21-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-06-2026

ਇਕ ਹੀ ਸਿਆਸੀ ਪਾਰਟੀ ਖ਼ਿਲਾਫ਼ ਏਜੰਡਾ ਚਲਾਉਣਾ ਸੁਤੰਤਰ ਪੱਤਰਕਾਰਤਾ ਨਹੀਂ-ਹਾਈ ਕੋਰਟ ਪੌਡਕਾਸਟ ਵਿਵਾਦ ਮਾਮਲੇ 'ਚ ਪੱਤਰਕਾਰ ਨੂੰ ਹਾਈ ਕੋਰਟ ਤੋਂ ਅੰਤਰਿਮ ਰਾਹਤ <br/>

Ad Position 21
No active advertisement
ਅਜੀਤ ਡੈਸਕ 11-06-2026
ਚੰਡੀਗੜ੍ਹ, 10 ਜੂਨ (ਸੰਦੀਪ ਕੁਮਾਰ ਮਾਹਨਾ)-ਪੰਜਾਬ ਵਿਧਾਨ ਸਭਾ ਚੋਣਾਂ 2027 ਤੋਂ ਪਹਿਲਾਂ ਸਿਆਸੀ ਮਾਹੌਲ ਨੂੰ ਗਰਮਾਉਣ ਵਾਲੇ ਇਕ ਪੌਡਕਾਸਟ ਮਾਮਲੇ 'ਚ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਟਿੱਪਣੀ ਕਰਦਿਆਂ ਕਿਹਾ ਹੈ ਕਿ ਜੇਕਰ ਕਿਸੇ ਵਿਅਕਤੀ ਦੀਆਂ ਗਤੀਵਿਧੀਆਂ ਸਿਰਫ਼ ਇਕ ਹੀ ਸਿਆਸੀ ਪਾਰਟੀ ਦੇ ਵਿਰੋਧ ਤੱਕ ਸੀਮਤ ਹਨ ਤਾਂ ਇਸ ਨੂੰ ਸੁਤੰਤਰ ਪੱਤਰਕਾਰਤਾ ਨਹੀਂ ਕਿਹਾ ਜਾ ਸਕਦਾ | ਹਾਲਾਂਕਿ ਅਦਾਲਤ ਨੇ ਪੱਤਰਕਾਰ ਤੇ ਯੂਟਿਊਬਰ ਨੂੰ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਵਿਚ ਦਰਜ ਸ਼ਿਕਾਇਤਾਂ ਦੇ ਆਧਾਰ 'ਤੇ ਤੁਰੰਤ ਸਖ਼ਤ ਕਾਰਵਾਈ ਤੋਂ ਅੰਤਰਿਮ ਰਾਹਤ ਦਿੰਦਿਆਂ ਕਿਹਾ ਕਿ ਕਿਸੇ ਵਿਅਕਤੀ ਨੂੰ 24 ਘੰਟਿਆਂ ਦੇ ਅੰਦਰ ਸੂਬੇ ਦੇ ਵੱਖ-ਵੱਖ ਸਥਾਨਾਂ 'ਤੇ ਪੇਸ਼ ਹੋਣ ਲਈ ਮਜਬੂਰ ਨਹੀਂ ਕੀਤਾ ਜਾ ਸਕਦਾ | ਮਾਮਲਾ ਇਕ ਅਜਿਹੇ ਪੌਡਕਾਸਟ ਨਾਲ ਸਬੰਧਿਤ ਹੈ, ਜਿਸ 'ਚ ਪਟੀਸ਼ਨਰ ਨੇ ਦਾਅਵਾ ਕੀਤਾ ਸੀ ਕਿ ਪੰਜਾਬ ਵਿਚ ਸੱਤਾਧਾਰੀ ਆਮ ਆਦਮੀ ਪਾਰਟੀ ਦੇ ਕਰੀਬ 32 ਮੌਜੂਦਾ ਵਿਧਾਇਕਾਂ ਨੂੰ ਆਗਾਮੀ ਵਿਧਾਨ ਸਭਾ ਚੋਣਾਂ ਵਿਚ ਟਿਕਟ ਨਹੀਂ ਮਿਲ ਸਕਦੀ | ਇਸ ਬਿਆਨ ਤੋਂ ਬਾਅਦ ਕਈ 'ਆਪ' ਵਿਧਾਇਕਾਂ ਨੇ ਉਸ ਖ਼ਿਲਾਫ਼ ਪੁਲਿਸ ਸ਼ਿਕਾਇਤਾਂ ਦਰਜ ਕਰਵਾਈਆਂ ਤੇ ਪੰਜਾਬ ਦੇ ਵੱਖ-ਵੱਖ ਜ਼ਿਲਿ੍ਹਆਂ ਤੋਂ ਉਸ ਨੂੰ ਨੋਟਿਸ ਜਾਰੀ ਕੀਤੇ ਗਏ | ਮਾਮਲੇ ਦੀ ਸੁਣਵਾਈ ਦੌਰਾਨ ਜਸਟਿਸ ਰੋਹਿਤ ਕਪੂਰ ਨੇ ਕਿਹਾ ਕਿ ਪੱਤਰਕਾਰਤਾ ਦੇ ਨਾਂ 'ਤੇ ਕਿਸੇ ਨੂੰ ਵੀ ਕਾਨੂੰਨ ਤੋਂ ਵਿਸ਼ੇਸ਼ ਛੋਟ ਨਹੀਂ ਦਿੱਤੀ ਜਾ ਸਕਦੀ | ਅਦਾਲਤ ਨੇ ਟਿੱਪਣੀ ਕੀਤੀ ਕਿ ਜੇਕਰ ਕਿਸੇ ਦਾ ਏਜੰਡਾ ਸਿਰਫ਼ ਇਕ ਸਿਆਸੀ ਪਾਰਟੀ ਦੇ ਵਿਰੁੱਧ ਹੈ ਤਾਂ ਉਸ ਨੂੰ ਸੁਤੰਤਰ ਪੱਤਰਕਾਰਤਾ ਨਹੀਂ ਕਿਹਾ ਜਾ ਸਕਦਾ | ਮਾਮਲੇ ਦੀ ਅਗਲੀ ਸੁਣਵਾਈ 16 ਜੂਨ ਨੂੰ ਹੋਵੇਗੀ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਨੇ ਸੈਣੀ ਵੈੱਲਫੇਅਰ ਬੋਰਡ ਅਤੇ ਕੰਬੋਜ ਵੈੱਲਫੇਅਰ ਬੋਰਡ ਦੇ ਅਹੁਦੇਦਾਰ ਐਲਾਨੇ <br/> ਅਗਲੀ ਖ਼ਬਰ ਸਰਕਾਰ ਨਾਲ ਪੰਜਾਬ ਰੋਡਵੇਜ਼ ਪਨਬਸ/ਪੀ.ਆਰ.ਟੀ.ਸੀ. ਕੰਟਰੈਕਟ ਵਰਕਰਜ਼ ਯੂਨੀਅਨ ਦੀ ਪੈਨਲ ਮੀਟਿੰਗ ਤੋਂ ਬਾਅਦ ਬਣੀ ਸਹਿਮਤੀ...
Ad Position 24