22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਮਾਨ ਸਰਕਾਰ ਵਲੋਂ ਪਟਿਆਲਾ ਵਿਚ ਹਾਈਬਿ੍ਡ ਸਫ਼ਾਈ ਮਾਡਲ ਦਾ ਆਗ਼ਾਜ਼ ਪਟਿਆਲਾ ਨੂੰ ਪੰਜਾਬ ਦਾ ਸਭ ਤੋਂ ਸਾਫ਼-ਸੁਥਰਾ ਸ਼ਹਿਰ ਬਣਾਉਣ ਲਈ ਮਿੱਥਿਆ 30 ਦਿਨਾਂ ਦਾ ਟੀਚਾ <br/>

Ad Position 21
No active advertisement
ਅਜੀਤ ਡੈਸਕ 11-06-2026
ਚੰਡੀਗੜ੍ਹ, 10 ਜੂਨ (ਅਜੀਤ ਬਿਊਰੋ)-ਪੰਜਾਬ ਦੇ ਸ਼ਹਿਰੀ ਖੇਤਰਾਂ ਵਿਚ ਸਫ਼ਾਈ ਤੇ ਸਵੱਛਤਾ ਕਾਰਜਾਂ ਵਿਚ ਵੱਡਾ ਬਦਲਾਅ ਲਿਆਉਂਦਿਆਂ ਪੰਜਾਬ ਦੇ ਸਥਾਨਕ ਸਰਕਾਰਾਂ ਮੰਤਰੀ ਹਰਜੋਤ ਸਿੰਘ ਬੈਂਸ ਨੇ ਅੱਜ ਆਪਣੀ ਕਿਸਮ ਦੇ ਪਹਿਲੇ ਹਾਈਬਿ੍ਡ ਸਫ਼ਾਈ ਮਾਡਲ ਦਾ ਐਲਾਨ ਕੀਤਾ ਹੈ | ਇਹ ਮਾਡਲ ਇਕ ਮਹੀਨੇ ਦੇ ਅੰਦਰ ਪਟਿਆਲਾ ਨੂੰ ਸੂਬੇ ਦਾ ਸਭ ਤੋਂ ਸਾਫ਼ ਸ਼ਹਿਰ ਬਣਾਵੇਗਾ ਤੇ ਆਉਣ ਵਾਲੇ ਸਮੇਂ ਵਿਚ ਪੰਜਾਬ ਨੂੰ ਭਾਰਤ ਦਾ ਸਭ ਤੋਂ ਸਾਫ਼-ਸੁਥਰਾ ਸੂਬਾ ਬਣਾਇਆ ਜਾਵੇਗਾ | ਪਟਿਆਲਾ ਦੀਆਂ ਸੜਕਾਂ 'ਤੇ ਬੁੱਧਵਾਰ ਸਵੇਰੇ ਇਸ ਨਵੇਂ ਮਾਡਲ ਦੀ ਸ਼ੁਰੂਆਤ ਕਰਦਿਆਂ ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਇਹ ਹਾਈਬਿ੍ਡ ਮਾਡਲ ਮਸ਼ੀਨ ਨਾਲ ਘਾਹ-ਫੂਸ ਦੀ ਕਟਾਈ, ਸੁਪਰ-ਸੱਕਸ਼ਨ ਮਸ਼ੀਨਾਂ, ਸਕਰੱਬਰਜ਼, ਹੱਥੀਂ ਆਰਗੈਨਿਕ ਰਹਿੰਦ-ਖੂੰਹਦ ਇਕੱਠਾ ਕਰਨ ਤੇ ਸੜਕਾਂ ਦੀ ਧੁਆਈ ਦੇ ਕੰਮ ਨੂੰ ਆਪਸ ਵਿਚ ਜੋੜਦਾ ਹੈ | ਇਹ ਸਿਸਟਮ ਹਰੇਕ ਵਾਰਡ ਲਈ ਪਹਿਲਾਂ ਤੋਂ ਨਿਰਧਾਰਿਤ ਹਫ਼ਤਾਵਾਰੀ ਸਫ਼ਾਈ ਸ਼ਡਿਊਲ ਅਨੁਸਾਰ ਕੰਮ ਕਰੇਗਾ | ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਪੰਜਾਬ, ਭਾਰਤ ਦੇ ਸਭ ਤੋਂ ਬਿਹਤਰ ਸਫ਼ਾਈ ਮਾਡਲ ਨੂੰ ਲਾਗੂ ਕਰ ਰਿਹਾ ਹੈ | ਉਨ੍ਹਾਂ ਕਿਹਾ ਕਿ ਇਹ ਤਾਂ ਅਜੇ ਸ਼ੁਰੂਆਤ ਹੈ | ਅਗਲਾ ਸੋਮਵਾਰ ਇਸ ਤੋਂ ਵੀ ਬਿਹਤਰ ਹੋਵੇਗਾ ਤੇ ਹਰ ਹਫ਼ਤੇ ਇਸ ਵਿਚ ਹੋਰ ਸੁਧਾਰ ਹੋਵੇਗਾ | ਤੁਹਾਨੂੰ ਹਰੇਕ ਸੜਕ ਚਮਕਦੀ ਦਿਖਾਈ ਦੇਵੇਗੀ, ਉਹ ਇਸੇ ਸਿਸਟਮ ਦਾ ਨਤੀਜਾ ਹੈ | ਸਥਾਨਕ ਸਰਕਾਰਾਂ ਮੰਤਰੀ ਨੇ ਜ਼ੋਰ ਦੇ ਕੇ ਕਿਹਾ ਕਿ ਸਫ਼ਾਈ ਕਰਮਚਾਰੀ ਇਸ ਮੁਹਿੰਮ ਦਾ ਮੁੱਖ ਹਿੱਸਾ ਹਨ | ਹਰਜੋਤ ਸਿੰਘ ਬੈਂਸ ਨੇ ਕਿਹਾ, ਸਾਡੀ ਕੋਸ਼ਿਸ਼ ਪਟਿਆਲਾ ਨੂੰ ਇਕ ਮਹੀਨੇ ਦੇ ਅੰਦਰ ਪੰਜਾਬ ਦਾ ਸਭ ਤੋਂ ਸਾਫ਼ ਤੇ ਸੁੰਦਰ ਸ਼ਹਿਰ ਬਣਾਉਣ ਦੀ ਹੈ | ਇਸ ਤੋਂ ਬਾਅਦ, ਅਸੀਂ ਪੂਰੇ ਪੰਜਾਬ ਵਿਚ ਇਸ ਮੁਹਿੰਮ ਦੀ ਸ਼ੁਰੂਆਤ ਕਰਾਂਗੇ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਹਰਗੋਬਿੰਦਪੁਰ ਨਜ਼ਦੀਕ ਪਿੰਡ ਵਰਸਾਲ ਚੱਕ 'ਚ ਚੱਲੀਆਂ ਗੋਲੀਆਂ-ਤਿੰਨ ਜ਼ਖਮੀ <br/> ਅਗਲੀ ਖ਼ਬਰ ਲੰਬੇ ਅਰਸੇ ਤੋਂ ਬੱਸ ਅੱਡੇ ਤੋਂ ਸੱਖਣਾ ਬਿਆਸ, ਸਵਾਰੀਆਂ ਨੂੰ ਗਰਮੀਆਂ 'ਚ ਆ ਰਹੀ ਹੈ ਭਾਰੀ ਪ੍ਰੇਸ਼ਾਨੀ <br/>
Ad Position 24