12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਜਥੇ ਨੇ ਫਾਰੂਖ਼ਾਬਾਦ ਸਥਿਤ ਗੁਰਦੁਆਰਾ ਸੱਚਾ ਸੌਦਾ ਦੇ ਕੀਤੇ ਦਰਸ਼ਨ ਸ਼ਹੀਦੀ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਜਥਾ ਭੇਜਣ 'ਤੇ ਖ਼ੁਸ਼ੀ ਦਾ ਕੀਤਾ ਪ੍ਰਗਟਾਵਾ <br/>

Ad Position 21
No active advertisement
ਅਜੀਤ ਡੈਸਕ 13-06-2026
ਅੰਮਿ੍ਤਸਰ, 12 ਜੂਨ (ਸੁਰਿੰਦਰ ਕੋਛੜ)-ਗੁਰੂ ਅਰਜਨ ਦੇਵ ਜੀ ਦੇ ਸ਼ਹੀਦੀ ਪੁਰਬ ਮੌਕੇ ਪਾਕਿਸਤਾਨ ਸਥਿਤ ਗੁਰਧਾਮਾਂ ਦੀ ਯਾਤਰਾ ਲਈ ਪਹੁੰਚੇ ਭਾਰਤੀ ਸਿੱਖ ਯਾਤਰੂਆਂ ਨੂੰ ਅੱਜ ਸਵੇਰੇ ਸ੍ਰੀ ਨਨਕਾਣਾ ਸਾਹਿਬ ਤੋਂ ਏਅਰ ਕੰਡੀਸ਼ਨਰ ਬੱਸਾਂ ਰਾਹੀਂ ਭਾਰੀ ਸੁਰੱਖਿਆ ਹੇਠ ਫਾਰੂਖ਼ਾਬਾਦ ਸਥਿਤ ਗੁਰਦੁਆਰਾ ਸੱਚਾ ਸੌਦਾ ਸਾਹਿਬ ਵਿਖੇ ਲਿਜਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਕੀਰਤਨੀ ਜਥਿਆਂ ਨੇ ਸ਼ਬਦ ਕੀਰਤਨ ਕੀਤਾ | ਸੰਗਤ ਵਲੋਂ ਗੁਰਦੁਆਰਾ ਸਾਹਿਬ ਦੇ ਸਰੋਵਰ 'ਚ ਇਸ਼ਨਾਨ ਕੀਤਾ ਗਿਆ ਅਤੇ ਇਸ ਮੌਕੇ ਲੰਗਰ ਵੀ ਵਰਤਾਇਆ ਗਿਆ | ਗੁਰਦੁਆਰਾ ਸਾਹਿਬ ਵਿਖੇ ਈ. ਟੀ. ਪੀ. ਬੀ. (ਇਵੈਕੂਈ ਟਰੱਸਟ ਪ੍ਰਾਪਰਟੀ ਬੋਰਡ) ਦੇ ਡਿਪਟੀ ਸਕੱਤਰ (ਸ਼ਰਾਈਨਜ਼) ਫ਼ਰਾਜ਼ ਅੱਬਾਸ ਅਤੇ ਪਾਕਿਸਤਾਨ ਗੁਰਦੁਆਰਾ ਕਮੇਟੀ ਵਲੋਂ ਸ਼੍ਰੋਮਣੀ ਕਮੇਟੀ ਦੇ ਜਥਾ ਆਗੂ ਭੁਪਿੰਦਰ ਸਿੰਘ ਭਲਵਾਨ, ਗੁਰਮੀਤ ਸਿੰਘ ਬੂਹ, ਦਿੱਲੀ ਜਥੇ ਦੇ ਪਰਮਜੀਤ ਸਿੰਘ ਚੰਡੋਕ ਆਦਿ ਨੂੰ ਸਨਮਾਨਿਤ ਕੀਤਾ ਗਿਆ | ਇਸ ਮੌਕੇ ਹਾਜ਼ਰ ਭਾਰਤੀ ਸਿੱਖ ਆਗੂਆਂ ਨੇ ਸੰਬੋਧਨ ਦੌਰਾਨ ਸ਼ਹੀਦੀ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਜਥਾ ਭੇਜਣ 'ਤੇ ਖ਼ੁਸ਼ੀ ਦਾ ਪ੍ਰਗਟਾਵਾ ਕੀਤਾ | ਗੁਰਦੁਆਰਾ ਡੇਹਰਾ ਸਾਹਿਬ ਲਾਹੌਰ ਦੇ ਮੁੱਖ ਗ੍ਰੰਥੀ ਮਨਜੀਤ ਸਿੰਘ ਨੇ ਦੱਸਿਆ ਕਿ ਇਸ ਵਾਰ ਮੂਲ ਨਾਨਕਸ਼ਾਹੀ ਕੈਲੰਡਰ ਅਨੁਸਾਰ 14 ਜੂਨ ਨੂੰ ਗੁਰਦੁਆਰਾ ਡੇਹਰਾ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਦੀ ਅਰੰਭਤਾ ਹੋਵੇਗੀ ਅਤੇ 16 ਜੂਨ ਨੂੰ ਭੋਗ ਪਾਏ ਜਾਣਗੇ | ਉਪਰੰਤ ਸ਼ਹੀਦੀ ਪੁਰਬ 18 ਜੂਨ ਨੂੰ ਵੀ ਮਨਾਇਆ ਜਾਵੇਗਾ |

Ad Position 22
No active advertisement
ਪਿਛਲੀ ਖ਼ਬਰ ਆਸਟ੍ਰੇਲੀਆ ਵਿਖੇ ਸੜਕ ਹਾਦਸੇ 'ਚ ਕੁਰਾਲੀ ਦੇ ਨੌਜਵਾਨ ਦੀ ਮੌਤ ਅਗਲੀ ਖ਼ਬਰ 'ਬੰਬ ਧਮਾਕਿਆਂ' ਸੰਬੰਧੀ ਬਿਆਨਬਾਜ਼ੀ ਮਾਮਲਾ ਸਾਬਕਾ ਮੁੱਖ ਮੰਤਰੀ ਭੱਠਲ ਖ਼ਿਲਾਫ਼ ਬਠਿੰਡਾ ਅਦਾਲਤ 'ਚ ਕੇਸ ਦਾਖ਼ਲ
Ad Position 24