08-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-06-2026

ਹਸਨਪ੍ਰੀਤ ਭਾਰਦਵਾਜ ਨਗਰ ਨਿਗਮ ਬਰਨਾਲਾ ਦੇ ਬਣੇ ਪਹਿਲੇ ਮੇਅਰ <br/>

Ad Position 21
No active advertisement
ਅਜੀਤ ਡੈਸਕ 12-06-2026

ਬਰਨਾਲਾ, 11 ਜੂਨ (ਗੁਰਪ੍ਰੀਤ ਸਿੰਘ ਲਾਡੀ, ਨਰਿੰਦਰ ਅਰੋੜਾ)-ਨਗਰ ਨਿਗਮ ਬਰਨਾਲਾ ਦੇ ਮੇਅਰ ਦੀ ਚੋਣ ਦਫ਼ਤਰ ਨਗਰ ਨਿਗਮ ਵਿਖੇ ਸ੍ਰੀ ਰਾਮ ਸਰੂਪ ਅਣਖੀ ਮਿਉਂਸਪਲ ਲਾਇਬ੍ਰੇਰੀ 'ਚ ਹੋਈ, ਜਿਸ ਵਿਚ ਹਸਨਪ੍ਰੀਤ ਭਾਰਦਵਾਜ ਨੂੰ ਨਗਰ ਨਿਗਮ ਬਰਨਾਲਾ ਦਾ ਪਹਿਲਾ ਮੇਅਰ ਚੁਣਿਆ ਗਿਆ | ਚੋਣ ਪ੍ਰਕਿਰਿਆ ਤੋਂ ਪਹਿਲਾਂ ਸਾਰੇ ਨਵੇਂ ਚੁਣੇ ਕੌਂਸਲਰਾਂ ਨੂੰ ਅਹੁਦੇ ਦੀ ਸਹੁੰ ਚੁਕਾਈ ਗਈ | ਸਹੁੰ ਚੁੱਕ ਸਮਾਗਮ ਅਤੇ ਚੋਣ ਪ੍ਰਕਿਰਿਆ ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਦੀ ਨਿਗਰਾਨੀ ਹੇਠ ਹੋਈ, ਜਿਨ੍ਹਾਂ ਨੇ ਕਨਵੀਨਰ ਵਜੋਂ ਭੂਮਿਕਾ ਨਿਭਾਈ | ਚੋਣ ਤੋਂ ਬਾਅਦ ਹਸਨਪ੍ਰੀਤ ਭਾਰਦਵਾਜ ਨੇ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ, ਲੋਕ ਸਭਾ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ, ਵਿਧਾਇਕ ਮਹਿਲ ਕਲਾਂ ਕੁਲਵੰਤ ਸਿੰਘ ਪੰਡੋਰੀ, ਵਿਧਾਇਕ ਭਦੌੜ ਲਾਭ ਸਿੰਘ ਉਗੋਕੇ ਦੀ ਹਾਜ਼ਰੀ 'ਚ ਨਗਰ ਨਿਗਮ ਬਰਨਾਲਾ ਦੇ ਮੇਅਰ ਵਜੋਂ ਰਸਮੀ ਤੌਰ 'ਤੇ ਅਹੁਦਾ ਸੰਭਾਲਿਆ |

Ad Position 22
No active advertisement
ਪਿਛਲੀ ਖ਼ਬਰ ਮੋਗਾ ਜ਼ਿਲ੍ਹੇ 'ਚ ਵਿਨੇਪਾਲ ਕੌਰ ਸਿਰ ਸਜਿਆ ਮੇਅਰ ਦਾ ਤਾਜ <br/> ਅਗਲੀ ਖ਼ਬਰ ਭੁਪਿੰਦਰ ਸਿੰਘ ਬਾਜਵਾ ਬਟਾਲਾ ਨਗਰ ਨਿਗਮ ਦੇ ਮੇਅਰ ਬਣੇ <br/>
Ad Position 24