22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸ਼ਹੀਦੀ ਪੁਰਬ ਮਨਾਉਣ ਗਏ ਜਥੇ ਦਾ ਪਾਕਿ ਪਹੁੰਚਣ 'ਤੇ ਨਿੱਘਾ ਸਵਾਗਤ ਜੈਕਾਰੇ ਲਗਾਉਂਦੇ ਸ਼ਰਧਾਲੂ ਭਾਰੀ ਸੁਰੱਖਿਆ ਹੇਠ ਪਹੁੰਚੇ ਸ੍ਰੀ ਨਨਕਾਣਾ ਸਾਹਿਬ <br/>

Ad Position 21
No active advertisement
ਅਜੀਤ ਡੈਸਕ 11-06-2026
ਅੰਮਿ੍ਤਸਰ/ਅਟਾਰੀ ਸਰਹੱਦ, 10 ਜੂਨ (ਸੁਰਿੰਦਰ ਕੋਛੜ/ਰਾਜਿੰਦਰ ਸਿੰਘ ਰੂਬੀ/ਗੁਰਦੀਪ ਸਿੰਘ)-ਪੰਜਵੇਂ ਪਾਤਸ਼ਾਹ ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਸ਼੍ਰੋਮਣੀ ਕਮੇਟੀ ਦੇ ਭੁਪਿੰਦਰ ਸਿੰਘ ਭਲਵਾਨ ਅਤੇ ਗੁਰਮੀਤ ਸਿੰਘ ਬੂਹ ਦੀ ਅਗਵਾਈ 'ਚ ਅਟਾਰੀ ਰਸਤੇ ਵਾਹਗਾ ਪਹੁੰਚੇ ਜਥੇ ਦਾ ਪਾਕਿਸਤਾਨ ਪਹੁੰਚਣ 'ਤੇ ਘੱਟ-ਗਿਣਤੀ ਮਾਮਲਿਆਂ ਦੇ ਸੂਬਾਈ ਮੰਤਰੀ ਅਤੇ ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਮੇਸ਼ ਸਿੰਘ ਅਰੋੜਾ, ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ ਦੇ ਵਧੀਕ ਸਕੱਤਰ (ਸ਼ਰਾਈਨਜ਼) ਨਾਸਿਰ ਮੁਸ਼ਤਾਕ, ਜਨਰਲ ਸਕੱਤਰ ਬੀਬੀ ਸਤਵੰਤ ਕੌਰ, ਮੈਂਬਰ ਸੰਤੋਖ ਸਿੰਘ ਆਦਿ ਵਲੋਂ ਜਥਾ ਆਗੂਆਂ ਅਤੇ ਹੋਰਨਾ ਸ਼ਰਧਾਲੂਆਂ ਨੂੰ ਫੁੱਲਾਂ ਦੇ ਗੁਲਦਸਤੇ ਭੇਟ ਕਰਕੇ ਸਵਾਗਤ ਕੀਤਾ ਗਿਆ | ਦਿੱਲੀ ਗੁਰਦੁਆਰਾ ਪ੍ਰਬੰਧਨ ਕਮੇਟੀ ਦੇ ਜਥੇ ਦੇ ਆਗੂ ਪਰਮਜੀਤ ਸਿੰਘ ਚੰਡੋਕ ਵੀ ਜਥੇ ਨਾਲ ਪਾਕਿਸਤਾਨ ਪਹੁੰਚੇ | ਵਾਹਗਾ ਤੋਂ ਭਾਰਤੀ ਜਥਾ ਇਮੀਗ੍ਰੇਸ਼ਨ ਅਤੇ ਕਸਟਮ ਦੀ ਕਾਰਵਾਈ ਉਪਰੰਤ ਵਿਸ਼ੇਸ਼ ਬੱਸਾਂ ਰਾਹੀਂ ਭਾਰੀ ਸੁਰੱਖਿਆ ਹੇਠ ਸ੍ਰੀ ਨਨਕਾਣਾ ਸਾਹਿਬ ਪਹੁੰਚਿਆ | ਵਾਹਗਾ ਵਿਖੇ ਸੰਬੋਧਨ ਕਰਦਿਆਂ ਰਮੇਸ਼ ਸਿੰਘ ਅਰੋੜਾ ਨੇ ਕਿਹਾ ਕਿ ਸ਼ਹੀਦੀ ਪੁਰਬ ਦੇ ਮੱਦੇਨਜ਼ਰ ਈ. ਟੀ. ਪੀ. ਬੀ. ਅਤੇ ਗੁਰਦੁਆਰਾ ਕਮੇਟੀ ਵਲੋਂ ਭਾਰਤ ਤੋਂ ਪਹੁੰਚਣ ਵਾਲੇ ਯਾਤਰੂਆਂ ਦੀ ਰਿਹਾਇਸ਼, ਲੰਗਰ, ਸਿਹਤ ਸੇਵਾਵਾਂ, ਸੁਰੱਖਿਆ ਆਦਿ ਨਾਲ ਸੰਬੰਧਿਤ ਹਰ ਤਰ੍ਹਾਂ ਦੇ ਪ੍ਰਬੰਧ ਕੀਤੇ ਗਏ ਹਨ | ਇਸ ਮੌਕੇ ਨਾਸਿਰ ਮੁਸ਼ਤਾਕ ਨੇ ਕਿਹਾ ਕਿ ਬੋਰਡ ਦੇ ਚੇਅਰਮੈਨ ਕਮਰ-ਉਜ਼-ਜ਼ਮਾਨ ਦੇ ਹੁਕਮਾਂ ਅਨੁਸਾਰ ਸ਼ਰਧਾਲੂਆਂ ਦੀ ਸਭ ਤੋਂ ਵਧੀਆ ਮਹਿਮਾਨ ਨਿਵਾਜੀ ਕੀਤੀ ਜਾ ਰਹੀ ਹੈ | ਉਨ੍ਹਾਂ ਕਿਹਾ ਕਿ ਅੱਜ 600 ਤੋਂ ਵੱਧ ਭਾਰਤੀ ਸਿੱਖ ਸ਼ਰਧਾਲੂ ਪਾਕਿਸਤਾਨ ਪਹੁੰਚੇ ਹਨ | ਪਾਕਿਸਤਾਨ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵਲੋਂ ਲਾਗੂ ਮੂਲ ਨਾਨਕਸ਼ਾਹੀ ਕੈਲੰਡਰ ਮੁਤਾਬਿਕ 16 ਜੂਨ ਨੂੰ ਲਾਹੌਰ ਦੇ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਪੰਜਵੇਂ ਪਾਤਸ਼ਾਹ ਤੇ ਸ਼ਹੀਦੀ ਪਰੰਪਰਾ ਦੇ ਬਾਨੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਪੁਰਬ ਮਨਾਇਆ ਜਾਵੇਗਾ | ਸ਼ਹੀਦੀ ਦਿਹਾੜੇ ਨੂੰ ਸਮਰਪਿਤ ਅਖੰਡ ਪਾਠ ਦੀ ਅਰੰਭਤਾ 14 ਜੂਨ ਨੂੰ ਹੋਵੇਗੀ ਤੇ 16 ਜੂਨ ਨੂੰ ਭੋਗ ਪਾਏ ਜਾਣਗੇ | ਇਸ ਤੋਂ ਪਹਿਲਾਂ ਅੱਜ ਭਾਰਤ ਦੇ ਵੱਖ-ਵੱਖ ਰਾਜਾਂ ਤੋਂ ਇਕੱਤਰ ਹੋ ਕੇ ਸਿੱਖ ਸ਼ਰਧਾਲੂਆਂ ਦਾ ਜਥਾ ਅਟਾਰੀ ਵਾਹਗਾ ਸਰਹੱਦ ਰਸਤੇ ਪਾਕਿਸਤਾਨ ਜਾਣ ਲਈ ਆਈ.ਸੀ.ਪੀ. ਅਟਾਰੀ ਸਰਹੱਦ ਗਿਆ ਹੈ, ਸਿੱਖ ਜਥੇ ਦੀ ਅਗਵਾਈ ਕਰ ਰਹੇ ਸ਼੍ਰੋਮਣੀ ਕਮੇਟੀ ਮੈਂਬਰ ਜਥੇਦਾਰ ਭੁਪਿੰਦਰ ਸਿੰਘ ਭਲਵਾਨ ਨੇ ਦੱਸਿਆ ਕਿ ਉਨ੍ਹਾਂ ਦੀ ਅਗਵਾਈ ਵਿਚ ਪਾਕਿਸਤਾਨ ਜਾ ਰਹੇ ਸਿੱਖ ਸ਼ਰਧਾਲੂ ਬੜੀ ਹੀ ਸ਼ਰਧਾ ਭਾਵਨਾ ਨਾਲ ਜਾ ਰਹੇ ਹਨ ਤੇ ਉਹ ਵਡਭਾਗੇ ਹਨ ਕਿ ਉਨ੍ਹਾਂ ਨੂੰ ਪੰਜਵੇਂ ਪਾਤਸ਼ਾਹ ਜੀ ਦਾ ਸ਼ਹੀਦੀ ਦਿਹਾੜਾ ਮਨਾਉਣ ਲਈ ਭਾਰਤ ਤੋਂ 13 ਸਾਲਾਂ ਬਾਅਦ ਪਾਕਿਸਤਾਨ ਜਾਣ ਦੀ ਇਜਾਜ਼ਤ ਮਿਲੀ ਹੈ | ਸਮੁੱਚੇ ਭਾਰਤ ਤੋਂ 750 ਦੇ ਕਰੀਬ ਸਿੱਖ ਸ਼ਰਧਾਲੂ ਭਾਰਤ ਤੋਂ ਪਾਕਿਸਤਾਨ ਜਾਣ ਲਈ ਵੀਜ਼ੇ ਮਿਲੇ ਹਨ | ਅੱਜ ਤੋਂ ਅਟਾਰੀ ਵਾਹਗਾ ਸਰਹੱਦ ਰਸਤੇ 514 ਪਾਕਿਸਤਾਨ ਗਏ |

Ad Position 22
No active advertisement
ਪਿਛਲੀ ਖ਼ਬਰ ਮਗਨਰੇਗਾ ਮੁਲਾਜ਼ਮਾਂ ਦੀ ਹੜਤਾਲ ਕਾਰਨ ਰੁਕੇ ਵਿਕਾਸ ਕਾਰਜਾਂ ਪ੍ਰਤੀ ਪੰਚਾਇਤ ਵਿਭਾਗ ਨੇ ਸਖ਼ਤੀ ਦਿਖਾਈ ਅਗਲੀ ਖ਼ਬਰ ਸ਼੍ਰੋਮਣੀ ਕਮੇਟੀ ਨੇ ਕੀਤਾ ਰਵਾਨਾ
Ad Position 24