22-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪੰਜਾਬ ਸਰਕਾਰ ਵਲੋਂ ਸੂਬੇ ਭਰ ਦੀਆਂ ਅਣਅਧਿਕਾਰਤ ਕਾਲੋਨੀਆਂ ਦੇ ਵਸਨੀਕਾਂ ਨੂੰ ਰਾਹਤ ਦੇਣ ਲਈ ਸੂਬਾ ਪੱਧਰੀ ਨੀਤੀ ਬਣਾਉਣ ਦਾ ਐਲਾਨ ਧੋਖੇਬਾਜ਼ ਕਲੋਨਾਈਜ਼ਰਾਂ ਵਿਰੁੱਧ ਕੀਤੀ ਜਾਵੇਗੀ ਸਖ਼ਤ ਕਾਰਵਾਈ-ਭਗਵੰਤ ਮਾਨ <br/>

Ad Position 21
No active advertisement
ਅਜੀਤ ਡੈਸਕ 11-06-2026
ਚੰਡੀਗੜ੍ਹ, 10 ਜੂਨ (ਅਜੀਤ ਬਿਊਰੋ)-ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਐਲਾਨ ਕੀਤਾ ਕਿ ਪੰਜਾਬ ਸਰਕਾਰ ਵਲੋਂ ਉਨ੍ਹਾਂ ਨਾਗਰਿਕਾਂ ਦੀਆਂ ਲੰਬੇ ਸਮੇਂ ਤੋਂ ਲਟਕਦੀਆਂ ਸਮੱਸਿਆਵਾਂ ਨੂੰ ਸਥਾਈ ਤੌਰ 'ਤੇ ਹੱਲ ਕਰਨ ਲਈ ਸੂਬਾ ਪੱਧਰੀ ਨੀਤੀ ਤਿਆਰ ਕੀਤੀ ਜਾਵੇਗੀ, ਜਿਨ੍ਹਾਂ ਨੇ ਆਪਣੀ ਮਿਹਨਤ ਦੀ ਕਮਾਈ ਸੂਬੇ ਭਰ ਦੀਆਂ ਅਣਅਧਿਕਾਰਤ ਕਾਲੋਨੀਆਂ ਵਿਚ ਲਗਾਈ ਹੈ | ਅਜਿਹੀਆਂ ਕਾਲੋਨੀਆਂ ਦੇ ਵਸਨੀਕਾਂ ਨਾਲ ਵਿਆਪਕ ਵਿਚਾਰ-ਵਟਾਂਦਰੇ ਦੌਰਾਨ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸੂਬੇ ਭਰ ਦੇ ਹਜ਼ਾਰਾਂ ਭੋਲੇ-ਭਾਲੇ ਖਰੀਦਦਾਰ ਅਣਅਧਿਕਾਰਤ ਕਾਲੋਨੀਆਂ ਵਿਚ ਪਲਾਟ ਵੇਚਣ ਵਾਲੇ ਕਾਲੋਨਾਈਜ਼ਰਾਂ ਦੇ ਧੋਖੇ ਕਾਰਨ ਦੁਖੀ ਹਨ ਤੇ ਲੋਕਾਂ ਨੂੰ ਕਾਨੂੰਨੀ ਤੇ ਬੁਨਿਆਦੀ ਢਾਂਚੇ ਸਬੰਧੀ ਸਮੱਸਿਆਵਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਉਨ੍ਹਾਂ ਕਿਹਾ ਕਿ ਹਜ਼ਾਰਾਂ ਭੋਲੇ-ਭਾਲੇ ਪਰਿਵਾਰਾਂ ਨੇ ਆਪਣੇ ਜੀਵਨ ਭਰ ਦੀ ਕਮਾਈ ਪਲਾਟਾਂ ਵਿਚ ਨਿਵੇਸ਼ ਕੀਤੀ, ਪਰ ਬਾਅਦ ਵਿਚ ਉਨ੍ਹਾਂ ਨੂੰ ਪਤਾ ਲੱਗਿਆ ਕਿ ਉਹ ਨਾ ਤਾਂ ਜ਼ਮੀਨ ਵੇਚ ਸਕਦੇ ਸਨ ਤੇ ਨਾ ਹੀ ਰਜਿਸਟਰੀਆਂ ਕਰਵਾ ਸਕਦੇ ਸਨ | ਉਨ੍ਹਾਂ ਨੂੰ ਬਿਜਲੀ, ਪਾਣੀ ਤੇ ਸੀਵਰੇਜ ਕੁਨੈਕਸ਼ਨ ਵਰਗੀਆਂ ਬੁਨਿਆਦੀ ਸਹੂਲਤਾਂ ਤੋਂ ਵੀ ਵਾਂਝਾ ਰੱਖਿਆ ਗਿਆ ਸੀ | ਇਹ ਲੋਕ ਪੀੜਤ ਹਨ ਅਤੇ ਇਨਸਾਫ਼ ਦੇ ਹੱਕਦਾਰ ਹਨ | ਭੋਲੇ-ਭਾਲੇ ਨਾਗਰਿਕਾਂ ਅਤੇ ਧੋਖੇਬਾਜ਼ ਡਿਵੈਲਪਰਾਂ ਦਰਮਿਆਨ ਸਪੱਸ਼ਟ ਲਕੀਰ ਖਿੱਚਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਧੋਖੇਬਾਜ਼ ਕਾਲੋਨਾਈਜ਼ਰਾਂ ਨੇ ਲੋਕਾਂ ਨੂੰ ਬਰੋਸ਼ਰ ਤੇ ਝੂਠੇ ਵਾਅਦਿਆਂ ਨਾਲ ਭਰਮਾਇਆ ਹੈ | ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਅਜਿਹੇ ਕਾਲੋਨਾਈਜ਼ਰਾਂ ਵਿਰੁੱਧ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ਜਦੋਂ ਕਿ ਪੰਜਾਬ ਸਰਕਾਰ ਪ੍ਰਭਾਵਿਤ ਵਸਨੀਕਾਂ ਨੂੰ ਇੱਕ ਸਮਾਨ ਨੀਤੀ ਰਾਹੀਂ ਰਾਹਤ ਦੇਵੇਗੀ | ਇਸ ਨੂੰ ਪੂਰੇ ਪੰਜਾਬ ਵਿਚ ਇਕਸਾਰ ਲਾਗੂ ਕੀਤਾ ਜਾਵੇਗਾ ਤਾਂ ਜੋ ਹਰੇਕ ਪ੍ਰਭਾਵਿਤ ਨਾਗਰਿਕ ਨੂੰ ਇਨਸਾਫ਼ ਮਿਲ ਸਕੇ | ਲੋਕਾਂ ਨੂੰ ਭਵਿੱਖ ਵਿਚ ਜਾਇਦਾਦ ਖਰੀਦਣ ਵੇਲੇ ਸਾਵਧਾਨੀ ਵਰਤਣ ਦੀ ਅਪੀਲ ਕਰਦਿਆਂ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ, ਕਿਸੇ ਵੀ ਰੀਅਲ ਅਸਟੇਟ ਪ੍ਰਾਜੈਕਟ ਵਿਚ ਨਿਵੇਸ਼ ਕਰਨ ਤੋਂ ਪਹਿਲਾਂ ਖਰੀਦਦਾਰਾਂ ਨੂੰ ਮੁਕੰਮਲ ਤਸਦੀਕ ਕਰਨੀ ਚਾਹੀਦੀ ਹੈ |

Ad Position 22
No active advertisement
ਪਿਛਲੀ ਖ਼ਬਰ '84 ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸ਼ਹੀਦ ਬੁੰਗਾ (ਕਸ਼ਮੀਰ) ਵਿਖੇ ਗੁਰਮਤਿ ਸਮਾਗਮ <br/> ਅਗਲੀ ਖ਼ਬਰ ਭਾਰਤ ਤੋਂ ਹਰਿਆਣਾ ਸਿੱਖ ਗੁ: ਕਮੇਟੀ ਦੇ ਜਥੇ ਨੂੰ ਪਾਕਿਸਤਾਨ ਜਾਣ ਦੀ ਨਹੀਂ ਮਿਲੀ ਇਜਾਜ਼ਤ 99 ਸਿੱਖ ਸ਼ਰਧਾਲੂ ਸਰਹੱਦ...
Ad Position 24