05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਬਠਿੰਡਾ ਵਿਚ 140 ਕੁਇੰਟਲ ਗ਼ੈਰ-ਕਾਨੂੰਨੀ ਖਾਦ ਜ਼ਬਤ, ਮਹਾਰਾਸ਼ਟਰ ਦੀ ਫਰਮ ਖ਼ਿਲਾਫ਼ ਐਫ.ਆਈ.ਆਰ. ਦਰਜ-ਖੁੱਡੀਆਂ <br/>

Ad Position 21
repet_subhas-goyals [Copy P29]
ਅਜੀਤ ਡੈਸਕ 12-06-2026

ਚੰਡੀਗੜ੍ਹ, 11 ਜੂਨ (ਅਜੀਤ ਬਿਊਰੋ)-ਗ਼ੈਰ-ਕਾਨੂੰਨੀ ਖਾਦਾਂ ਦੀ ਵਿਕਰੀ 'ਤੇ ਨਕੇਲ ਕੱਸਦਿਆਂ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਵਿਭਾਗ ਨੇ 140 ਕੁਇੰਟਲ ਗੈਰ-ਕਾਨੂੰਨੀ ਖਾਦਾਂ ਜ਼ਬਤ ਕੀਤੀਆਂ ਹਨ | ਇਸ ਸਬੰਧੀ ਫਰਟੀਲਾਈਜ਼ਰ ਕੰਟਰੋਲ ਆਰਡਰ, 1985 ਅਤੇ ਜ਼ਰੂਰੀ ਵਸਤਾਂ ਐਕਟ, 1955 ਦੀ ਉਲੰਘਣਾ ਦੇ ਦੋਸ਼ ਹੇਠ ਮਹਾਰਾਸ਼ਟਰ ਦੇ ਥਾਨੇ ਸਥਿਤ ਕੰਪਨੀ ਮੈਸਰਜ਼ ਕੇ.ਬੀ. ਬਾਇਓ-ਆਰਗੈਨਿਕਸ ਪ੍ਰਾਈਵੇਟ ਲਿਮਟਿਡ ਵਿਰੁੱਧ ਐਫ.ਆਈ.ਆਰ. ਦਰਜ ਕੀਤੀ ਗਈ ਹੈ | ਥਰਮਲ ਪੁਲਿਸ ਸਟੇਸ਼ਨ, ਬਠਿੰਡਾ ਵਿਖੇ ਦਰਜ ਐਫ.ਆਈ.ਆਰ. ਵਿਚ ਮੁਜ਼ੱਫਰ ਨਗਰ (ਯੂ.ਪੀ.) ਦੇ ਰਵੀ ਕੁਮਾਰ ਤੇ ਮਹਾਰਾਸ਼ਟਰ ਦੇ ਸਾਬਲੇ ਅਸ਼ਾਂਤ ਹਨੂਮੰਤ ਨੂੰ ਨਾਮਜ਼ਦ ਕੀਤਾ ਗਿਆ ਹੈ | ਇਸ ਸਬੰਧੀ ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਖੇਤੀਬਾੜੀ ਵਿਭਾਗ ਦੀ ਟੀਮ ਵਲੋਂ ਗੁਪਤ ਸੂਚਨਾ ਦੇ ਅਧਾਰ 'ਤੇ ਗਣਪਤੀ ਕੰਪਲੈਕਸ, ਮਲੋਟ ਰੋਡ, ਬਠਿੰਡਾ ਵਿਖੇ ਸਥਿਤ ਇਕ ਗੋਦਾਮ 'ਤੇ ਛਾਪਾ ਮਾਰਿਆ ਗਿਆ ਸੀ | ਖੇਤੀਬਾੜੀ ਮੰਤਰੀ ਨੇ ਦੱਸਿਆ ਕਿ ਛਾਪਾਮਾਰ ਟੀਮ ਨੇ ਪਾਇਆ ਕਿ ਸਟੋਰ ਕੀਤੀਆਂ ਖਾਦਾਂ ਫਰਟੀਲਾਈਜ਼ਰ ਕੰਟਰੋਲ ਆਰਡਰ ਤਹਿਤ ਨਿਰਧਾਰਤ ਮਾਪਦੰਡਾਂ ਅਨੁਸਾਰ ਨਹੀਂ ਸਨ | ਕੰਪਨੀ ਕੋਲ ਖਾਦ ਲਾਇਸੰਸ ਵੀ ਨਹੀਂ ਸੀ ਅਤੇ ਉਹ ਕੀਟਨਾਸ਼ਕਾਂ ਦੇ ਕਾਰੋਬਾਰ ਲਈ ਜਾਰੀ ਲਾਇਸੰਸ 'ਤੇ ਗ਼ੈਰਕਾਨੂੰਨੀ ਢੰਗ ਨਾਲ ਖਾਦਾਂ ਵੇਚ ਰਹੀ ਸੀ | ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ 140 ਕੁਇੰਟਲ ਗੈਰ-ਕਾਨੂੰਨੀ ਖਾਦਾਂ ਸੈਂਕੜੇ ਏਕੜ ਫਸਲ ਨੂੰ ਖਰਾਬ ਕਰ ਸਕਦੀਆਂ ਸਨ | ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਲੋਂ ਕਿਸੇ ਵੀ ਕੰਪਨੀ ਜਾਂ ਕਿਸੇ ਵੀ ਵਿਅਕਤੀ ਨੂੰ ਪੰਜਾਬ ਵਿੱਚ ਖੇਤੀਬਾੜੀ ਵਸਤਾਂ ਦੀ ਗੁਣਵੱਤਾ ਨਾਲ ਸਮਝੌਤਾ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ | ਸਾਰੇ ਮੁੱਖ ਖੇਤੀਬਾੜੀ ਅਫਸਰਾਂ (ਸੀ.ਏ.ਓਜ਼) ਨੂੰ ਅਚਨਚੇਤ ਚੈਕਿੰਗ ਵਿਚ ਤੇਜ਼ੀ ਲਿਆਉਣ ਦੇ ਨਿਰਦੇਸ਼ ਦਿੰਦਿਆਂ, ਗੁਰਮੀਤ ਸਿੰਘ ਖੁੱਡੀਆਂ ਨੇ ਕਿਹਾ ਕਿ ਫਰਟੀਲਾਈਜ਼ਰ ਕੰਟਰੋਲ ਆਰਡਰ ਦੀ ਉਲੰਘਣਾ ਕਰਨਾ ਸਾਡੇ ਕਿਸਾਨ ਭਾਈਚਾਰੇ ਵਿਰੁੱਧ ਅਪਰਾਧ ਹੈ |

Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਵਲੋਂ 4 ਆਈ.ਏ.ਐਸ. ਤੇ 30 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ <br/> ਅਗਲੀ ਖ਼ਬਰ ਸਰਹੱਦ ਪਾਰ ਤੋਂ ਅੰਮਿ੍ਤਸਰ ਪੁੱਜੀ 300 ਕਰੋੜ ਦੀ ਹੈਰੋਇਨ ਬਰਾਮਦ <br/>
Ad Position 24