05-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਭੰਗ ਕੀਤੀ-ਗਿਆਨੀ ਹਰਪ੍ਰੀਤ ਸਿੰਘ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026

ਫਰੀਦਕੋਟ, 11 ਜੂਨ (ਜਸਵੰਤ ਸਿੰਘ ਪੁਰਬਾ)-ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ ਕੋਟਕਪੁਰਾ ਅਤੇ ਬਹਿਬਲ ਕਲਾਂ ਗੋਲੀ ਕਾਂਡ ਸੰਬੰਧ ਵਿਚ ਪੁਲਿਸ ਨੂੰ ਦਿੱਤੀ ਗਈ ਸਟੇਟਮੈਂਟ ਵਿਚ ਜਿਹੜਾ ਬਿਆਨ ਦਿੱਤਾ ਹੈ ਉਹ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਦੇ ਬਿਲਕੁਲ ਉਲਟ ਹੈ | ਗਿਆਨੀ ਹਰਪ੍ਰੀਤ ਸਿੰਘ ਸਾਬਕਾ ਜਥੇਦਾਰ ਸ੍ਰੀ ਅਕਾਲ ਤਖਤ ਸਾਹਿਬ ਅਤੇ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ ਪੁਨ: ਸਰਜੀਤ ਨੇ ਅਜੀਤ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਹੋਈ ਫਸੀਲ ਵਿਚ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਜੋ ਕਬੂਲ ਕੀਤਾ ਸੀ, ਜਥੇਦਾਰ ਰਘਬੀਰ ਸਿੰਘ ਜੋ ਕਿ ਉਸ ਸਮੇਂ ਸ੍ਰੀ ਅਕਾਲ ਤਖਤ ਸਾਹਿਬ ਦੇ ਜਥੇਦਾਰ ਸਨ ਉਨ੍ਹਾਂ ਨੂੰ ਤਖਤ ਉੱਪਰ ਹੋਈ ਕੋਈ ਵੀ ਕਾਰਵਾਈ ਪੁਲਿਸ ਬਿਆਨ ਵਿਚ ਦੇਣਾ ਨਹੀਂ ਚਾਹੀਦਾ ਸੀ | ਉਨ੍ਹਾਂ ਕਿਹਾ ਕਿ ਜਥੇਦਾਰ ਰਘਬੀਰ ਸਿੰਘ ਨੇ ਸਿੱਖ ਮਰਿਆਦਾ ਦੀ ਉਲੰਘਣਾ ਕੀਤੀ ਹੈ |

Ad Position 22
No active advertisement
ਪਿਛਲੀ ਖ਼ਬਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕ ਦੇਣਾ ਚਾਹੀਦਾ ਹੈ- ਗਿਆਨੀ ਰਣਜੀਤ ਸਿੰਘ ਗੋਹਰ ਅਗਲੀ ਖ਼ਬਰ ਪੰਜਾਬ ਦੇ ਲੋਕਾਂ ਨੇ ਬੇਅਦਬੀ ਤੇ ਗੋਲੀਕਾਂਡ ਦੇ ਮਾਮਲਿਆਂ ਵਿਚ ਇਨਸਾਫ਼ ਲਈ ਬਹੁਤ ਲੰਮਾ ਇੰਤਜ਼ਾਰ ਕੀਤਾ-ਬਲਤੇਜ ਪੰਨੂ <b...
Ad Position 24