ਚੰਡੀਗੜ੍ਹ, 13 ਜੂਨ (ਪ੍ਰੋ. ਅਵਤਾਰ ਸਿੰਘ)-ਸ਼੍ਰੋਮਣੀ ਅਕਾਲੀ ਦਲ (ਪੁਨਰ ਸੁਰਜੀਤ) ਦੇ ਸੀਨੀਅਰ ਆਗੂ ਤੇ ਸਾਬਕਾ ਸੰਸਦ ਮੈਂਬਰ ਪ੍ਰੇਮ ਸਿੰਘ ਚੰਦੂਮਾਜਰਾ ਨੇ ਪੰਜਾਬ ਵਿਚ ਯੂਰੀਆ ਅਤੇ ਡੀ.ਏ.ਪੀ. ਖਾਦ ਦੀ ਪੈਦਾ ਹੋ ਰਹੀ ਗੰਭੀਰ ਕਿੱਲਤ 'ਤੇ ਡੂੰਘੀ ਚਿੰਤਾ ਪ੍ਰਗਟ ਕਰਦਿਆਂ ਕਿਹਾ ਹੈ ਕਿ ਸੂਬੇ ਦੇ ਕਿਸਾਨਾਂ ਸਾਹਮਣੇ ਇਕ ਵੱਡਾ ਸੰਕਟ ਖੜ੍ਹਾ ਹੋ ਗਿਆ ਹੈ | ਉਨ੍ਹਾਂ ਦੋਸ਼ ਲਾਇਆ ਕਿ ਪੰਜਾਬ ਸਰਕਾਰ ਦੀ ਲਾਪਰਵਾਹੀ ਕਾਰਨ ਝੋਨੇ ਦੇ ਸੀਜ਼ਨ ਦੀ ਸ਼ੁਰੂਆਤ ਤੋਂ ਪਹਿਲਾਂ ਹੀ ਖਾਦਾਂ ਦੀ ਸਪਲਾਈ ਬੁਰੀ ਤਰ੍ਹਾਂ ਪ੍ਰਭਾਵਿਤ ਹੋ ਚੁੱਕੀ ਹੈ | ਚੰਦੂਮਾਜਰਾ ਨੇ ਕਿਹਾ ਕਿ ਇਹ ਪਹਿਲੀ ਵਾਰ ਦੇਖਣ ਨੂੰ ਮਿਲ ਰਿਹਾ ਹੈ ਕਿ ਝੋਨੇ ਦੀ ਲਵਾਈ ਦੇ ਸੀਜ਼ਨ ਤੋਂ ਪਹਿਲਾਂ ਸਹਿਕਾਰੀ ਸਭਾਵਾਂ ਤੇ ਖਾਦ ਵੰਡ ਕੇਂਦਰਾਂ ਵਿਚ ਯੂਰੀਆ ਅਤੇ ਡੀ.ਏ.ਪੀ ਦੋਵੇਂ ਹੀ ਖਾਦਾਂ ਲਗਭਗ ਗ਼ਾਇਬ ਹਨ |