04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਗਿਆਨੀ ਰਘਬੀਰ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕ ਦੇਣਾ ਚਾਹੀਦਾ ਹੈ- ਗਿਆਨੀ ਰਣਜੀਤ ਸਿੰਘ ਗੋਹਰ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026

ਫਰੀਦਕੋਟ, 11 ਜੂਨ (ਜਸਵੰਤ ਸਿੰਘ ਪੁਰਬਾ)-ਤਖਤ ਸ੍ਰੀ ਪਟਨਾ ਸਾਹਿਬ ਦੇ ਸਾਬਕਾ ਜਥੇਦਾਰ ਰਣਜੀਤ ਸਿੰਘ ਗੋਹਰ ਨੇ ਕਿਹਾ ਕਿ ਸ੍ਰੀ ਅਕਾਲ ਤਖਤ ਸਾਹਿਬ ਦੇ ਸਾਬਕਾ ਜਥੇਦਾਰ ਗਿਆਨੀ ਰਘਬੀਰ ਸਿੰਘ ਨੂੰ ਸਿੱਖ ਪੰਥ ਵਿਚੋਂ ਛੇਕ ਦੇਣਾ ਚਾਹੀਦਾ ਹੈ | ਇਹ ਬਿਆਨ ਉਨ੍ਹਾਂ ਨੇ ਅੱਜ ਕੋਟਕਪੁਰਾ ਬਹਿਬਲ ਕਲਾਂ ਗੋਲੀ ਕਾਂਡ ਸੰਬੰਧ ਵਿਚ ਪੰਜਾਬ ਸਰਕਾਰ ਵਲੋਂ ਬਣਾਈ ਗਈ ਵਿਸ਼ੇਸ਼ ਜਾਂਚ ਟੀਮ ਦੇ ਸਾਹਮਣੇ ਗਿਆਨੀ ਰਘਬੀਰ ਸਿੰਘ ਵਲੋਂ 2 ਦਸੰਬਰ ਨੂੰ ਸ੍ਰੀ ਅਕਾਲ ਤਖਤ ਸਾਹਿਬ 'ਤੇ ਹੋਈ ਗੱਲਬਾਤ ਨੂੰ ਇੱਕ ਬਿਆਨ ਵਿਚ ਪੇਸ਼ ਕਰਨ 'ਤੇ ਕਿਹਾ | ਉਨ੍ਹਾਂ ਆਖਿਆ ਕਿ ਗਿਆਨੀ ਰਘਬੀਰ ਸਿੰਘ ਵਲੋਂ ਸਿੱਖ ਮਰਿਆਦਾ ਨੂੰ ਵੱਡਾ ਨੁਕਸਾਨ ਪਹੁੰਚਾਇਆ ਹੈ | ਗਿਆਨੀ ਰਘਬੀਰ ਸਿੰਘ ਨੇ ਪੁਲਿਸ ਨੂੰ ਜੋ ਸਟੇਟਮੈਂਟ ਦਿੱਤੀ ਹੈ, ਉਹ ਸਿੱਖ ਪੰਥ ਲਈ ਮੰਦਭਾਗਾ ਹੈ |

Ad Position 22
No active advertisement
ਪਿਛਲੀ ਖ਼ਬਰ ਦੋ ਦਸੰਬਰ ਦੇ ਹੁਕਮਨਾਮਿਆਂ ਨਾਲ ਪੁਨਰ ਸੁਰਜੀਤ ਹੋਇਆ ਅਕਾਲੀ ਦਲ ਪੂਰੀ ਤਰ੍ਹਾਂ ਪੰਥ ਤੇ ਪੰਜਾਬ ਨੂੰ ਸਮਰਪਿਤ- ਵਡਾਲਾ ਅਗਲੀ ਖ਼ਬਰ ਗਿਆਨੀ ਰਘਬੀਰ ਸਿੰਘ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਮਰਿਆਦਾ ਭੰਗ ਕੀਤੀ-ਗਿਆਨੀ ਹਰਪ੍ਰੀਤ ਸਿੰਘ
Ad Position 24