04-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਸਿੱਧੂ ਮੂਸੇਵਾਲਾ ਦਾ ਹਵੇਲੀ ਵਿਖੇ ਜਨਮ ਦਿਨ ਮਨਾਇਆ, ਛੋਟੇ ਸ਼ੁਭਦੀਪ ਸਿੰਘ ਸਿੱਧੂ ਨੇ ਕੱਟਿਆ ਕੇਕ <br/>

Ad Position 21
repet_subhas-goyals [Copy P29]
ਅਜੀਤ ਡੈਸਕ 12-06-2026

ਮਾਨਸਾ, 11 ਜੂਨ (ਬਲਵਿੰਦਰ ਸਿੰਘ ਧਾਲੀਵਾਲ)-ਮਰਹੂਮ ਗਾਇਕ ਸ਼ੁਭਦੀਪ ਸਿੰਘ ਸਿੱਧੂ ਮੂਸੇਵਾਲਾ ਦੀ ਮੌਤ ਤੋਂ ਬਾਅਦ ਅੱਜ ਨੇੜਲੇ ਪਿੰਡ ਮੂਸਾ ਵਿਖੇ ਉਨ੍ਹਾਂ ਦੀ ਹਵੇਲੀ 'ਚ ਚੌਥਾ ਜਨਮ ਦਿਨ ਮਨਾਇਆ ਗਿਆ | ਜ਼ਿਕਰਯੋਗ ਹੈ ਕਿ ਸ਼ੁਭਦੀਪ ਸਿੰਘ ਸਿੱਧੂ ਦਾ ਜਨਮ 11 ਜੂਨ 1993 ਨੂੰ ਹੋਇਆ ਸੀ ਜਦਕਿ 29 ਮਈ 2022 ਨੂੰ ਮਾਨਸਾ ਨੇੜਲੇ ਪਿੰਡ ਜਵਾਹਰਕੇ ਵਿਖੇ ਉਸ 'ਤੇ ਅੰਨੇ੍ਹਵਾਹ ਫਾਇਰਿੰਗ ਕਰ ਕੇ ਹੱਤਿਆ ਕਰ ਦਿੱਤੀ ਗਈ ਸੀ | ਛੋਟੇ ਸ਼ੁਭਦੀਪ ਸਿੰਘ ਸਿੱਧੂ ਵਲੋਂ ਕੇਕ ਕਟਾਇਆ ਗਿਆ | ਗਾਇਕ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਕਿਹਾ ਕਿ ਪੁੱਤ ਦੇ ਦੁਨੀਆਂ ਤੋਂ ਜਾਣ ਬਾਅਦ ਚੌਥਾ ਜਨਮ ਦਿਨ ਉਸ ਦੇ ਪ੍ਰਸੰਸਕਾਂ ਦੇ ਸਾਥ ਸਦਕਾ ਮਨਾ ਰਹੇ ਹਾਂ | ਉਨ੍ਹਾਂ ਕਿਹਾ ਕਿ ਬੇਸ਼ੱਕ ਉਨ੍ਹਾਂ ਦਾ ਪੁੱਤ ਦੁਨੀਆਂ ਤੋਂ ਚਲਾ ਗਿਆ ਹੈ ਪਰ ਉਸ ਦੀਆਂ ਯਾਦਾਂ ਨੂੰ ਕਦੇ ਵੀ ਨਹੀਂ ਭੁਲਾਇਆ ਜਾ ਸਕਦਾ | ਸੋਸ਼ਲ ਮੀਡੀਆ 'ਤੇ ਸਿੱਧੂ ਖਿਲਾਫ ਕੂੜ ਪ੍ਰਚਾਰ ਕਰਨ ਵਾਲਿਆਂ ਨੂੰ ਵੀ ਨਸੀਹਤ ਦਿੰਦਿਆਂ ਬਲਕੌਰ ਸਿੰਘ ਨੇ ਕਿਹਾ ਕਿ ਅਜਿਹਾ ਨਹੀਂ ਕਰਨਾ ਚਾਹੀਦਾ | ਇਸ ਮੌਕੇ ਗਾਇਕ ਦੀ ਮਾਤਾ ਚਰਨ ਕੌਰ ਤੋਂ ਇਲਾਵਾ ਵੱਡੀ ਗਿਣਤੀ 'ਚ ਪ੍ਰਸੰਸਕ ਹਾਜ਼ਰ ਸਨ | ਉੱਧਰ ਦੂਸਰੇ ਪਾਸੇ ਮੂਸੇਵਾਲਾ ਦੇ ਪਿਤਾ ਨੇ ਆਪਣੇ ਪੁੱਤਰ ਨੂੰ ਯਾਦ ਕਰਦਿਆਂ ਸੋਸ਼ਲ ਮੀਡੀਆ 'ਤੇ ਇਕ ਭਾਵੁਕ ਪੋਸਟ ਲਿਖੀ ਹੈ, ਜਿਸ ਦੀ ਚਾਰ-ਚੁਫੇਰੇ ਚਰਚਾ ਹੈ |

Ad Position 22
No active advertisement
ਪਿਛਲੀ ਖ਼ਬਰ ਸਰਕਾਰ ਨੇ ਵਪਾਰੀਆਂ 'ਤੇ ਕੱਸਿਆ ਸ਼ਿਕੰਜਾ, • ਟੈਕਸ ਚੋਰੀ ਦੇ ਮਾਮਲੇ 'ਚ 11 ਵਪਾਰੀਆਂ ਖ਼ਿਲਾਫ਼ ਕੇਸ ਦਰਜ • 7 ਗਿ੍ਫ਼ਤਾਰ,... ਅਗਲੀ ਖ਼ਬਰ 'ਫ਼ਾਈਲ ਪ੍ਰੋਸੈਸ 'ਚ ਸੀ' ਕਹਿ ਕੇ ਨਹੀਂ ਬਚ ਸਕੇਗੀ ਸਰਕਾਰ, 546 ਦਿਨਾਂ ਦੀ ਦੇਰੀ 'ਤੇ ਹਾਈ ਕੋਰਟ ਸਖ਼ਤ, ਪੰਜਾਬ ਸਰਕਾਰ...
Ad Position 24