05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਕੇਜਰੀਵਾਲ ਤੇ ਮਾਨ ਜਿੰਨੇ ਮਰਜ਼ੀ ਪਰਚੇ ਦਰਜ ਕਰਵਾ ਦੇਣ ਮੈਂ ਡਰਨ ਵਾਲਾ ਨਹੀਂ-ਸੁਖਬੀਰ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026

ਚੰਡੀਗੜ੍ਹ, 11 ਜੂਨ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਆਮ ਆਦਮੀ ਪਾਰਟੀ (ਆਪ) ਦੇ ਕਨਵੀਨਰ ਅਰਵਿੰਦ ਕੇਜਰੀਵਾਲ ਤੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਚੁਣੌਤੀ ਦਿੱਤੀ ਹੈ ਕਿ ਉਹ ਮੇਰੇ ਖਿਲਾਫ ਜਿੰਨੇ ਮਰਜ਼ੀ ਪਰਚੇ ਦਰਜ ਕਰ ਲੈਣ ਮੈਂ ਡਰਨ ਵਾਲਾ ਨਹੀਂ ਅਤੇ ਨਾ ਹੀ ਮੈਨੂੰ ਜੇਲ੍ਹ ਜਾਣ ਦੀ ਪ੍ਰਵਾਹ ਹੈ | ਉਨ੍ਹਾਂ ਕਿਹਾ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਮੈਨੂੰ ਬਰਗਾੜੀ ਬੇਅਦਬੀ ਕੇਸ ਵਿਚ ਫਸਾਉਣਾ ਚਾਹੁੰਦੇ ਹਨ, ਜਿਸ ਤੋਂ ਸੰਕੇਤ ਮਿਲਦਾ ਹੈ ਕਿ ਉਹ ਆਮ ਆਦਮੀ ਪਾਰਟੀ ਦੇ ਸਰਗਰਮ ਵਰਕਰ ਵਜੋਂ ਕੰਮ ਕਰ ਰਹੇ ਹਨ | ਉਨ੍ਹਾਂ ਕਿਹਾ ਕਿ ਸਾਬਕਾ ਜਥੇਦਾਰ ਦੇ ਅਜਿਹੇ ਯਤਨ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਦੇ ਖ਼ਿਲਾਫ਼ ਹਨ |

Ad Position 22
No active advertisement
ਪਿਛਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਸਮੂਹ ਸਥਿਤ ਗੁ: ਸ਼ਹੀਦ ਬਾਬਾ ਗੁਰਬਖਸ਼ ਸਿੰਘ ਜੀ ਵਿਖੇ ਬੇਅਦਬੀ ਕਰਨ ਦੀ ਕੋਸ਼ਿਸ਼ ਕਰਨ ਵਾਲਾ ਨੌਜਵਾ... ਅਗਲੀ ਖ਼ਬਰ ਮਾਤਾ ਵੈਸ਼ਨੋ ਦੇਵੀ ਜਾਣ ਵਾਲੇ ਸ਼ਰਧਾਲੂਆਂ ਲਈ ਵੱਡੀ ਖੁਸ਼ਖ਼ਬਰੀ
Ad Position 24