ਜੂਨ (ਸੁਰਿੰਦਰ ਕੋਛੜ)-ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਗੂ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ 16 ਜੂਨ ਨੂੰ ਲਾਹੌਰ ਦੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਪੰਜਵੇਂ ਪਾਤਸ਼ਾਹ ਤੇ ਸ਼ਹੀਦੀ ਪਰੰਪਰਾ ਦੇ ਬਾਨੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ ਜਾਵੇਗਾ | ਸ਼ਹੀਦੀ ਦਿਹਾੜੇ ਨੂੰ ਸਮਰਪਿਤ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ 14 ਜੂਨ ਨੂੰ ਹੋਵੇਗੀ ਤੇ 16 ਜੂਨ ਨੂੰ ਭੋਗ ਪਾਏ ਜਾਣਗੇ | ਇਸ ਦੌਰਾਨ ਸ੍ਰੀ ਅਕਾਲ ਤਖ਼ਤ ਸਾਹਿਬ ਵਲੋਂ ਮਾਨਤਾ ਪ੍ਰਾਪਤ ਨਾਨਕਸ਼ਾਹੀ ਸੰਮਤ ਕਲੰਡਰ ਮੁਤਾਬਿਕ 18 ਜੂਨ ਨੂੰ ਵੀ ਸ਼ਹੀਦੀ ਪੁਰਬ ਮਨਾਇਆ ਜਾਵੇਗਾ | ਇਸ ਦੇ ਮੱਦੇਨਜ਼ਰ 16 ਜੂਨ ਨੂੰ ਸ੍ਰੀ ਅਖੰਡ ਪਾਠ ਸਾਹਿਬ ਦੀ ਅਰੰਭਤਾ ਕਰਕੇ 18 ਜੂਨ ਨੂੰ ਭੋਗ ਪਾਏ ਜਾਣਗੇ | ਸ਼ਹੀਦੀ ਪੁਰਬ ਦੇ ਮੱਦੇਨਜ਼ਰ ਸ੍ਰੀ ਨਨਕਾਣਾ ਸਾਹਿਬ 'ਚ ਕੀਤੇ ਜਾਣ ਵਾਲੇ ਪ੍ਰਬੰਧਾਂ ਨੂੰ ਲੈ ਕੇ ਡਿਪਟੀ ਕਮਿਸ਼ਨਰ ਮੁਹੰਮਦ ਤਸਲੀਮ ਅਖ਼ਤਰ ਰਾਓ ਦੀ ਪ੍ਰਧਾਨਗੀ ਹੇਠ ਇਕ ਅਹਿਮ ਬੈਠਕ ਹੋਈ | ਡਿਪਟੀ ਕਮਿਸ਼ਨਰ ਰਾਓ ਨੇ ਕਿਹਾ ਕਿ ਸ਼ਹੀਦੀ ਪੁਰਬ ਦੌਰਾਨ ਗੁਰਦੁਆਰਾ ਜਨਮ ਅਸਥਾਨ ਸ੍ਰੀ ਨਨਕਾਣਾ ਸਾਹਿਬ, ਗੁ: ਪੱਟੀ ਸਾਹਿਬ, ਗੁ: ਬਾਲ ਲੀਲਾ, ਗੁ: ਮਾਲ ਜੀ ਸਾਹਿਬ, ਗੁ: ਤੰਬੂ ਸਾਹਿਬ, ਗੁ: ਪੰਜਵੀਂ-ਛੇਵੀਂ ਪਾਤਸ਼ਾਹੀ ਅਤੇ ਗੁਰਦੁਆਰਾ ਕਿਆਰਾ ਸਾਹਿਬ ਦੇ ਆਸਪਾਸ ਮੀਟ ਅਤੇ ਪਾਨ-ਬੀੜੀ ਦੀਆਂ ਦੁਕਾਨਾਂ ਬੰਦ ਰਹਿਣਗੀਆਂ |

Ad Position 22
No active advertisement
ਪਿਛਲੀ ਖ਼ਬਰ ਮਗਨਰੇਗਾ ਕਰਮਚਾਰੀ ਯੂਨੀਅਨ ਵਲੋਂ ਏ.ਡੀ.ਸੀ. (ਵਿਕਾਸ) ਦੇ ਦਫ਼ਤਰ ਅੱਗੇ ਧਰਨਾ ਅਗਲੀ ਖ਼ਬਰ ਮਨਪ੍ਰੀਤ ਸਿੰਘ ਇਆਲੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ਤੋਂ ਮਿਲੀ ਜ਼ਿੰਮੇਵਾਰੀ ਤੋਂ ਕੀਤਾ ਕਿਨਾਰਾ-ਵਡਾਲਾ, ਛੋਟੇਪੁਰ <br/>...
Ad Position 24