ਤਾਰੀਖ ਅਤੇ ਸਮਾਂ ਲੋਡ ਹੋ ਰਿਹਾ ਹੈ...
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-06-2026

ਸੁਪਰੀਮ ਕੋਰਟ ਨੇ ਖ਼ਾਰਜ ਕੀਤੀ ਮੀਨਾਕਸ਼ੀ ਨਟਰਾਜਨ ਦੀ ਪਟੀਸ਼ਨ ਮੈਂ ਕੋਈ ਜਾਣਕਾਰੀ ਨਹੀਂ ਲੁਕਾਈ-ਨਟਰਾਜਨ <br/>

Ad Position 21
No active advertisement
ਅਜੀਤ ਡੈਸਕ 13-06-2026
ਨਵੀਂ ਦਿੱਲੀ, 12 ਜੂਨ (ਉਪਮਾ ਡਾਗਾ ਪਾਰਥ)-ਮੱਧ ਪ੍ਰਦੇਸ਼ 'ਚ ਕਾਂਗਰਸ ਦੀ ਰਾਜ ਸਭਾ ਉਮੀਦਵਾਰ ਮੀਨਾਕਸ਼ੀ ਨਟਰਾਜਨ ਦੀ ਨਾਮਜ਼ਦਗੀ ਰੱਦ ਕਰਨ ਦੇ ਮਾਮਲੇ 'ਚ ਦਾਇਰ ਪਟੀਸ਼ਨ ਨੂੰ ਸੁਪਰੀਮ ਕੋਰਟ ਨੇ ਤਕਰੀਬਨ ਇਕ ਘੰਟੇ ਚੱਲੀ ਬਹਿਸ ਤੋਂ ਬਾਅਦ ਇਹ ਕਹਿ ਕੇ ਖ਼ਾਰਜ ਕਰ ਦਿੱਤਾ ਕਿ ਇਹ ਪਟੀਸ਼ਨ ਸੁਣਵਾਈ ਯੋਗ ਨਹੀਂ ਹੈ | ਸੁਪਰੀਮ ਕੋਰਟ 'ਚ ਛੁੱਟੀਆਂ ਵਾਲੇ ਬੈਂਚ 'ਚ ਜਸਟਿਸ ਪ੍ਰਸ਼ਾਂਤ ਕੁਮਾਰ ਮਿਸ਼ਰਾ ਅਤੇ ਅਤੁਲ ਐਮ. ਚੰਦੁਰਕਰ ਨੇ ਕਿਹਾ ਕਿ ਇਕ ਵਾਰ ਨਾਮਜ਼ਦਗੀ ਰੱਦ ਹੋਣ 'ਤੇ ਇਸ ਦਾ ਹੱਲ ਸਿਰਫ਼ ਚੋਣ ਕਮਿਸ਼ਨ ਕੋਲ ਹੈ | ਬੈਂਚ ਨੇ ਪਟੀਸ਼ਨਕਰਤਾ ਨੂੰ ਇਸ ਸੰਬੰਧ 'ਚ ਪਹਿਲਾਂ ਦਾ ਕੋਈ ਮਾਮਲਾ ਸਾਹਮਣੇ ਰੱਖਣ ਨੂੰ ਕਿਹਾ, ਜਿਸ 'ਚ ਅਦਾਲਤ ਨੇ ਦਖ਼ਲਅੰਦਾਜ਼ੀ ਕੀਤੀ ਹੋਵੇ | ਬੈਂਚ ਨੇ ਕਿਹਾ ਕਿ ਫ਼ੈਸਲਾ ਭਾਵੇਂ ਕਿੰਨਾ ਹੀ ਗ਼ਲਤ ਕਿਉਂ ਨਾ ਹੋਵੇ, ਇਕ ਵਾਰ ਨਾਮਜ਼ਦਗੀ ਰੱਦ ਹੋਣ ਤੋਂ ਬਾਅਦ ਇਸ ਦੀ ਸਮੱਸਿਆ ਦਾ ਹੱਲ ਚੋਣ ਕਮਿਸ਼ਨ ਕੋਲ ਹੈ | ਨਟਰਾਜਨ ਦੀ ਪੈਰਵੀ ਕਰ ਰਹੇ ਸੀਨੀਅਰ ਐਡਵੋਕੇਟ ਅਭਿਸ਼ੇਕ ਮਨੂਸਿੰਘਵੀ ਨੇ ਕਿਹਾ ਕਿ ਉਮੀਦਵਾਰਾਂ ਨੂੰ ਸਿਰਫ ਅਪਰਾਧਕ ਮਾਮਲੇ ਦਰਜ ਕਰਨ ਦੀ ਲੋੜ ਹੁੰਦੀ ਹੈ, ਜਿਨ੍ਹਾਂ 'ਚ ਘੱਟੋ-ਘੱਟ ਸਜ਼ਾ ਦੋ ਸਾਲ ਵੀ ਹੋਵੇ ਅਤੇ ਮੌਜੂਦਾ ਮਾਮਲੇ 'ਚ ਸਿਰਫ ਸੰਮਨ ਜਾਰੀ ਕੀਤੇ ਗਏ ਸਨ | ਜ਼ਿਕਰਯੋਗ ਹੈ ਕਿ ਨਟਰਾਜਨ ਦੇ ਮਾਮਲੇ 'ਚ ਰਿਟਰਨਿੰਗ ਅਧਿਕਾਰੀ ਅਰਵਿੰਦਰ ਸ਼ਰਮਾ ਨੇ ਆਪਣੇ ਆਦੇਸ਼ 'ਚ ਕਿਹਾ ਸੀ ਕਿ ਕਾਗਜ਼ਾਂ ਦੀ ਘੋਖ ਤੋਂ ਪਤਾ ਲੱਗਾ ਹੈ ਕਿ ਲੋਕਾਂ ਦੀ ਨੁਮਾਇੰਦਗੀ ਬਾਰੇ ਕਾਨੂੰਨ ਤਹਿਤ ਇਕ ਅਪਰਾਧਕ ਮਾਮਲੇ ਦੀ ਜਾਣਕਾਰੀ ਨਹੀਂ ਦਿੱਤੀ ਗਈ ਹੈ | ਮੱਧ ਪ੍ਰਦੇਸ਼ ਰਾਜ ਸਭਾ ਚੋਣਾਂ ਨੂੰ ਲੈ ਕੇ ਸੁਪਰੀਮ ਕੋਰਟ 'ਚ ਸੁਣਵਾਈ ਤੋਂ ਪਹਿਲਾਂ ਕਾਂਗਰਸ ਦੀ ਉਮੀਦਵਾਰ ਮੀਨਾਕਸ਼ੀ ਨਟਰਾਜਨ ਨੇ ਪ੍ਰੈੱਸ ਕਾਨਫਰੰਸ ਕਰਕੇ ਆਪਣਾ ਪੱਖ ਰੱਖਦਿਆਂ ਕਿਹਾ ਕਿ ਉਨ੍ਹਾਂ ਨੇ ਕੋਈ ਜਾਣਕਾਰੀ ਨਹੀਂ ਲੁਕਾਈ | ਮੀਨਾਕਸ਼ੀ ਨਟਰਾਜਨ ਨੇ ਕਿਹਾ ਕਿ ਮਾਮਲਾ ਅਦਾਲਤ ਦੇ ਵਿਚਾਰ ਅਧੀਨ ਹੈ |

Ad Position 22
No active advertisement
ਪਿਛਲੀ ਖ਼ਬਰ ਗਿਆਨੀ ਰਘਬੀਰ ਸਿੰਘ ਦੀ ਕਾਰਵਾਈ ਨੇ ਅਕਾਲ ਤਖ਼ਤ ਸਾਹਿਬ ਦੀਆਂ ਪਰੰਪਰਾਵਾਂ ਨੂੰ ਢਾਅ ਲਾਈ-ਭਾਈ ਚਾਵਲਾ ਅਗਲੀ ਖ਼ਬਰ ਐੱਸ.ਆਈ.ਆਰ. ਸੰਬੰਧੀ ਚੋਣ ਅਮਲੇ ਦੀ ਟਰੇਨਿੰਗ ਸਫ਼ਲਤਾ ਪੂਰਵਕ ਮੁਕੰਮਲ ਹੋਈ-ਅਕਾਸ਼ ਬਾਂਸਲ
Ad Position 24
No active advertisement