22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਟਰਾਈਡੈਂਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ 17 ਨੋਟਿਸਾਂ ਸੰਬੰਧੀ ਕਾਰਵਾਈ 'ਤੇ ਲਗਾਈ ਰੋਕ <br/>

Ad Position 21
No active advertisement
ਅਜੀਤ ਡੈਸਕ 11-06-2026
ਚੰਡੀਗੜ੍ਹ, 10 ਜੂਨ (ਸੰਦੀਪ ਕੁਮਾਰ ਮਾਹਨਾ)–ਟਰਾਈਡੈਂਟ ਲਿਮਟਿਡ ਨੂੰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਤੋਂ ਵੱਡੀ ਅੰਤਰਿਮ ਰਾਹਤ ਮਿਲੀ ਹੈ | ਹਾਈ ਕੋਰਟ ਦੀ ਡਵੀਜ਼ਨ ਬੈਂਚ ਨੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ (ਪੀ.ਪੀ.ਸੀ.ਬੀ.) ਵਲੋਂ ਕੰਪਨੀ ਨੂੰ ਜਾਰੀ ਕੀਤੇ ਗਏ 17 ਨੋਟਿਸਾਂ ਦੇ ਆਧਾਰ 'ਤੇ ਕਿਸੇ ਵੀ ਤਰ੍ਹਾਂ ਦੀ ਦੰਡਾਤਮਕ ਜਾਂ ਪ੍ਰਤੀਕੂਲ ਕਾਰਵਾਈ ਕਰਨ 'ਤੇ ਫਿਲਹਾਲ ਰੋਕ ਲਗਾ ਦਿੱਤੀ ਹੈ | ਇਸ ਦੇ ਨਾਲ ਹੀ ਅਦਾਲਤ ਨੇ ਪੰਜਾਬ ਸਰਕਾਰ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਨੋਟਿਸ ਜਾਰੀ ਕਰਦਿਆਂ 10 ਜੁਲਾਈ ਤੱਕ ਆਪਣਾ ਜਵਾਬ ਦਾਖਲ ਕਰਨ ਦੇ ਨਿਰਦੇਸ਼ ਦਿੱਤੇ ਹਨ | ਟਰਾਈਡੈਂਟ ਲਿਮਟਿਡ ਨੇ ਹਾਈ ਕੋਰਟ 'ਚ ਦਾਇਰ ਨਵੀਂ ਪਟੀਸ਼ਨ ਵਿਚ ਦੋਸ਼ ਲਗਾਇਆ ਹੈ ਕਿ ਉਸ ਖ਼ਿਲਾਫ਼ ਕੀਤੀ ਜਾ ਰਹੀ ਕਾਰਵਾਈ ਸਿਆਸੀ ਰੰਜਿਸ਼ ਤੋਂ ਪ੍ਰੇਰਿਤ ਹੈ | ਕੰਪਨੀ ਦਾ ਕਹਿਣਾ ਹੈ ਕਿ ਇਸ ਤੋਂ ਪਹਿਲਾਂ ਵੀ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਉਸ ਖ਼ਿਲਾਫ਼ ਵੱਖ-ਵੱਖ ਕਾਰਵਾਈਆਂ ਸ਼ੁਰੂ ਕੀਤੀਆਂ ਸਨ, ਜਿਨ੍ਹਾਂ ਨੂੰ ਚੁਣੌਤੀ ਦਿੰਦਿਆਂ ਉਸ ਨੇ ਹਾਈ ਕੋਰਟ ਦਾ ਰੁਖ ਕੀਤਾ ਸੀ | ਮਾਮਲੇ ਦੀ ਸੁਣਵਾਈ ਦੌਰਾਨ ਡਵੀਜ਼ਨ ਬੈਂਚ ਨੇ ਕੰਪਨੀ ਦੀਆਂ ਦਲੀਲਾਂ 'ਤੇ ਗੌਰ ਕਰਦਿਆਂ ਅੰਤਰਿਮ ਰਾਹਤ ਪ੍ਰਦਾਨ ਕੀਤੀ ਤੇ ਸਪੱਸ਼ਟ ਕੀਤਾ ਕਿ ਅਗਲੀ ਸੁਣਵਾਈ ਤੱਕ ਸਬੰਧਿਤ ਨੋਟਿਸਾਂ ਦੇ ਆਧਾਰ 'ਤੇ ਕੋਈ ਵੀ ਸਖ਼ਤ ਜਾਂ ਦੰਡਾਤਮਕ ਕਾਰਵਾਈ ਨਹੀਂ ਕੀਤੀ ਜਾਵੇਗੀ | ਅਦਾਲਤ ਨੇ ਪੰਜਾਬ ਸਰਕਾਰ ਤੇ ਪੰਜਾਬ ਪ੍ਰਦੂਸ਼ਣ ਕੰਟਰੋਲ ਬੋਰਡ ਨੂੰ ਨੋਟਿਸ ਜਾਰੀ ਕਰਦਿਆਂ ਉਨ੍ਹਾਂ ਦਾ ਪੱਖ ਵੀ ਮੰਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਸਮਾਪਤ ਅਗਲੀ ਖ਼ਬਰ ਪਰਲ ਕੰਪਨੀ ਦੇ ਨਿਵੇਸ਼ਕਾਂ ਨੂੰ ਮੁਆਵਜ਼ਾ ਦੇਣ ਦੀ ਕਾਰਵਾਈ ਤੇਜ਼ ਵਿਸ਼ੇਸ਼ ਅਦਾਲਤ ਵਲੋਂ 282 ਜ਼ਬਤ ਜਾਇਦਾਦਾਂ ਜਸਟਿਸ...
Ad Position 24