12-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਆਸਟ੍ਰੇਲੀਆ ਵਿਖੇ ਸੜਕ ਹਾਦਸੇ 'ਚ ਕੁਰਾਲੀ ਦੇ ਨੌਜਵਾਨ ਦੀ ਮੌਤ

Ad Position 21
No active advertisement
ਅਜੀਤ ਡੈਸਕ 13-06-2026
ਕੁਰਾਲੀ (ਮੋਹਾਲੀ), 12 ਜੂਨ (ਬਿੱਲਾ ਅਕਾਲਗੜ੍ਹੀਆ)-ਕੁਰਾਲੀ ਨੇੜਲੇ ਪਿੰਡ ਚਟੌਲੀ ਦੇ ਨੌਜਵਾਨ ਦੀ ਆਸਟ੍ਰੇਲੀਆ ਦੇ ਸ਼ਹਿਰ ਐਡੀਲੇਡ ਵਿਖੇ ਸੜਕ ਹਾਦਸੇ ਦੌਰਾਨ ਮੌਤ ਹੋ ਗਈ | ਇਸ ਸੰਬੰਧੀ ਸਰਪੰਚ ਗੁਰਪ੍ਰੀਤ ਸਿੰਘ ਗੋਲਡੀ ਹੁੰਦਲ ਨੇ ਦੱਸਿਆ ਕਿ ਸਤਵਿੰਦਰ ਸਿੰਘ ਉਰਫ਼ ਸੰਨੀ ਵੜੈਚ (29) ਪੁੱਤਰ ਪਿ੍ਤਪਾਲ ਸਿੰਘ ਕਰੀਬ 10 ਸਾਲ ਪਹਿਲਾਂ ਪੜ੍ਹਾਈ ਕਰਨ ਲਈ ਆਸਟ੍ਰੇਲੀਆ ਦੇ ਸ਼ਹਿਰ ਐਡੀਲੇਡ ਗਿਆ ਸੀ ਤੇ ਪਿਛਲੇ ਸਾਲ ਵਿਆਹ ਕਰਵਾਉਣ ਉਪਰੰਤ ਵਾਪਸ ਵਿਦੇਸ਼ ਚਲਾ ਗਿਆ | ਬੀਤੇ ਕੱਲ੍ਹ ਸਤਵਿੰਦਰ ਸਿੰਘ ਦੇ ਤਾਏ ਦੇ ਲੜਕੇ ਗੁਰਿੰਦਰ ਸਿੰਘ ਉਰਫ਼ ਗੁਰੀ ਵੜੈਚ ਨੂੰ ਇਕ ਸੁਨੇਹਾ ਆਇਆ, ਜਿਸ 'ਚ ਦੱਸਿਆ ਗਿਆ ਕਿ ਸਤਵਿੰਦਰ ਸਿੰਘ ਆਪਣੀ ਕਾਰ 'ਚ ਜਾ ਰਿਹਾ ਸੀ ਅਤੇ ਇਸੇ ਦੌਰਾਨ ਸਾਹਮਣੇ ਤੋਂ ਆ ਰਹੇ ਤੇਜ਼ ਰਫ਼ਤਾਰ ਟਰੱਕ ਨੇ ਉਸ ਨੂੰ ਟੱਕਰ ਮਾਰ ਦਿੱਤੀ | ਹਾਦਸੇ 'ਚ ਸਤਵਿੰਦਰ ਸਿੰਘ ਦੀ ਮੌਕੇ 'ਤੇ ਹੀ ਮੌਤ ਹੋ ਗਈ | ਇਹ ਮੰਦਭਾਗੀ ਖ਼ਬਰ ਸੁਣਦਿਆਂ ਹੀ ਪਿੰਡ ਚਟੌਲੀ 'ਚ ਸੋਗ ਦੀ ਲਹਿਰ ਦੌੜ ਗਈ | ਜ਼ਿਕਰਯੋਗ ਹੈ ਕਿ ਮਿ੍ਤਕ ਨੌਜਵਾਨ ਤਿੰਨ ਭੈਣਾਂ ਦਾ ਇਕਲੌਤਾ ਭਰਾ ਸੀ | ਉਹ ਆਪਣੇ ਪਿੱਛੇ ਮਾਤਾ-ਪਿਤਾ, 3 ਭੈਣਾਂ ਤੇ ਪਤਨੀ ਨੂੰ ਛੱਡ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਰੇਲਵੇ ਨੇ 11 ਕਰੋੜ ਤੋਂ ਵੱਧ ਭੋਜਨ ਦੀਆਂ ਥਾਲੀਆਂ ਦੀ ਬਰਬਾਦੀ ਰੋਕੀ, ਸਾਲਾਨਾ 400 ਕਰੋੜ ਰੁਪਏ ਦੀ ਬੱਚਤ 'ਜ਼ੀਰੋ ਵੇਸਟ... ਅਗਲੀ ਖ਼ਬਰ ਜਥੇ ਨੇ ਫਾਰੂਖ਼ਾਬਾਦ ਸਥਿਤ ਗੁਰਦੁਆਰਾ ਸੱਚਾ ਸੌਦਾ ਦੇ ਕੀਤੇ ਦਰਸ਼ਨ ਸ਼ਹੀਦੀ ਪੁਰਬ ਮੌਕੇ ਸ਼੍ਰੋਮਣੀ ਕਮੇਟੀ ਵਲੋਂ ਜਥਾ...
Ad Position 24