04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸ਼੍ਰੋਮਣੀ ਕਮੇਟੀ ਦੇ ਉੱਚ ਪੱਧਰੀ ਵਫ਼ਦ ਨੇ ਯੂਬਾ ਸਿਟੀ 'ਚ ਗੁਰਮਤਿ ਕੇਂਦਰ ਦੀ ਸਥਾਪਨਾ ਵਾਲੀ ਜਗ੍ਹਾ ਦਾ ਲਿਆ ਜਾਇਜ਼ਾ

Ad Position 21
repet_subhas-goyals [Copy P29]
ਅਜੀਤ ਡੈਸਕ 12-06-2026

ਅੰਮਿ੍ਤਸਰ, 11 ਜੂਨ (ਸਟਾਫ ਰਿਪੋਰਟਰ)-ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਅਗਵਾਈ 'ਚ ਅੱਜ ਕੱਲ ਅਮਰੀਕਾ ਪੁੱਜੇ ਹੋਏ ਉੱਚ ਪੱਧਰੀ ਵਫ਼ਦ ਨੇ ਅਮਰੀਕਾ ਦੇ ਯੂਬਾ ਸਿਟੀ ਵਿਖੇ ਸਥਾਪਤ ਕੀਤੇ ਜਾਣ ਵਾਲੇ ਧਰਮ ਪ੍ਰਚਾਰ ਕੇਂਦਰ, ਪ੍ਰੈੱਸ, ਸਿੱਖ ਮਿਸ਼ਨ ਅਤੇ ਗੁਰਮਤਿ ਵਿਦਿਆਲਾ ਲਈ ਜ਼ਮੀਨ ਵਾਲੀ ਜਗ੍ਹਾ ਦਾ ਜਾਇਜ਼ਾ ਲਿਆ ਅਤੇ ਇਥੇ ਕੀਤੇ ਜਾਣ ਵਾਲੇ ਕਾਰਜਾਂ ਸੰਬੰਧੀ ਆਰਕੀਟੈਕਟਾਂ ਅਤੇ ਸਥਾਨਕ ਸਿੱਖ ਆਗੂਆਂ ਨਾਲ ਵਿਚਾਰ ਚਰਚਾ ਕੀਤੀ | ਜ਼ਿਕਰਯੋਗ ਹੈ ਕਿ ਇਹ 14 ਏਕੜ ਦੇ ਕਰੀਬ ਜ਼ਮੀਨ ਸਵਰਗੀ ਦੀਦਾਰ ਸਿੰਘ ਬੈਂਸ ਅਤੇ ਪਰਿਵਾਰ ਵਲੋਂ ਸ਼੍ਰੋਮਣੀ ਕਮੇਟੀ ਨੂੰ ਦਿੱਤੀ ਗਈ ਹੈ | ਸ਼੍ਰੋਮਣੀ ਕਮੇਟੀ ਵਫ਼ਦ ਵਿਚ ਸੀਨੀਅਰ ਮੀਤ ਪ੍ਰਧਾਨ ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ, ਓ.ਐਸ.ਡੀ. ਸਤਬੀਰ ਸਿੰਘ ਧਾਮੀ ਤੇ ਸਕੱਤਰ ਬਲਵਿੰਦਰ ਸਿੰਘ ਕਾਹਲਵਾਂ ਮੌਜੂਦ ਹਨ | ਸ਼ੋ੍ਰਮਣੀ ਕਮੇਟੀ ਮੁੱਖ ਦਫ਼ਤਰ ਤੋਂ ਜਾਰੀ ਬਿਆਨ ਵਿਚ ਐਡਵੋਕੇਟ ਧਾਮੀ ਨੇ ਕਿਹਾ ਕਿ ਅਮਰੀਕਾ ਅਤੇ ਕੈਨੇਡਾ ਦੀਆਂ ਸੰਗਤਾਂ ਦੀਆਂ ਭਾਵਨਾਵਾਂ ਨੂੰ ਧਿਆਨ ਵਿਚ ਰੱਖਦਿਆਂ ਬੀਤੇ ਸਮੇਂ ਸ਼੍ਰੋਮਣੀ ਕਮੇਟੀ ਨੇ ਅਮਰੀਕਾ ਅੰਦਰ ਧਰਮ ਪ੍ਰਚਾਰ ਕੇਂਦਰ, ਪ੍ਰੈੱਸ, ਸਿੱਖ ਮਿਸ਼ਨ ਅਤੇ ਗੁਰਮਤਿ ਵਿਦਿਆਲਾ ਸਥਾਪਤ ਕਰਨ ਦਾ ਫੈਸਲਾ ਕੀਤਾ ਸੀ | ਇਸ ਕਾਰਜ ਲਈ ਸਵ. ਦੀਦਾਰ ਸਿੰਘ ਬੈਂਸ ਵਲੋਂ ਸ਼੍ਰੋਮਣੀ ਕਮੇਟੀ ਨੂੰ 14.5 ਏਕੜ ਜ਼ਮੀਨ ਦਿੱਤੀ ਗਈ ਸੀ | ਉਨ੍ਹਾਂ ਕਿਹਾ ਕਿ ਅਮਰੀਕਾ ਕੈਨੇਡਾ ਤੋਂ ਬਹੁਤ ਸਾਰੀਆਂ ਸੰਗਤਾਂ ਵਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਪਾਵਨ ਸਰੂਪਾਂ ਦੀ ਵੱਡੀ ਮੰਗ ਪੁੱਜਦੀ ਹੈ, ਜੋ ਇਥੇ ਪ੍ਰੈੱਸ ਸਥਾਪਤ ਹੋਣ ਨਾਲ ਸਹਿਜੇ ਪੂਰਿਆਂ ਕੀਤੀ ਜਾ ਸਕੇਗੀ | ਇਸ ਮੌਕੇ ਅਮਰੀਕਾ ਨਿਵਾਸੀ ਕਰਮਦੀਪ ਸਿੰਘ ਬੈਂਸ, ਹਰਗੁਰਜੀਤ ਸਿੰਘ ਬੱਲ, ਦਲਬੀਰ ਸਿੰਘ ਗਿੱਲ, ਪਰਮਜੀਤ ਸਿੰਘ ਗਿੱਲ, ਗੁਰਮੀਤ ਸਿੰਘ ਗਿੱਲ, ਗੁਰਨਾਮ ਸਿੰਘ ਪੰਮਾ, ਕੁਲਵੰਤ ਸਿੰਘ ਖੈਹਰਾ, ਬਲਜੀਤ ਸਿੰਘ ਮਾਨ, ਜੀਵਨ ਸਿੰਘ, ਗੁਰਸੇਵਕ ਸਿੰਘ ਭੰਗੂ, ਸੁਖਵੰਤ ਸਿੰਘ ਖੈਹਰਾ, ਸੁਖਵਿੰਦਰ ਸਿੰਘ, ਨਿਰਮਲ ਸਿੰਘ ਜੰਡਾ, ਮੁਖਤਿਆਰ ਸਿੰਘ ਗਰੇਵਾਲ, ਗੁਰਪ੍ਰੀਤ ਸਿੰਘ ਗਿੱਲ, ਇੰਦਰਜੀਤ ਸਿੰਘ ਹੈਪੀ, ਦਲਬੀਰ ਸਿੰਘ ਸੰਘੇੜਾ ਤੇ ਜੋਗਿੰਦਰ ਸਿੰਘ ਨਿੱਜਰ ਆਦਿ ਸਥਾਨਕ ਹੋਰ ਸਿੱਖ ਆਗੂ ਮੌਜੂਦ ਸਨ |

Ad Position 22
No active advertisement
ਪਿਛਲੀ ਖ਼ਬਰ 'ਫ਼ਾਈਲ ਪ੍ਰੋਸੈਸ 'ਚ ਸੀ' ਕਹਿ ਕੇ ਨਹੀਂ ਬਚ ਸਕੇਗੀ ਸਰਕਾਰ, 546 ਦਿਨਾਂ ਦੀ ਦੇਰੀ 'ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ... ਅਗਲੀ ਖ਼ਬਰ ਗੈਂਗਸਟਰ ਅਰਸ਼ ਡੱਲਾ ਖ਼ਿਲਾਫ਼ ਮੁੜ ਖੁੱਲੀ ਤਰੀਕ ਦੇ ਗੈਰ-ਜ਼ਮਾਨਤੀ ਵਾਰੰਟ ਜਾਰੀ <br/>
Ad Position 24