21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਈ.ਡੀ. ਦੀ ਕਾਰਵਾਈ ਨੂੰ 'ਹਿੰਦੂ ਵਪਾਰੀਆਂ' ਨਾਲ ਜੋੜਨਾ ਬੇਹੱਦ ਮੰਦਭਾਗਾ-ਜਾਖੜ

Ad Position 21
No active advertisement
ਅਜੀਤ ਡੈਸਕ 11-06-2026
ਚੰਡੀਗੜ੍ਹ, 10 ਜੂਨ (ਸੰਦੀਪ ਕੁਮਾਰ ਮਾਹਨਾ)–ਈ.ਡੀ. ਦੀਆਂ ਕਾਰਵਾਈਆਂ ਨੂੰ ਕਿਸੇ ਖ਼ਾਸ ਧਰਮ ਨਾਲ ਜੋੜ ਕੇ ਪੇਸ਼ ਕਰਨਾ ਗਲਤ ਹੈ | ਪੰਜਾਬ ਗੁਰੂਆਂ-ਪੀਰਾਂ ਦੀ ਧਰਤੀ ਹੈ ਤੇ ਇੱਥੇ ਲੋਕਾਂ ਨੂੰ ਧਰਮ ਦੇ ਨਾਂਅ 'ਤੇ ਵੰਡਣ ਦੀ ਕੋਸ਼ਿਸ਼ ਕਦੇ ਸਫ਼ਲ ਨਹੀਂ ਹੋਵੇਗੀ | ਇਹ ਪ੍ਰਗਟਾਵਾ ਪੰਜਾਬ ਭਾਜਪਾ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਸੀਨੀਅਰ ਭਾਜਪਾ ਆਗੂ ਸੁਨੀਲ ਜਾਖੜ ਨੇ ਸੋਸ਼ਲ ਮੀਡੀਆ 'ਤੇ ਟਵੀਟ ਕਰਦਿਆਂ ਕੀਤਾ | ਜਾਖੜ ਨੇ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਸੰਬੋਧਨ ਕਰਦਿਆਂ ਕਿਹਾ ਕਿ 'ਜਿਹੜੀ ਅੱਗ ਤੁਸੀਂ ਬੁਝਾ ਨਹੀਂ ਸਕਦੇ, ਉਹ ਲਾਓ ਨਾ |' ਉਨ੍ਹਾਂ ਦੋਸ਼ ਲਗਾਇਆ ਕਿ ਸਿਆਸੀ ਲਾਹਾ ਲੈਣ ਲਈ ਈ.ਡੀ. ਦੀ ਕਾਰਵਾਈ ਨੂੰ 'ਹਿੰਦੂ ਵਪਾਰੀਆਂ' ਨਾਲ ਜੋੜ ਕੇ ਪੇਸ਼ ਕੀਤਾ ਜਾ ਰਿਹਾ ਹੈ, ਜੋ ਪੰਜਾਬ ਦੀ ਸਦੀਆਂ ਪੁਰਾਣੀ ਭਾਈਚਾਰਕ ਸਾਂਝ ਦੇ ਖ਼ਿਲਾਫ਼ ਹੈ | ਜਾਖੜ ਨੇ ਕਿਹਾ ਕਿ ਪੰਜਾਬ ਦੇ ਲੋਕ ਸੂਝਵਾਨ ਹਨ ਅਤੇ ਉਹ ਅਜਿਹੀਆਂ ਵੰਡਵਾਦੀ ਕੋਸ਼ਿਸ਼ਾਂ ਨੂੰ ਕਦੇ ਕਾਮਯਾਬ ਨਹੀਂ ਹੋਣ ਦੇਣਗੇ | ਉਨ੍ਹਾਂ ਆਮ ਆਦਮੀ ਪਾਰਟੀ ਨੂੰ ਸਲਾਹ ਦਿੱਤੀ ਕਿ ਉਹ ਸੂਬੇ ਦੇ ਅਸਲ ਮੁੱਦਿਆਂ ਵੱਲ ਧਿਆਨ ਦੇਵੇ, ਨਾ ਕਿ ਸਮਾਜ ਨੂੰ ਧਰਮ ਦੇ ਆਧਾਰ 'ਤੇ ਵੰਡਣ ਵਾਲੀ ਸਿਆਸਤ ਕਰੇ |

Ad Position 22
No active advertisement
ਪਿਛਲੀ ਖ਼ਬਰ ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ-ਅਨਿੰਦਿਤਾ ਮਿਤਰਾ <br/> ਅਗਲੀ ਖ਼ਬਰ '84 ਦੇ ਸ਼ਹੀਦਾਂ ਦੀ ਯਾਦ 'ਚ ਗੁਰਦੁਆਰਾ ਸ਼ਹੀਦ ਬੁੰਗਾ (ਕਸ਼ਮੀਰ) ਵਿਖੇ ਗੁਰਮਤਿ ਸਮਾਗਮ <br/>
Ad Position 24