ਚੰਡੀਗੜ੍ਹ, 13 ਜੂਨ (ਪੋ੍ਰ. ਅਵਤਾਰ ਸਿੰਘ)-ਪੰਜਾਬ ਸਰਕਾਰ ਵਲੋਂ 3 ਆਈ.ਏ.ਐਸ. ਤੇ 5 ਪੀ.ਸੀ.ਐਸ. ਅਧਿਕਾਰੀਆਂ ਦੇ ਤਬਾਦਲੇ ਕੀਤੇ ਗਏ ਹਨ | ਪੰਜਾਬ ਸਰਕਾਰ ਦੇ ਮੁੱਖ ਸਕੱਤਰ ਕੇ.ਏ.ਪੀ. ਸਿਨਹਾ ਵਲੋਂ ਜਾਰੀ ਵੱਖ-ਵੱਖ ਹੁਕਮਾਂ ਮੁਤਾਬਿਕ ਬਦਲੇ ਗਏ ਆਈ.ਏ.ਐਸ. ਅਧਿਕਾਰੀਆਂ 'ਚ ਪਰਮਜੀਤ ਸਿੰਘ ਨੂੰ ਵਿਸ਼ੇਸ਼ ਸਕੱਤਰ ਜਲ ਸਰੋਤ ਵਿਭਾਗ ਲਗਾਇਆ ਗਿਆ ਹੈ | ਇਸੇ ਤਰ੍ਹਾਂ ਸ੍ਰੀਮਤੀ ਨੀਰੂ ਕਤਿਆਲ ਗੁਪਤਾ ਨੂੰ ਵਿਸ਼ੇਸ਼ ਸਕੱਤਰ, ਆਮ ਰਾਜ ਪ੍ਰਬੰਧ ਤੇ ਤਾਲਮੇਲ ਵਿਭਾਗ ਅਤੇ ਸ਼੍ਰੀ ਓਜਸਵੀ ਨੂੰ ਕਮਿਸ਼ਨਰ ਨਗਰ ਨਿਗਮ ਲੁਧਿਆਣਾ ਲਗਾਇਆ ਗਿਆ ਹੈ | ਇਸੇ ਤਰ੍ਹਾਂ ਬਦਲੇ ਗਏ ਪੀ.ਸੀ.ਐਸ. ਅਧਿਕਾਰੀਆਂ 'ਚ ਸ਼੍ਰੀਮਤੀ ਪੂਜਾ ਸਿਆਲ ਨੂੰ ਕਮਿਸ਼ਨਰ ਨਗਰ ਨਿਗਮ ਪਟਿਆਲਾ ਲਗਾਇਆ ਗਿਆ ਹੈ | ਇਸੇ ਤਰ੍ਹਾਂ ਅਮਰਬੀਰ ਕੌਰ ਭੁੱਲਰ ਨੂੰ ਵਧੀਕ ਡਿਪਟੀ ਕਮਿਸ਼ਨਰ (ਜਨਰਲ) ਫ਼ਤਿਹਗੜ੍ਹ ਸਾਹਿਬ, ਸ਼੍ਰੀਮਤੀ ਕਨੂੰ ਥਿੰਦ ਨੂੰ ਸੰਯੁਕਤ ਡਾਇਰੈਕਟਰ (ਪ੍ਰਸ਼ਾਸਨ) ਦਫ਼ਤਰ ਡਾਇਰੈਕਟਰ ਉਦਯੋਗ ਤੇ ਵਣਜ ਅਤੇ ਵਾਧੂ ਚਾਰਜ ਮੈਂਬਰ ਸਕੱਤਰ ਪੰਜਾਬ ਰਾਜ ਖ਼ੁਰਾਕ ਕਮਿਸ਼ਨ ਅਤੇ ਵਾਧੂ ਚਾਰਜ ਵਧੀਕ ਮੈਨੇਜਿੰਗ ਡਾਇਰੈਕਟਰ, ਪੰਜਾਬ ਲਘੂ ਉਦਯੋਗ ਤੇ ਨਿਰਯਾਤ ਨਿਗਮ, ਸ਼੍ਰੀ ਅਮਰਿੰਦਰ ਸਿੰਘ ਟਿਵਾਣਾ ਨੂੰ ਸਕੱਤਰ ਪੰਜਾਬ ਅਧੀਨ ਸੇਵਾ ਚੋਣ ਬੋਰਡ ਅਤੇ ਸ਼੍ਰੀ ਵਿਕਾਸ ਹੀਰਾ ਨੂੰ ਵਧੀਕ ਮੁੱਖ ਪ੍ਰਸ਼ਾਸਕ ਗਰੇਟਰ ਲੁਧਿਆਣਾ ਏਰੀਆ ਵਿਕਾਸ ਅਥਾਰਟੀ ਲੁਧਿਆਣਾ ਲਗਾਇਆ ਗਿਆ ਹੈ |