22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸ਼੍ਰੋਮਣੀ ਕਮੇਟੀ ਨੇ ਕੀਤਾ ਰਵਾਨਾ

Ad Position 21
No active advertisement
ਅਜੀਤ ਡੈਸਕ 11-06-2026
ਅੰਮਿ੍ਤਸਰ, 10 ਜੂਨ (ਜਸਵੰਤ ਸਿੰਘ ਜੱਸ)-ਸ਼੍ਰੋਮਣੀ ਕਮੇਟੀ ਵਲੋਂ ਪੰਜਵੇਂ ਪਾਤਿਸ਼ਾਹ ਦਾ ਸ਼ਹੀਦੀ ਪੁਰਬ ਮਨਾਉਣ ਲਈ ਅੱਜ ਸਵੇਰੇ ਪੰਜ ਸੌ ਤੋਂ ਵੱਧ ਸ਼ਰਧਾਲੂਆਂ ਦਾ ਜਥਾ ਸ਼੍ਰੋਮਣੀ ਕਮੇਟੀ ਮੁੱਖ ਦਫ਼ਤਰ ਤੋਂ ਮੈਂਬਰ ਭੁਪਿੰਦਰ ਸਿੰਘ ਭਲਵਾਨ ਤੇ ਗੁਰਮੀਤ ਸਿੰਘ ਬੂਹ ਦੀ ਅਗਵਾਈ ਹੇਠ ਜੈਕਾਰਿਆਂ ਦੀ ਗੂੰਜ 'ਚ ਪਾਕਿਸਤਾਨ ਲਈ ਰਵਾਨਾ ਕੀਤਾ ਗਿਆ | ਜਥੇ ਦੀ ਅਟਾਰੀ-ਵਾਹਘਾ ਸਰਹੱਦ ਰਸਤੇ ਪਾਕਿਸਤਾਨ ਰਵਾਨਗੀ ਮੌਕੇ ਧਰਮ ਪ੍ਰਚਾਰ ਕਮੇਟੀ ਦੇ ਸਕੱਤਰ ਗੁਰਿੰਦਰ ਸਿੰਘ ਮਥਰੇਵਾਲ, ਨਿੱਜੀ ਸਕੱਤਰ ਸ਼ਾਹਬਾਜ਼ ਸਿੰਘ, ਵਧੀਕ ਸਕੱਤਰ ਜਸਵਿੰਦਰ ਸਿੰਘ ਜੱਸੀ, ਬਿਜੈ ਸਿੰਘ, ਪ੍ਰੀਤਪਾਲ ਸਿੰਘ ਤੇ ਭਗਵੰਤ ਸਿੰਘ ਧੰਗੇੜਾ ਨੇ ਜਥੇ ਦੇ ਆਗੂਆਂ ਤੇ ਹੋਰਨਾਂ ਨੂੰ ਸਿਰੋਪਾਓ ਦੇ ਕੇ ਸਨਮਾਨਿਤ ਕੀਤਾ | ਇਸ ਮੌਕੇ ਸੁਪਿ੍ੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਯਾਤਰਾ ਵਿਭਾਗ ਦੇ ਇੰਚਾਰਜ ਜਗਜੀਤ ਸਿੰਘ ਜੱਗਾ, ਸ/ਸੁਪਰਵਾਈਜ਼ਰ ਕਰਮਜੀਤ ਸਿੰਘ ਆਦਿ ਵੀ ਹਾਜ਼ਰ ਸਨ |

Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਪੁਰਬ ਮਨਾਉਣ ਗਏ ਜਥੇ ਦਾ ਪਾਕਿ ਪਹੁੰਚਣ 'ਤੇ ਨਿੱਘਾ ਸਵਾਗਤ ਜੈਕਾਰੇ ਲਗਾਉਂਦੇ ਸ਼ਰਧਾਲੂ ਭਾਰੀ ਸੁਰੱਖਿਆ ਹੇਠ ਪਹ... ਅਗਲੀ ਖ਼ਬਰ ਅਵਾਰਾ ਕੁੱਤਿਆਂ ਨੇ ਅੱਠ ਸਾਲਾ ਬੱਚੀ ਨੂੰ ਨੋਚ-ਨੋਚ ਖਾਧਾ-ਮੌਤ
Ad Position 24