ਮੋਗਾ, 11 ਜੂਨ (ਸੁਰਿੰਦਰਪਾਲ ਸਿੰਘ, ਗੁਰਤੇਜ ਸਿੰਘ ਬੱਬੀ, ਅਸ਼ੋਕ ਬਾਂਸਲ)- ਅੱਜ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਨਗਰ ਨਿਗਮ ਮੋਗਾ ਦੇ ਮੇਅਰ ਦੀ ਚੋਣ ਡਵੀਜ਼ਨਲ ਕਮਿਸ਼ਨਰ ਫ਼ਿਰੋਜ਼ਪੁਰ ਮੈਡਮ ਬਬੀਤਾ, ਨਗਰ ਨਿਗਮ ਮੋਗਾ ਦੇ ਕਮਿਸ਼ਨਰ ਗੁਰਵਿੰਦਰ ਸਿੰਘ ਜੌਹਲ, ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਤੇ ਵਿਧਾਇਕ ਡਾ. ਅਮਨਦੀਪ ਕੌਰ ਅਰੋੜਾ ਦੀ ਅਗਵਾਈ 'ਚ ਕੀਤੀ ਗਈ | ਇਸ ਤੋਂ ਪਹਿਲਾਂ ਸ਼ਹਿਰ ਦੇ 50 ਕੌਂਸਲਰਾਂ ਦਾ ਸਹੁੰ ਚੁੱਕ ਸਮਾਗਮ ਹੋਇਆ | ਮੇਅਰ ਦੀ ਚੋਣ ਲਈ ਕੌਂਸਲਰ ਸੰਜੇ ਸ਼ਰਮਾ ਨੇ ਵਿਨੇਪਾਲ ਕੌਰ ਦਾ ਨਾਂਅ ਪੇਸ਼ ਕੀਤਾ ਜਿਸ ਦੀ ਪੁਸ਼ਟੀ ਕੌਂਸਲਰ ਜਗਸੀਰ ਹੁੰਦਲ ਵਲੋਂ ਕੀਤੀ ਗਈ | ਉਪਰੰਤ ਵਿਨੇਪਾਲ ਕੌਰ ਨੂੰ ਸਰਬਸੰਮਤੀ ਨਾਲ ਮੇਅਰ ਚੁਣ ਲਿਆ ਗਿਆ | ਇਸ ਮੌਕੇ ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਕੈਬਨਿਟ ਮੰਤਰੀ ਤਰਨਪ੍ਰੀਤ ਸਿੰਘ ਸੌਂਦ ਨੇ ਕਿਹਾ ਕਿ 'ਆਪ' ਨੇ ਹਮੇਸ਼ਾ ਸਚਾਈ ਦੀ ਰਾਜਨੀਤੀ ਕੀਤੀ ਹੈ ਤੇ ਇਹੋ ਕਾਰਨ ਹੈ ਕਿ ਸ਼ਹਿਰ ਵਾਸੀਆਂ ਨੇ 'ਆਪ' ਪਾਰਟੀ ਦੇ ਹੱਕ ਵਿਚ ਵੱਡਾ ਫ਼ਤਵਾ ਦਿੱਤਾ ਹੈ |
ਮੋਗਾ ਜ਼ਿਲ੍ਹੇ 'ਚ ਵਿਨੇਪਾਲ ਕੌਰ ਸਿਰ ਸਜਿਆ ਮੇਅਰ ਦਾ ਤਾਜ <br/>
ਅਜੀਤ ਡੈਸਕ
12-06-2026