22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸੀਨੀਅਰ ਭਾਜਪਾ ਆਗੂ ਸੁਨੀਲ ਚਮ ਤੇ ਜਾਰਜ ਸਾਗਰ ਸੈਂਕੜੇ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ ਨੀਤੀਆਂ ਤੋਂ ਪ੍ਰਭਾਵਿਤ ਲੋਕ 'ਆਪ' ਨਾਲ ਜੁੜ ਰਹੇ-ਅਮਨ ਅਰੋੜਾ <br/>

Ad Position 21
No active advertisement
ਅਜੀਤ ਡੈਸਕ 11-06-2026
ਚੰਡੀਗੜ੍ਹ, 10 ਜੂਨ (ਅਜੀਤ ਬਿਊੁਰੋ)-ਆਮ ਆਦਮੀ ਪਾਰਟੀ ਪੰਜਾਬ ਨੂੰ ਉਸ ਵੇਲੇ ਵੱਡਾ ਹੁੰਗਾਰਾ ਮਿਲਿਆ ਜਦੋਂ ਬੁੱਧਵਾਰ ਨੂੰ ਫਗਵਾੜਾ ਤੋਂ ਸੀਨੀਅਰ ਭਾਰਤੀ ਜਨਤਾ ਪਾਰਟੀ (ਭਾਜਪਾ) ਆਗੂ ਸੁਨੀਲ ਚਮ ਅਤੇ ਜਲੰਧਰ ਤੋਂ ਜਾਰਜ ਸਾਗਰ ਆਪਣੇ ਸੈਂਕੜੇ ਸਮਰਥਕਾਂ ਸਮੇਤ 'ਆਪ' ਪੰਜਾਬ ਦੇ ਪ੍ਰਧਾਨ ਅਮਨ ਅਰੋੜਾ, 'ਆਪ' ਦੇ ਜਨਰਲ ਸਕੱਤਰ ਤੇ ਸੈਰ-ਸਪਾਟਾ ਵਿਭਾਗ ਦੇ ਸਲਾਹਕਾਰ ਦੀਪਕ ਬਾਲੀ ਤੇ ਜਲੰਧਰ ਕੈਂਟ ਦੇ ਇੰਚਾਰਜ ਰਾਜਵਿੰਦਰ ਕÏਰ ਥਿਆੜਾ ਦੀ ਹਾਜ਼ਰੀ ਵਿਚ 'ਆਪ' ਵਿਚ ਸ਼ਾਮਿਲ ਹੋ ਗਏ ¢ ਪਾਰਟੀ ਵਿਚ ਸ਼ਾਮਿਲ ਹੋਣ ਵਾਲੇ ਨਵੇਂ ਆਗੂਆਂ ਦਾ ਸਵਾਗਤ ਕਰਦਿਆਂ ਅਮਨ ਅਰੋੜਾ ਨੇ ਕਿਹਾ ਕਿ ਪੂਰੇ ਪੰਜਾਬ ਵਿਚ ਆਮ ਆਦਮੀ ਪਾਰਟੀ ਦੇ ਹੱਕ ਵਿਚ ਇੱਕ ਮਜ਼ਬੂਤ ਲਹਿਰ ਚੱਲ ਰਹੀ ਹੈ¢ ਉਨ੍ਹਾਂ ਕਿਹਾ ਕਿ ਪਿਛਲੇ ਚਾਰ ਸਾਲਾਂ ਦੌਰਾਨ ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਲੋਕ-ਪੱਖੀ ਸ਼ਾਸਨ ਅਤੇ 'ਆਪ' ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਦੀਆਂ ਨੀਤੀਆਂ ਤੇ ਵਿਜ਼ਨ ਨੂੰ ਦੇਖ ਕੇ ਸਮਾਜ ਦੇ ਹਰ ਵਰਗ ਦੇ ਲੋਕ 'ਆਪ' ਨਾਲ ਜੁੜ ਰਹੇ ਹਨ ¢ ਪਾਰਟੀ ਵਿਚ ਸ਼ਾਮਿਲ ਹੋਣ ਦੀ ਮਹੱਤਤਾ 'ਤੇ ਚਾਨਣਾ ਪਾਉਂਦਿਆਂ ਅਰੋੜਾ ਨੇ ਕਿਹਾ ਕਿ ਫਗਵਾੜਾ ਤੋਂ ਸੀਨੀਅਰ ਭਾਜਪਾ ਆਗੂ ਤੇ ਇੰਪਰੂਵਮੈਂਟ ਟਰੱਸਟ ਦੇ ਸਾਬਕਾ ਚੇਅਰਮੈਨ ਸੁਨੀਲ ਚਮ ਪਿਛਲੇ 31 ਸਾਲਾਂ ਤੋਂ ਭਾਜਪਾ ਨਾਲ ਜੁੜੇ ਹੋਏ ਸਨ ¢ ਉਨ੍ਹਾਂ ਕਿਹਾ ਕਿ ਤਿੰਨ ਦਹਾਕਿਆਂ ਤੋਂ ਵੱਧ ਸਮੇਂ ਬਾਅਦ ਸੁਨੀਲ ਚਮ ਦਾ ਭਾਜਪਾ ਛੱਡ ਕੇ ਸੈਂਕੜੇ ਸਮਰਥਕਾਂ ਸਮੇਤ ਆਮ ਆਦਮੀ ਪਾਰਟੀ ਵਿਚ ਸ਼ਾਮਿਲ ਹੋਣ ਦਾ ਫੈਸਲਾ 'ਆਪ' ਦੀਆਂ ਨੀਤੀਆਂ ਤੇ ਸ਼ਾਸਨ ਵਿਚ ਲੋਕਾਂ ਦੇ ਵਧਦੇ ਵਿਸ਼ਵਾਸ ਨੂੰ ਦਰਸਾਉਂਦਾ ਹੈ¢ ਅਰੋੜਾ ਨੇ ਜਲੰਧਰ ਤੋਂ ਭਾਜਪਾ ਦੇ ਸਾਬਕਾ ਮੰਡਲ ਪ੍ਰਧਾਨ ਜਾਰਜ ਸਾਗਰ ਦਾ ਵੀ ਸਵਾਗਤ ਕੀਤਾ, ਜੋ ਦਰਜਨਾਂ ਸਮਰਥਕਾਂ ਸਮੇਤ ਪਾਰਟੀ ਵਿਚ ਸ਼ਾਮਿਲ ਹੋਏ ¢ ਉਨ੍ਹਾਂ ਕਿਹਾ ਕਿ ਜਾਰਜ ਸਾਗਰ ਦਾ ਆਪਣੇ ਇਲਾਕੇ ਵਿਚ ਬਹੁਤ ਸਤਿਕਾਰ ਤੇ ਪ੍ਰਭਾਵ ਹੈ ਅਤੇ ਉਨ੍ਹਾਂ ਦੇ ਪਾਰਟੀ ਵਿਚ ਆਉਣ ਨਾਲ ਪਾਰਟੀ ਦਾ ਜਥੇਬੰਦਕ ਆਧਾਰ ਹੋਰ ਮਜ਼ਬੂਤ ਹੋਵੇਗਾ ¢ਪਾਰਟੀ ਵਿਚ ਸ਼ਾਮਿਲ ਹੋਏ ਨਵੇਂ ਆਗੂਆਂ ਨੇ ਪਾਰਟੀ ਲੀਡਰਸ਼ਿਪ ਨੂੰ ਭਰੋਸਾ ਦਿਵਾਇਆ ਕਿ ਉਹ ਪਾਰਟੀ ਨੂੰ ਮਜ਼ਬੂਤ ਕਰਨ ਤੇ ਪੰਜਾਬ ਦੇ ਵਿਕਾਸ ਅਤੇ ਤਰੱਕੀ ਵਿੱਚ ਯੋਗਦਾਨ ਪਾਉਣ ਲਈ ਤਨਦੇਹੀ ਨਾਲ ਕੰਮ ਕਰਨਗੇ¢

Ad Position 22
No active advertisement
ਪਿਛਲੀ ਖ਼ਬਰ ਭਾਰਤ ਤੋਂ ਹਰਿਆਣਾ ਸਿੱਖ ਗੁ: ਕਮੇਟੀ ਦੇ ਜਥੇ ਨੂੰ ਪਾਕਿਸਤਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ 99 ਸਿੱਖ ਸ਼ਰਧਾਲੂ ਸਰਹੱਦ... ਅਗਲੀ ਖ਼ਬਰ ਭਾਰਤ ਤੋਂ ਬਾਬਾ ਗੁਰਦੇਵ ਸਿੰਘ ਕੁੱਲੀ ਵਾਲਿਆਂ ਗੁ: ਸ੍ਰੀ ਨਨਕਾਣਾ ਸਾਹਿਬ ਪਾਕਿ ਲਈ <br/>
Ad Position 24