21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ-ਅਨਿੰਦਿਤਾ ਮਿਤਰਾ <br/>

Ad Position 21
No active advertisement
ਅਜੀਤ ਡੈਸਕ 11-06-2026
ਚੰਡੀਗੜ੍ਹ, 10 ਜੂਨ (ਅਜੀਤ ਬਿਊਰੋ)-ਮੁੱਖ ਚੋਣ ਅਫ਼ਸਰ ਪੰਜਾਬ ਅਨਿੰਦਿਤਾ ਮਿਤਰਾ ਨੇ ਅੱਜ ਬੁੱਧਵਾਰ ਇੱਥੇ ਕਿਹਾ ਕਿ ਦੇਸ਼ ਵਿਚ ਲੋਕਤੰਤਰੀ ਕਦਰਾਂ-ਕੀਮਤਾਂ ਦੀ ਮਜ਼ਬੂਤੀ ਲਈ ਵੋਟਰ ਸੂਚੀਆਂ ਦੀ ਸਟੀਕਤਾ ਬੇਹੱਦ ਜ਼ਰੂਰੀ ਹੈ | ਉਹ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਦਫ਼ਤਰ ਮੁੱਖ ਚੋਣ ਅਫ਼ਸਰ ਪੰਜਾਬ ਵਲੋਂ ਸੂਬੇ ਵਿਚ 25 ਜੂਨ 2026 ਤੋਂ ਸ਼ੁਰੂ ਹੋਣ ਵਾਲੀ ਐੱਸ. ਆਈ. ਆਰ. (ਵਿਸ਼ੇਸ਼ ਸੁਧਾਈ) 2026 ਸਬੰਧੀ ਘਰ-ਘਰ ਗਣਨਾ ਬਾਰੇ ਸੂਬੇ ਦੇ 117 ਵਿਧਾਨ ਸਭਾ ਹਲਕਿਆਂ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਲਈ ਕਰਵਾਏ ਗਏ ਤਿੰਨ-ਰੋਜ਼ਾ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਦੇ ਸਮਾਪਤੀ ਸਮਾਰੋਹ ਨੂੰ ਸੰਬੋਧਨ ਕਰ ਰਹੇ ਸਨ | ਉਨ੍ਹਾਂ ਕਿਹਾ ਕਿ 8 ਜੂਨ ਤੋਂ 10 ਜੂਨ 2026 ਤੱਕ ਕਰਵਾਏ ਗਏ ਇਸ ਰਾਜ ਪੱਧਰੀ ਟ੍ਰੇਨਿੰਗ ਪ੍ਰੋਗਰਾਮ ਵਿਚ ਰਾਜ ਦੇ 23 ਜ਼ਿਲਿ੍ਹਆਂ ਦੇ 117 ਵਿਧਾਨ ਸਭਾ ਹਲਕਿਆਂ ਤੋਂ ਲਗਭਗ 650 ਭਾਗੀਦਾਰਾਂ ਨੇ ਹਿੱਸਾ ਲਿਆ, ਜਿਨ੍ਹਾਂ ਵਿਚ ਐਡੀਸ਼ਨਲ ਡਿਪਟੀ ਇਲੈਕਸ਼ਨ ਅਫ਼ਸਰ, (ਏ.ਡੀ.ਈ.ਓ.), ਇਲੈਕਟਰ ਰਜਿਸਟ੍ਰੇਸ਼ਨ ਅਫ਼ਸਰ (ਈ.ਆਰ.ਓ), ਅਸਿਸਟੈਂਟ ਇਲੈਕਟਰ ਰਜਿਸਟ੍ਰੇਸ਼ਨ ਅਫ਼ਸਰ (ਏ.ਈ.ਆਰ.ਓ), ਚੋਣ ਤਹਿਸੀਲਦਾਰ, ਡਿਸਟਿ੍ਕਟ ਮਾਸਟਰ ਲੈਵਲ ਟਰੇਨਰ (ਡੀ.ਐਮ.ਐਲ.ਟੀ.) ਅਤੇ ਤਕਨੀਕੀ ਸਟਾਫ਼ ਸ਼ਾਮਿਲ ਸੀ | ਉਨ੍ਹਾਂ ਕਿਹਾ ਕਿ ਇਸ ਟ੍ਰੇਨਿੰਗ ਦੇ ਮੁਕੰਮਲ ਹੋਣ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜਨ ਕਰਵਾਉਣ ਲਈ ਚੋਣ ਅਮਲਾ ਪੂਰੀ ਤਰ੍ਹਾਂ ਤਿਆਰ ਹੈ | ਉਨ੍ਹਾਂ ਕਿਹਾ ਕਿ ਐਸ. ਆਈ. ਆਰ. (ਵਿਸ਼ੇਸ਼ ਸੁਧਾਈ) 2026 ਦੌਰਾਨ ਪੂਰੀ ਸਮਰਪਿਤ ਭਾਵਨਾ ਨਾਲ ਭਾਰਤੀ ਚੋਣ ਕਮਿਸ਼ਨ ਦੀਆਂ ਹਦਾਇਤਾਂ ਦੀ ਪਾਲਣਾ ਕਰਨਾ ਸਾਡੀ ਸਾਰਿਆਂ ਦੀ ਜ਼ਿੰਮੇਵਾਰੀ ਹੈ | ਇਸ ਮੌਕੇ ਬੋਲਦਿਆਂ ਸੀ.ਈ.ਓ. ਅਨਿੰਦਿਤਾ ਮਿਤਰਾ ਦੱਸਿਆ ਕਿ ਪੰਜਾਬ ਦੇਸ਼ ਦਾ ਪਹਿਲਾ ਸੂਬਾ ਬਣ ਗਿਆ ਹੈ ਜਿੱਥੇ ਪ੍ਰੀ ਐੱਸ.ਆਈ.ਆਰ. ਦੌਰਾਨ 85 ਫ਼ੀਸਦ ਤੋਂ ਵੱਧ ਪ੍ਰੀ ਮੈਪਿੰਗ ਹੋਈ ਹੈ | ਉਨ੍ਹਾਂ ਦੱਸਿਆ ਕਿ 11 ਜੂਨ, 2026 ਤੋਂ 24 ਜੂਨ, 2026 ਤੱਕ ਪੰਜਾਬ ਰਾਜ ਦੇ ਸਾਰੇ ਜ਼ਿਲਿ੍ਹਆਂ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐਸ.ਆਈ.ਆਰ) ਸਬੰਧੀ ਬੀ.ਐਲ.ਓ. ਅਤੇ ਬੀ.ਐਲ.ਏ. ਨੂੰ ਟ੍ਰੇਨਿੰਗ ਦਿੱਤੀ ਜਾਵੇਗੀ |

Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਹਰ ਖੇਤਰ 'ਚ ਤਰੱਕੀ ਕੀਤੀ-ਕੇਵਲ ਸਿੰਘ ਢਿੱਲੋਂ ਕੇਂਦਰ ਸਰਕਾਰ... ਅਗਲੀ ਖ਼ਬਰ ਈ.ਡੀ. ਦੀ ਕਾਰਵਾਈ ਨੂੰ 'ਹਿੰਦੂ ਵਪਾਰੀਆਂ' ਨਾਲ ਜੋੜਨਾ ਬੇਹੱਦ ਮੰਦਭਾਗਾ-ਜਾਖੜ
Ad Position 24