22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਮੀਟਿੰਗ ਤੋਂ ਬਾਅਦ ਸੇਵਾ ਕੇਂਦਰ ਮੁਲਾਜ਼ਮਾਂ ਦੀ ਹੜਤਾਲ ਸਮਾਪਤ

Ad Position 21
No active advertisement
ਅਜੀਤ ਡੈਸਕ 11-06-2026

ਜਲਾਲਾਬਾਦ, 10 ਜੂਨ (ਜਤਿੰਦਰ ਪਾਲ ਸਿੰਘ)-ਬੀਤੇ 15 ਦਿਨਾਂ ਤੋਂ ਪੰਜਾਬ ਭਰ ਵਿਚ ਸੇਵਾ ਕੇਂਦਰ ਮੁਲਾਜ਼ਮਾਂ ਵਲੋਂ ਆਪਣੀਆਂ ਹੱਕੀ ਮੰਗਾਂ ਦੀ ਪ੍ਰਾਪਤੀ ਲਈ ਕੀਤੀ ਜਾ ਰਹੀ ਹੜਤਾਲ ਨੂੰ ਕੈਬਨਿਟ ਮੰਤਰੀ ਅਮਨ ਅਰੋੜਾ ਨਾਲ ਹੋਈ ਮੀਟਿੰਗ ਤੋਂ ਬਾਅਦ ਖ਼ਤਮ ਕਰ ਦਿੱਤਾ ਗਿਆ ਹੈ ¢ ਅੱਜ ਸਮੂਹ ਸੇਵਾ ਕੇਂਦਰ ਮੁਲਾਜ਼ਮ ਆਪਣੇ ਸੇਵਾ ਕੇਂਦਰਾਂ 'ਤੇ ਕੰਮ ਲਈ ਪਰਤ ਗਏ ਹਨ ¢ ਏਟਕ ਵਲੋਂ ਸੇਵਾ ਕੇਂਦਰ ਮੁਲਾਜ਼ਮ ਸਾਥੀਆਂ ਨੂੰ ਸ਼ਹੀਦ ਭਗਤ ਸਿੰਘ ਦੀ ਤਸਵੀਰ ਅਤੇ ਏਟਕ ਦਾ ਝੰਡਾ ਸੌਂਪ ਕੇ ਸਨਮਾਨਿਤ ਕੀਤਾ ਗਿਆ¢ ਇਸ ਮੌਕੇ ਕੰਸਟਰੱਕਸ਼ਨ ਵਰਕਰ ਐਂਡ ਲੇਬਰ ਯੂਨੀਅਨ (ਰਜਿ:) ਏਟਕ ਦੇ ਸੂਬਾ ਡਿਪਟੀ ਜਨਰਲ ਸੈਕਟਰੀ ਐਡਵੋਕੇਟ ਪਰਮਜੀਤ ਢਾਬਾਂ, ਜ਼ਿਲ੍ਹਾ ਸਕੱਤਰ ਸੋਨਾ ਧੁੰਨਕੀਆਂ, ਏਟਕ ਦੇ ਸਰਕਲ ਪ੍ਰਧਾਨ ਰੋਹਿਤ ਬਾਘਲਾ ਅਤੇ ਏ.ਆਈ.ਐੱਸ.ਐੱਫ. ਦੇ ਆਗੂ ਗੁਰਪਿੰਦਰ ਸਿੰਘ ਠਠੇਰਾ ਹਾਜ਼ਰ ਸਨ ¢ ਇਸ ਮੌਕੇ ਜਾਣਕਾਰੀ ਦਿੰਦਿਆਂ ਏਟਕ ਦੇ ਆਗੂ ਐਡਵੋਕੇਟ ਪਰਮਜੀਤ ਢਾਬਾਂ, ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੇ ਜ਼ਿਲ੍ਹਾ ਪ੍ਰਧਾਨ ਅੰਮਿ੍ਤ ਪਾਲ ਕੌਰ ਢਿੱਲੋਂ, ਪੰਜਾਬ ਰਾਜ ਬਿਜਲੀ ਬੋਰਡ ਇੰਪਲਾਈਜ਼ ਫੈਡਰੇਸ਼ਨ ਏਟਕ ਜਲਾਲਾਬਾਦ ਦੇ ਮੰਡਲ ਪ੍ਰਧਾਨ ਰੋਹਿਤ ਬਾਘਲਾ ਨੇ ਦੱਸਿਆ ਕਿ ਇਸ ਮੀਟਿੰਗ ਵਿਚ ਮੁਲਾਜ਼ਮਾਂ ਦੀਆਂ ਮੰਗਾਂ 'ਤੇ ਵਿਸਥਾਰ ਨਾਲ ਚਰਚਾ ਕੀਤੀ ਗਈ¢ ਮੰਤਰੀ ਅਰੋੜਾ ਨੇ ਭਰੋਸਾ ਦਿਵਾਇਆ ਕਿ ਕਿਰਤ ਕਾਨੂੰਨਾਂ ਦੀ ਸਖ਼ਤੀ ਨਾਲ ਪਾਲਨਾ ਕੀਤੀ ਜਾਵੇਗੀ, ਨਾਲ ਹੀ ਇਹ ਅਹਿਮ ਫ਼ੈਸਲਾ ਲਿਆ ਗਿਆ ਹੈ ਕਿ ਮੌਜੂਦਾ ਪ੍ਰਾਈਵੇਟ ਕੰਪਨੀ ਦਾ ਸਰਕਾਰ ਵਲ਼ੋਂ ਕੀਤਾ ਗਿਆ ਸਮਝੌਤਾ ਖ਼ਤਮ ਹੋਣ ਦੇ ਤੁਰੰਤ ਬਾਅਦ ਕੋਈ ਨਵਾਂ ਸਮਝੌਤਾ ਨਹੀਂ ਕੀਤਾ ਜਾਵੇਗਾ ਅਤੇ ਭਵਿੱਖ ਵਿਚ ਕਰਮਚਾਰੀਆਂ ਨੂੰ ਸਿੱਧੇ ਤੌਰ 'ਤੇ ਸਰਕਾਰ/ਸੇਵਾ ਕੇਂਦਰ ਅਧੀਨ ਰੱਖਿਆ ਜਾਵੇਗਾ ¢ ਲਿਖਤੀ ਭਰੋਸੇ ਤੋਂ ਬਾਅਦ ਪਿਛਲੇ 15 ਦਿਨਾਂ ਤੋਂ ਚੱਲ ਰਹੀ ਸੇਵਾ ਕੇਂਦਰਾਂ ਦੀ ਹੜਤਾਲ ਨੂੰ ਸਮਾਪਤ ਕਰ ਦਿੱਤਾ ਗਿਆ ਹੈ ਤੇ ਸਮੂਹ ਮੁਲਾਜ਼ਮ ਆਪਣੇ ਕੰਮਾਂ 'ਤੇ ਵਾਪਸ ਪਰਤ ਗਏ ਹਨ | ਸੇਵਾ ਕੇਂਦਰ ਮੁਲਾਜ਼ਮ ਯੂਨੀਅਨ ਦੀ ਜ਼ਿਲ੍ਹਾ ਪ੍ਰਧਾਨ ਅੰਮਿ੍ਤ ਪਾਲ ਕੌਰ ਢਿੱਲੋਂ ਤੇ ਜ਼ਿਲ੍ਹੇ ਦੇ ਆਗੂ ਗੁਰਿੰਦਰਜੀਤ ਸਿੰਘ ਚੱਕ ਸੈਦੋ ਕਾ ਨੇ ਉਨ੍ਹਾਂ ਦੇ ਸੰਘਰਸ਼ ਵਿਚ ਸਾਥ ਦੇਣ ਵਾਲੇ ਸਾਰੇ ਵਿਦਿਆਰਥੀਆਂ, ਨੌਜਵਾਨਾਂ, ਕਿਸਾਨਾਂ ਅਤੇ ਆਮ ਲੋਕਾਂ ਦਾ ਧੰਨਵਾਦ ਕੀਤਾ | ਇਸ ਮੌਕੇ ਜਸਵਿੰਦਰ ਸਿੰਘ, ਰਣਜੀਤ ਸਿੰਘ, ਜਸਵੰਤ ਸਿੰਘ, ਮਨਦੀਪ ਸਿੰਘ ਅਤੇ ਸਮਾਈਲ ਹਾਜ਼ਰ ਸਨ¢

Ad Position 22
No active advertisement
ਪਿਛਲੀ ਖ਼ਬਰ ਮਜੀਠੀਆ ਦੇ ਸਾਥੀ ਵਕੀਲ ਬਾਠ ਨੂੰ ਮਿਲੀ ਗਿ੍ਫ਼ਤਾਰੀ ਤੋਂ ਰਾਹਤ <br/> ਅਗਲੀ ਖ਼ਬਰ ਟਰਾਈਡੈਂਟ ਨੂੰ ਹਾਈ ਕੋਰਟ ਤੋਂ ਵੱਡੀ ਰਾਹਤ 17 ਨੋਟਿਸਾਂ ਸੰਬੰਧੀ ਕਾਰਵਾਈ 'ਤੇ ਲਗਾਈ ਰੋਕ <br/>
Ad Position 24