21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਸਰਕਾਰ ਨਾਲ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਪੈਨਲ ਮੀਟਿੰਗ ਤੋਂ ਬਾਅਦ ਬਣੀ ਸਹਿਮਤੀ ਹੜਤਾਲ ਧਰਨਾ ਮੁਲਤਵੀ <br/>

Ad Position 21
No active advertisement
ਅਜੀਤ ਡੈਸਕ 11-06-2026
ਚੰਡੀਗੜ੍ਹ, 10 ਜੂਨ (ਅਜਾਇਬ ਸਿੰਘ ਔਜਲਾ)-ਪੰਜਾਬ ਰੋਡਵੇਜ਼ ਪਨਬਸ/ ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਵਲੋਂ ਕੀਤੀ ਜਾ ਰਹੀ ਚੱਕਾ ਜਾਮ ਹੜਤਾਲ ਨੂੰ ਅੱਜ ਚੰਡੀਗੜ੍ਹ 'ਚ ਟਰਾਂਸਪੋਰਟ ਵਿਭਾਗ ਦੇ ਅਧਿਕਾਰੀਆਂ ਨਾਲ ਯੂਨੀਅਨ ਦੀ ਮੀਟਿੰਗ 'ਚ ਬਣੀ ਸਹਿਮਤੀ ਉਪਰੰਤ ਹੜਤਾਲ ਧਰਨਾ ਨੂੰ ਮੁਲਤਵੀ ਕਰ ਦਿੱਤਾ ਗਿਆ ਹੈ | ਇਹ ਗੱਲ ਯੂਨੀਅਨ ਦੇ ਪ੍ਰਮੁੱਖ ਆਗੂ ਸ਼ਮਸ਼ੇਰ ਸਿੰਘ ਢਿੱਲੋਂ, ਰਾਕੇਸ਼ ਕੁਮਾਰ ਵਿੱਕੀ ਵਲੋਂ ਸਾਂਝੀ ਕੀਤੀ ਗਈ | ਉਨ੍ਹਾਂ ਨੇ ਇਹ ਵੀ ਕਿਹਾ ਕਿ ਇਸ ਸਰਕਾਰ ਨਾਲ ਇਸ ਮੀਟਿੰਗ ਦੌਰਾਨ ਉਨ੍ਹਾਂ ਤੋਂ ਇਲਾਵਾ ਯੂਨੀਅਨ ਦੇ ਆਗੂ ਬਲਜੀਤ ਸਿੰਘ, ਬਲਵਿੰਦਰ ਸਿੰਘ ਰਾਠ, ਗੁਰਬਾਜ਼ ਸਿੰਘ, ਜਤਿੰਦਰ ਸਿੰਘ ਅਤੇ ਰੋਹੀ ਰਾਮ ਸ਼ਾਮਿਲ ਹੋਏ | ਦੂਜੇ ਪਾਸੇ ਸਰਕਾਰ ਵਲੋਂ ਪੰਜਾਬ ਟਰਾਂਸਪੋਰਟ ਵਿਭਾਗ ਦੇ ਸਕੱਤਰ ਵਰਨ ਰੂਜ਼ਮ, ਡਾਇਰੈਕਟਰ ਸਟੇਟ ਟਰਾਂਸਪੋਰਟ ਰਜੀਵ ਗੁਪਤਾ ਸਮੇਤ ਵਿਭਾਗਾਂ ਦੇ ਉੱਚ ਅਧਿਕਾਰੀਆਂ ਨੇ ਵੀ ਹਿੱਸਾ ਲਿਆ | ਯੂਨੀਅਨ ਦੇ ਆਗੂਆਂ ਨੇ ਦੱਸਿਆ ਕਿ ਜਥੇਬੰਦੀ ਦੀਆਂ ਮੰਗਾਂ ਤੇ ਲੰਬੀ ਵਿਚਾਰ ਚਰਚਾ ਹੋਣ ਤੋਂ ਬਾਅਦ ਸਰਕਾਰ ਨਾਲ ਲਿਖਤੀ ਫੈਸਲਾ ਹੋਣ 'ਤੇ ਹੜਤਾਲ ਸਮੇਤ ਧਰਨੇ ਦੀਆਂ ਤਰੀਕਾਂ ਅੱਗੇ ਕਰ ਦਿੱਤੀਆਂ ਗਈਆਂਂ ਹਨ ਤੇ ਤੁਰੰਤ ਬੱਸ ਸਰਵਿਸ ਚਲਾਈ ਜਾਣ 'ਤੇ ਸਹਿਮਤੀ ਬਣੀ | ਆਗੂਆਂ ਨੇ ਦੱਸਿਆ ਕਿ ਮੀਟਿੰਗ ਦੌਰਾਨ ਕੰਟਰੈਕਟ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਰਿਪੋਰਟ ਫਾਈਲ ਬਣਾ ਕੇ ਤੁਰੰਤ ਪ੍ਰਸੋਨਲ ਨੂੰ ਭੇਜੀ ਜਾਵੇਗੀ ਵਿਭਾਗਾਂ ਵਿਚ ਖ਼ਾਲੀ ਪਈਆਂ ਅਸਾਮੀਆਂ ਤੇ ਸਰਵਿਸ ਰੂਲਾ ਤਹਿਤ ਪੱਕੇ ਕਰਨ ਦੀ ਪ੍ਰਕਿਰਿਆ ਤੇ ਹੋਰ ਮੰਗਾਂ ਵੀ ਵਿਚਾਰੀਆਂ ਜਾਣਗੀਆਂ |

Ad Position 22
No active advertisement
ਪਿਛਲੀ ਖ਼ਬਰ ਇਕ ਹੀ ਸਿਆਸੀ ਪਾਰਟੀ ਖ਼ਿਲਾਫ਼ ਏਜੰਡਾ ਚਲਾਉਣਾ ਸੁਤੰਤਰ ਪੱਤਰਕਾਰਤਾ ਨਹੀਂ-ਹਾਈ ਕੋਰਟ ਪੌਡਕਾਸਟ ਵਿਵਾਦ ਮਾਮਲੇ 'ਚ ਪੱਤਰਕਾ... ਅਗਲੀ ਖ਼ਬਰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ ਹੇਠ ਭਾਰਤ ਨੇ ਹਰ ਖੇਤਰ 'ਚ ਤਰੱਕੀ ਕੀਤੀ-ਕੇਵਲ ਸਿੰਘ ਢਿੱਲੋਂ ਕੇਂਦਰ ਸਰਕਾਰ...
Ad Position 24