ਸੰਗਰੂਰ, 11 ਜੂਨ (ਧੀਰਜ ਪਸੋਰੀਆ)-ਪੰਜਾਬ ਸਰਕਾਰ ਵਲੋਂ ਵਿਦਿਆਰਥੀਆਂ ਤੇ ਉਨ੍ਹਾਂ ਦੇ ਪਰਿਵਾਰਾਂ ਦੇ ਹਿਤ ਵਿਚ ਇੱਕ ਹੋਰ ਲੋਕ ਪੱਖੀ ਤੇ ਸੰਵੇਦਨਸ਼ੀਲ ਫੈਸਲਾ ਲਿਆ ਗਿਆ ਹੈ। ਇਹ ਪ੍ਰਗਟਾਵਾ ਕਰਦਿਆਂ ਪੰਜਾਬ ਦੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਹੈ ਕਿ ਨੀਟ ਦੀ ਪ੍ਰੀਖਿਆ ਦੇਣ ਜਾਣ ਵਾਲੇ 28 ਹਜ਼ਾਰ ਤੋਂ ਵੱਧ ਵਿਦਿਆਰਥੀਆਂ ਨੂੰ 20, 21 ਤੇ 22 ਜੂਨ ਦੌਰਾਨ ਪੰਜਾਬ ਦੀਆਂ ਸਰਕਾਰੀ ਬੱਸਾਂ ਵਿਚ ਮੁਫ਼ਤ ਬੱਸ ਸਫ਼ਰ ਦੀ ਸਹੂਲਤ ਪ੍ਰਦਾਨ ਕੀਤੀ ਜਾਵੇਗੀ। ਇਨ੍ਹਾਂ ਹੀ ਨਹੀਂ ਬੱਚਿਆਂ ਦੇ ਨਾਲ ਜਾਣ ਵਾਲੇ ਇੱਕ ਪਰਿਵਾਰਕ ਮੈਂਬਰ ਨੂੰ ਵੀ ਇਹ ਸੁਵਿਧਾ ਦਿੱਤੀ ਜਾਵੇਗੀ। ਇਹ ਫੈਸਲਾ ਨਾ ਸਿਰਫ਼ ਹਜ਼ਾਰਾਂ ਪਰਿਵਾਰਾਂ ਦਾ ਆਰਥਿਕ ਬੋਝ ਘਟਾਏਗਾ ਸਗੋਂ ਬੱਚਿਆਂ ਨੂੰ ਆਪਣੇ ਭਵਿੱਖ ਦੇ ਮਹੱਤਵਪੂਰਨ ਪੜਾਅ ਵੱਲ ਬਿਨ੍ਹਾਂ ਕਿਸੇ ਚਿੰਤਾ ਦੇ ਅੱਗੇ ਵਧਣ ਦਾ ਹੌਸਲਾ ਵੀ ਦੇਵੇਗਾ।
ਨੀਟ ਦੀ ਪ੍ਰੀਖਿਆ ਦੇਣ ਜਾਣ ਵਾਲੇ ਵਿਦਿਆਰਥੀਆਂ ਦੇ ਨਾਲ ਇੱਕ ਪਰਿਵਾਰਕ ਮੈਂਬਰ ਨੂੰ ਵੀ ਮਿਲੇਗੀ ਸਰਕਾਰੀ ਬੱਸਾਂ ਵਿਚ ਮੁਫ਼ਤ ਸਫ਼ਰ ਦੀ ਸੁਵਿਧਾ-ਚੀਮਾ
ਅਜੀਤ ਡੈਸਕ
12-06-2026