21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਹਰ ਖੇਤਰ 'ਚ ਤਰੱਕੀ ਕੀਤੀ-ਕੇਵਲ ਸਿੰਘ ਢਿੱਲੋਂ ਕੇਂਦਰ ਸਰਕਾਰ ਦੇ 12 ਸਾਲ ਪੂਰੇ ਹੋਣ 'ਤੇ ਭਾਜਪਾ ਨੇ ਕਰਵਾਇਆ ਸ਼ੁਕਰਾਨਾ ਸਮਾਗਮ <br/>

Ad Position 21
No active advertisement
ਅਜੀਤ ਡੈਸਕ 11-06-2026
ਚੰਡੀਗੜ੍ਹ, 10 ਜੂਨ (ਸੰਦੀਪ ਕੁਮਾਰ ਮਾਹਨਾ)-ਕੇਂਦਰ ਵਿਚ ਨਰਿੰਦਰ ਮੋਦੀ ਸਰਕਾਰ ਦੇ 12 ਸਾਲ ਪੂਰੇ ਹੋਣ ਦੇ ਮੌਕੇ ਪੰਜਾਬ ਭਾਜਪਾ ਦੇ ਪ੍ਰਧਾਨ ਕੇਵਲ ਸਿੰਘ ਢਿੱਲੋਂ ਨੇ ਚੰਡੀਗੜ੍ਹ ਦੇ ਸੈਕਟਰ-8 ਸਥਿਤ ਗੁਰਦੁਆਰਾ ਸਾਹਿਬ ਵਿਖੇ ਨਤਮਸਤਕ ਹੋ ਕੇ ਅਰਦਾਸ ਕੀਤੀ | ਉਨ੍ਹਾਂ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ਦੌਰਾਨ ਦੇਸ਼ ਨੇ ਵਿਕਾਸ ਅਤੇ ਲੋਕ-ਭਲਾਈ ਦੇ ਖੇਤਰ ਵਿਚ ਨਵੇਂ ਮਾਪਦੰਡ ਸਥਾਪਤ ਕੀਤੇ ਹਨ | ਇਸ ਮੌਕੇ ਗੁਰੂ ਚਰਨਾਂ 'ਚ ਸ਼ੁਕਰਾਨੇ ਦੀ ਅਰਦਾਸ ਕਰਦਿਆਂ ਢਿੱਲੋਂ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਚੰਗੀ ਸਿਹਤ, ਦੇਸ਼ ਦੀ ਤਰੱਕੀ, ਪੰਜਾਬ ਦੀ ਖ਼ੁਸ਼ਹਾਲੀ ਅਤੇ ਭਾਰਤੀ ਜਨਤਾ ਪਾਰਟੀ ਦੀ ਚੜ੍ਹਦੀ ਕਲਾ ਲਈ ਅਰਦਾਸ ਕੀਤੀ | ਕੇਵਲ ਸਿੰਘ ਢਿੱਲੋਂ ਨੇ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਦੂਰਅੰਦੇਸ਼ੀ ਅਗਵਾਈ ਸਦਕਾ ਭਾਰਤ ਨੇ ਵਿਸ਼ਵ ਪੱਧਰ 'ਤੇ ਆਪਣੀ ਵੱਖਰੀ ਪਛਾਣ ਬਣਾਈ ਹੈ | ਉਨ੍ਹਾਂ ਕਿਹਾ ਕਿ ਭਾਰਤ ਅੱਜ ਡਿਜੀਟਲ ਲੈਣ-ਦੇਣ ਦੇ ਖੇਤਰ ਵਿਚ ਦੁਨੀਆ ਦੇ ਮੋਹਰੀ ਦੇਸ਼ਾਂ ਵਿਚ ਸ਼ਾਮਿਲ ਹੋ ਚੁੱਕਾ ਹੈ | ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਦੇਸ਼ ਵਿਕਾਸ ਦੀ ਰਫ਼ਤਾਰ ਨੂੰ ਹੋਰ ਤੇਜ਼ ਕਰੇਗਾ ਤੇ ਪੰਜਾਬ ਵੀ ਤਰੱਕੀ, ਸੁਸ਼ਾਸਨ ਤੇ ਖ਼ੁਸ਼ਹਾਲੀ ਦੇ ਰਾਹ 'ਤੇ ਅੱਗੇ ਵਧੇਗਾ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਨਾਲ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਪੈਨਲ ਮੀਟਿੰਗ ਤੋਂ ਬਾਅਦ ਬਣੀ ਸਹਿਮਤੀ... ਅਗਲੀ ਖ਼ਬਰ ਚੋਣ ਅਮਲਾ ਸੂਬੇ ਵਿਚ ਸਪੈਸ਼ਲ ਇੰਟੈਂਸਿਵ ਰਿਵੀਜ਼ਨ ਕਰਵਾਉਣ ਲਈ ਪੂਰੀ ਤਰ੍ਹਾਂ ਤਿਆਰ-ਅਨਿੰਦਿਤਾ ਮਿਤਰਾ <br/>
Ad Position 24