21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਜੱਬੋਵਾਲ ਵਿਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ

Ad Position 21
No active advertisement
ਅਜੀਤ ਡੈਸਕ 14-06-2026
ਟਾਂਗਰਾ/ਜੰਡਿਆਲਾ ਗੁਰੂ (ਅੰਮਿ੍ਤਸਰ), 13 ਜੂਨ (ਹਰਜਿੰਦਰ ਸਿੰਘ ਕਲੇਰ)-ਵਿਧਾਨ ਸਭਾ ਹਲਕਾ ਜੰਡਿਆਲਾ ਗੁਰੂ ਦੇ ਇਲਾਕੇ ਵਿਚ ਆਏ ਦਿਨ ਵਾਪਰ ਰਹੀਆਂ ਲੁੱਟ-ਖੋਹ, ਡਕੈਤੀਆਂ ਤੇ ਕਤਲ ਦੀਆਂ ਘਟਨਾਵਾਂ ਕਾਰਨ ਲੋਕਾਂ ਦੇ ਮਨਾਂ ਵਿਚ ਡਰ ਅਤੇ ਦਹਿਸ਼ਤ ਦਾ ਮਾਹੌਲ ਬਣਿਆ ਹੋਇਆ ਹੈ¢ ਬੀਤੀ ਰਾਤ ਪਿੰਡ ਜੱਬੋਵਾਲ ਵਿਚ ਅਣਪਛਾਤੇ ਹਮਲਾਵਰਾਂ ਵਲੋਂ ਇਕ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ | ਜਿਸਦੀ ਪਛਾਣ ਮਨਜਿੰਦਰ ਸਿੰਘ ਉਰਫ਼ ਮੰਨਾ (32) ਵਾਸੀ ਜੱਬੋਵਾਲ ਵਜੋਂ ਹੋਈ ਹੈ¢ ਉਹ ਵਿਆਹਿਆ ਹੋਇਆ ਸੀ ਤੇ ਇਕ ਪੰਜ ਮਹੀਨੇ ਦੇ ਬੱਚੇ ਦਾ ਪਿਤਾ ਸੀ | ਦੱਸਿਆ ਜਾਂਦਾ ਹੈ ਕਿ ਮਨਜਿੰਦਰ ਸਿੰਘ ਰਾਤ ਕਰੀਬ 10 ਵਜੇ ਆਪਣੀ ਦੁਕਾਨ ਬੰਦ ਕਰਕੇ ਘਰ ਵਾਪਸ ਆ ਰਿਹਾ ਸੀ | ਇਸ ਦÏਰਾਨ ਮੋਟਰਸਾਈਕਲ 'ਤੇ ਸਵਾਰ ਤਿੰਨ ਅਣਪਛਾਤੇ ਵਿਅਕਤੀਆਂ ਨੇ ਉਸ 'ਤੇ ਤਾਬੜਤੋੜ ਗੋਲੀਆਂ ਚਲਾ ਦਿੱਤੀਆਂ, ਜੋਕਿ ਮਨਜਿੰਦਰ ਦੀ ਪਿੱਠ 'ਤੇ 3 ਤੋਂ 4 ਗੋਲੀਆਂ ਲੱਗੀਆਂ¢ ਪਰਿਵਾਰਕ ਮੈਂਬਰਾਂ ਤੇ ਸਥਾਨਕ ਲੋਕਾਂ ਵਲੋਂ ਉਸ ਨੂੰ ਤੁਰੰਤ ਹਸਪਤਾਲ ਪਹੁੰਚਾਇਆ ਪਰ ਉਹ ਰਸਤੇ 'ਚ ਹੀ ਦਮ ਤੋੜ ਗਿਆ | ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਮੌਕੇ 'ਤੇ ਪਹੁੰਚੀ ਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ |

Ad Position 22
No active advertisement
ਪਿਛਲੀ ਖ਼ਬਰ ਸੁਖਬੀਰ ਸਿੰਘ ਬਾਦਲ ਵਲੋਂ ਐਸ.ਸੀ. ਵਿੰਗ ਦੇ 85 ਹਲਕਾ ਪ੍ਰਧਾਨਾਂ ਦਾ ਐਲਾਨ ਅਗਲੀ ਖ਼ਬਰ ਸ੍ਰੀ ਦਰਬਾਰ ਸਾਹਿਬ ਪਰਿਕਰਮਾ ਵਿਖੇ ਰਾਤ ਸਮੇਂ ਸੁਰੱਖਿਆ ਸੇਵਾਵਾਂ ਲਈ ਸਾਬਕਾ ਸਿੱਖ ਸੈਨਿਕਾਂ ਦੀ ਕੀਤੀ ਜਾਵੇਗੀ ਭਰਤੀ <...
Ad Position 24