22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਭਾਰਤ ਤੋਂ ਹਰਿਆਣਾ ਸਿੱਖ ਗੁ: ਕਮੇਟੀ ਦੇ ਜਥੇ ਨੂੰ ਪਾਕਿਸਤਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ 99 ਸਿੱਖ ਸ਼ਰਧਾਲੂ ਸਰਹੱਦ 'ਤੇ ਲੰਮਾ ਸਮਾਂ ਉਡੀਕ ਕਰਨ ਤੋਂ ਬਾਅਦ ਦੇਰ ਰਾਤ ਵਾਪਸ ਪਰਤੇ <br/>

Ad Position 21
No active advertisement
ਅਜੀਤ ਡੈਸਕ 11-06-2026
ਅਟਾਰੀ ਸਰਹੱਦ, (ਅੰਮਿ੍ਤਸਰ) 10 ਜੂਨ (ਰਾਜਿੰਦਰ ਸਿੰਘ ਰੂਬੀ, ਗੁਰਦੀਪ ਸਿੰਘ)-ਸ੍ਰੀ ਗੁਰੂ ਅਰਜਨ ਦੇਵ ਜੀ ਦਾ ਸ਼ਹੀਦੀ ਦਿਹਾੜਾ ਸ਼ਹੀਦੀ ਅਸਥਾਨ ਗੁਰਦੁਆਰਾ ਡੇਰਾ ਸਾਹਿਬ ਲਾਹੌਰ ਪਾਕਿਸਤਾਨ ਜਾਣ ਲਈ ਭਾਰਤੀ ਅਟਾਰੀ ਸਰਹੱਦ 'ਤੇ ਪਹੁੰਚੇ ਹਰਿਆਣਾ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਦੇ ਜਥੇ ਨੂੰ ਭਾਰਤ ਸਰਕਾਰ ਵਲੋਂ ਪਾਕਿਸਤਾਨ ਜਾਣ ਦੀ ਆਗਿਆ ਨਾ ਦਿੱਤੇ ਜਾਣ 'ਤੇ ਸੰਗਤਾਂ ਵਿਚ ਭਾਰੀ ਰੋਸ ਪਾਇਆ ਗਿਆ ਹੈ | ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਿੱਖ ਸ਼ਰਧਾਲੂਆਂ ਦੇ ਜਥੇ ਦੇ 105 ਮੈਂਬਰਾਂ ਵਿਚੋਂ ਕਰੀਬ ਹਰਿਆਣਾ ਸੂਬੇ ਦੇ 99 ਸਿੱਖ ਸ਼ਰਧਾਲੂਆਂ ਨੂੰ ਵੀਜ਼ਾ ਦਿੱਤਾ ਗਿਆ | ਹਰਿਆਣਾ ਸਰਕਾਰ ਦੇ ਗ੍ਰਹਿ ਵਿਭਾਗ ਵਲੋਂ ਭਾਰਤੀ ਗ੍ਰਹਿ ਵਿਭਾਗ ਨੂੰ ਇਸ ਦੀ ਜਾਂਚ ਨਾ ਕੀਤੇ ਜਾਣ ਕਰਕੇ ਤੇ ਭਾਰਤੀ ਇੰਮੀਗ੍ਰੇਸ਼ਨ ਦੇ ਲਿਸਟ ਵਿਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਜਥੇ ਦੇ ਸ਼ਰਧਾਲੂਆਂ ਦੇ ਨਾਮ ਸ਼ਾਮਿਲ ਨਾ ਹੋਣ ਕਰਕੇ ਇਨ੍ਹਾਂ ਸ਼ਰਧਾਲੂਆਂ ਨੂੰ ਭਾਰਤੀ ਇੰਮੀਗ੍ਰੇਸ਼ਨ ਵਲੋਂ ਅਟਾਰੀ ਸਰਹੱਦ ਤੋਂ ਵਾਪਸ ਹਰਿਆਣਾ ਪਰਤਣ ਲਈ ਕਿਹਾ ਗਿਆ ਹੈ | ਇਸ ਸੰਬੰਧੀ ਗੱਲਬਾਤ ਕਰਦਿਆਂ ਹਰਿਆਣਾ ਕਮੇਟੀ ਦੇ ਜਥਾ ਲੀਡਰ ਨੇ ਦੱਸਿਆ ਕਿ ਉਨ੍ਹਾਂ ਦੀ ਭਾਰਤ ਸਰਕਾਰ ਨਾਲ ਹਰਿਆਣਾ ਗ੍ਰਹਿ ਵਿਭਾਗ ਵਲੋਂ ਗੱਲਬਾਤ ਚੱਲ ਰਹੀ ਹੈ ਤੇ ਉਨ੍ਹਾਂ ਨੂੰ ਉਮੀਦ ਹੈ ਕਿ ਜਾਣ ਦੀ ਇਜਾਜ਼ਤ ਮਿਲ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਾਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ... ਅਗਲੀ ਖ਼ਬਰ ਸੀਨੀਅਰ ਭਾਜਪਾ ਆਗੂ ਸੁਨੀਲ ਚਮ ਤੇ ਜਾਰਜ ਸਾਗਰ ਸੈਂਕੜੇ ਸਾਥੀਆਂ ਸਮੇਤ 'ਆਪ' ਵਿਚ ਸ਼ਾਮਿਲ ਨੀਤੀਆਂ ਤੋਂ ਪ੍ਰਭਾਵਿਤ ਲੋਕ...
Ad Position 24