05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਮਜੀਠੀਆ ਦੀ ਅਗਾਊਾ ਜ਼ਮਾਨਤ 'ਤੇ ਫ਼ੈਸਲਾ 15 ਨੂੰ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026

ਅੰਮਿ੍ਤਸਰ, 11 ਜੂਨ (ਰੇਸ਼ਮ ਸਿੰਘ)-ਸੀਨੀ: ਅਕਾਲੀ ਆਗੂ ਤੇ ਬਿਕਰਮ ਸਿੰਘ ਮਜੀਠੀਆ ਖਿਲਾਫ ਥਾਣਾ ਮਜੀਠਾ ਵਿਖੇ ਦਰਜ ਕੀਤੇ ਮਾਮਲੇ 'ਚ ਅਗਾਊਾ ਜ਼ਮਾਨਤੀ ਅਰਜੀ 'ਤੇ ਹੋਈ ਬਹਿਸ ਉਪਰੰਤ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਉਪਰੰਤ ਅਦਾਲਤ ਵਲੋਂ ਫ਼ੈਸਲਾ ਰਾਖਵਾਂ ਰੱਖ ਲਿਆ ਹੈ ਤੇ ਅਗਲੀ ਤਾਰੀਖ 15 ਜੂਨ ਦੀ ਪਾ ਦਿੱਤੀ ਹੈ | ਇਸ ਤਰ੍ਹਾਂ ਇਹ ਫੈਸਲਾ 15 ਜੂਨ ਨੂੰ ਹੋਣ ਦੀ ਸੰਭਾਵਨਾ ਹੈ | ਅਕਾਲੀ ਦਲ ਦੇ ਵਕੀਲ ਐਡਵੋਕੇਟ ਅਮਨਬੀਰ ਸਿੰਘ ਸਿਆਲੀ ਨੇ ਦੱਸਿਆ ਕਿ ਇਹ ਅਰਜੀ ਇਥੇ ਮਾਣਯੋਗ ਮੋਨਿਕਾ ਸ਼ਰਮਾ ਵਧੀਕ ਜ਼ਿਲ੍ਹਾ ਸ਼ੈਸ਼ਨ ਜੱਜ ਦੀ ਅਦਾਲਤ 'ਚ ਵਿਚਾਰ ਅਧੀਨ ਹੈ ਜਿਥੇ ਅੱਜ ਸਰਕਾਰੀ ਪੱਖ ਦੇ ਵਕੀਲਾਂ ਵਲੋਂ ਬਣਾਈ ਵਿਸ਼ੇਸ਼ ਜਾਂਚ ਕਮੇਟੀ ਵਲੋਂ ਇਸ ਜ਼ਮਾਨਤੀ ਅਰਜ਼ੀ ਦਾ ਵਿਰੋਧ ਕੀਤਾ ਜਦੋਂ ਕਿ ਬਚਾਅ ਪੱਖ ਨੇ ਦਲੀਲਾਂ ਦਿੱਤੀਆਂ | ਅਦਾਲਤ ਨੇ ਦੋਹਾਂ ਪੱਖਾਂ ਦੀਆਂ ਦਲੀਲਾਂ ਸੁਣਨ ਉਪਰੰਤ ਇਸ ਮਾਮਲੇ 'ਚ ਫੈਸਲੇ ਲਈ 15 ਜੂਨ ਦੀ ਤਾਰੀਖ ਮੁਕਰਰ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਕੁਸ਼ਲਦੀਪ ਸਿੰਘ ਢਿੱਲੋਂ ਤੇ ਵਿਧਾਇਕ ਰਮਨ ਅਰੋੜਾ ਈ.ਡੀ. ਕੋਲ ਦੁਬਾਰਾ ਹੋਏ ਪੇਸ਼ ਅਗਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਬੀ.ਸੀ. ਵਿੰਗ ਦੇ 83 ਵਿਧਾਨ ਸਭਾ ਹਲਕਿਆਂ ਦੇ ਹਲਕਾ ਪ੍ਰਧਾਨ ਨਿਯੁਕਤ
Ad Position 24