22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਅਵਾਰਾ ਕੁੱਤਿਆਂ ਨੇ ਅੱਠ ਸਾਲਾ ਬੱਚੀ ਨੂੰ ਨੋਚ-ਨੋਚ ਖਾਧਾ-ਮੌਤ

Ad Position 21
No active advertisement
ਅਜੀਤ ਡੈਸਕ 11-06-2026
ਮੋਰਿੰਡਾ, 10 ਜੂਨ (ਤਰਲੋਚਨ ਸਿੰਘ ਕੰਗ)-ਮੋਰਿੰਡਾ ਦੇ ਵਾਰਡ ਨੰਬਰ 1 ਵਿਚ ਇੱਕ ਅੱਠ ਸਾਲਾ ਮਾਸੂਮ ਬੱਚੀ ਨੂੰ ਆਵਾਰਾ ਕੁੱਤਿਆਂ ਨੇ ਨੋਚ ਨੋਚ ਕੇ ਖਾ ਲਿਆ | ਜਿਸਦੀ ਹਸਪਤਾਲ ਪਹੁੰਚਣ ਤੋਂ ਪਹਿਲਾਂ ਹੀ ਮੌਤ ਹੋ ਗਈ | ਇਸ ਸਬੰਧੀ ਬੱਚੀ ਦੀ ਮਾਤਾ ਪੂਨਮ ਦੇਵੀ ਨੇ ਦੱਸਿਆ ਕਿ ਮੇਰੀ ਬੇਟੀ ਕੀਰਤੀ ਘਰ ਦੇ ਬਾਹਰ ਲਗਭਗ ਚਾਰ ਵਜੇ ਖੇਡ ਰਹੀ ਸੀ, ਤਾਂ ਆਵਾਰਾ ਕੁੱਤਿਆਂ ਦੇ ਇੱਕ ਝੁੰਡ ਨੇ ਉਸ 'ਤੇ ਹਮਲਾ ਕਰ ਦਿੱਤਾ ਅਤੇ ਉਸਨੂੰ ਨੋਚ ਨੋਚ ਕੇ ਖਾ ਲਿਆ | ਬੱਚੀ ਦੀਆਂ ਚੀਕਾਂ ਸੁਣ ਕੇ ਗੁਆਂਢੀ ਇਕੱਠੇ ਹੋ ਗਏ ਅਤੇ ਬੱਚੀ ਨੂੰ ਗੰਭੀਰ ਜ਼ਖਮੀ ਹਾਲਤ ਵਿਚ ਕੁੱਤਿਆਂ ਦੇ ਝੁੰਡ 'ਚੋਂ ਕੱਢ ਕੇ ਹਸਪਤਾਲ ਲੈ ਗਏ | ਜਿੱਥੇ ਉਸਨੂੰ ਪੀ.ਜੀ.ਆਈ. ਚੰਡੀਗੜ੍ਹ ਲਈ ਰੈਫ਼ਰ ਕਰ ਦਿੱਤਾ ਤੇ ਰਾਸਤੇ ਵਿਚ ਹੀ ਬੱਚੀ ਦੀ ਮੌਤ ਹੋ ਗਈ |

Ad Position 22
No active advertisement
ਪਿਛਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਕੀਤਾ ਰਵਾਨਾ ਅਗਲੀ ਖ਼ਬਰ ਭਾਖੜਾ ਡੈਮ 'ਚ ਪਾਣੀ ਦਾ ਪੱਧਰ 1577.35 ਫੁੱਟ
Ad Position 24