08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਪਦਮਜੀਤ ਸਿੰਘ ਮਹਿਤਾ ਦੂਜੀ ਵਾਰ ਬਣੇ ਬਠਿੰਡਾ ਦੇ ਮੇਅਰ <br/>

Ad Position 21
No active advertisement
ਅਜੀਤ ਡੈਸਕ 12-06-2026

ਬਠਿੰਡਾ, 11 ਜੂਨ (ਅੰਮਿ੍ਤਪਾਲ ਸਿੰਘ ਵਲ੍ਹਾਣ)-'ਆਪ' ਆਗੂ ਪਦਮਜੀਤ ਸਿੰਘ ਮਹਿਤਾ ਨੂੰ ਲਗਾਤਾਰ ਦੂਜੀ ਵਾਰ ਬਠਿੰਡਾ ਨਗਰ ਨਿਗਮ ਦਾ ਮੇਅਰ ਚੁਣ ਲਿਆ ਗਿਆ | ਨਗਰ ਨਿਗਮ ਦੇ 40 ਕੌਂਸਲਰਾਂ ਨੇ ਸਰਬਸੰਮਤੀ ਨਾਲ ਉਨ੍ਹਾਂ ਦੇ ਨਾਂਅ 'ਤੇ ਮੋਹਰ ਲਗਾਈ | ਇਸ ਮੌਕੇ ਕੈਬਨਿਟ ਮੰਤਰੀ ਹਰਦੀਪ ਸਿੰਘ ਮੁੰਡੀਆਂ ਵੀ ਮੌਜੂਦ ਸਨ | ਇਸ ਮੌਕੇ ਮੰਤਰੀ ਮੁੰਡੀਆਂ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਦਮਜੀਤ ਸਿੰਘ ਮਹਿਤਾ ਵਲੋਂ ਕੀਤੇ ਕੰਮਾਂ 'ਤੇ ਮੋਹਰ ਲਗਾਉਂਦਿਆਂ ਬਠਿੰਡਾ ਦੇ ਲੋਕਾਂ ਨੇ 'ਆਪ' 'ਤੇ ਭਰੋਸਾ ਜਤਾਇਆ ਅਤੇ ਵੱਡੀ ਗਿਣਤੀ ਵਿਚ ਪਾਰਟੀ ਦੇ ਕੌਂਸਲਰਾਂ ਨੂੰ ਚੁਣਿਆ ਹੈ | ਉਨ੍ਹਾਂ ਨੇ ਕਿਹਾ ਕਿ ਪਦਮਜੀਤ ਮਹਿਤਾ ਨੇ ਆਪਣੇ ਪਹਿਲੇ ਕਾਰਜਕਾਲ ਦੌਰਾਨ ਸ਼ਹਿਰ ਦੇ ਵਿਕਾਸ ਲਈ ਮਹੱਤਵਪੂਰਨ ਕੰਮ ਕੀਤੇ, ਜਿਸ ਕਾਰਨ ਉਨ੍ਹਾਂ ਨੂੰ ਮੁੜ ਇਹ ਜ਼ਿੰਮੇਵਾਰੀ ਸੌਂਪੀ ਗਈ ਹੈ, ਜਿਸ ਦੇ ਲਈ ਸਮੁੱਚੇ ਬਠਿੰਡਾ ਵਾਸੀਆਂ ਤੇ ਕੌਂਸਲਰਾਂ ਦਾ ਧੰਨਵਾਦ ਕਰਦਾ ਹਾਂ | ਮੇਅਰ ਚੁਣੇ ਜਾਣ ਤੋਂ ਬਾਅਦ ਪਦਮਜੀਤ ਸਿੰਘ ਮਹਿਤਾ ਨੇ ਨਗਰ ਨਿਗਮ ਦਫ਼ਤਰ ਪਹੁੰਚ ਕੇ ਰਸਮੀ ਤੌਰ 'ਤੇ ਆਪਣਾ ਅਹੁਦਾ ਸੰਭਾਲ ਲਿਆ |

Ad Position 22
No active advertisement
ਪਿਛਲੀ ਖ਼ਬਰ ਭੁਪਿੰਦਰ ਸਿੰਘ ਬਾਜਵਾ ਬਟਾਲਾ ਨਗਰ ਨਿਗਮ ਦੇ ਮੇਅਰ ਬਣੇ <br/> ਅਗਲੀ ਖ਼ਬਰ ਟੀ.ਈ.ਟੀ. ਯੋਗਤਾ ਦੇ ਆਧਾਰ 'ਤੇ ਪੰਜਾਬ 'ਚ ਮਾਸਟਰ ਕੇਡਰ ਤਰੱਕੀਆਂ ਨੂੰ ਹਾਈ ਕੋਰਟ ਵਿਚ ਚੁਣੌਤੀ, ਤਰੱਕੀ ਹੁਕਮਾਂ 'ਤੇ ਰ...
Ad Position 24