21-08-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 14-06-2026

ਸੁਖਬੀਰ ਸਿੰਘ ਬਾਦਲ ਵਲੋਂ ਐਸ.ਸੀ. ਵਿੰਗ ਦੇ 85 ਹਲਕਾ ਪ੍ਰਧਾਨਾਂ ਦਾ ਐਲਾਨ

Ad Position 21
No active advertisement
ਅਜੀਤ ਡੈਸਕ 14-06-2026
ਚੰਡੀਗੜ੍ਹ, 13 ਜੂਨ (ਪ੍ਰੋ .ਅਵਤਾਰ ਸਿੰਘ)-ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਪਾਰਟੀ ਦੇ ਐਸ.ਸੀ. ਵਿੰਗ ਦੇ ਪ੍ਰਧਾਨ ਤੇ ਸਾਬਕਾ ਕੈਬਨਿਟ ਮੰਤਰੀ ਗੁਲਜਾਰ ਸਿੰਘ ਰਣੀਕੇ ਅਤੇ ਵੱਖ-ਵੱਖ ਵਿਧਾਨ ਸਭਾ ਦੇ ਹਲਕਾ ਇੰਚਾਰਜਾਂ ਨਾਲ ਸਲਾਹ ਮਸ਼ਵਰਾ ਕਰਨ ਉਪਰੰਤ ਐਸ.ਸੀ. ਵਿੰਗ ਦੇ 85 ਵੱਖ-ਵੱਖ ਵਿਧਾਨ ਸਭਾ ਹਲਕਿਆਂ ਦੇ ਹਲਕਾ ਪ੍ਰਧਾਨਾਂ ਦਾ ਐਲਾਨ ਕੀਤਾ ਗਿਆ ਹੈ | ਇਸ ਬਾਰੇ ਜਾਣਕਾਰੀ ਦਿੰਦੇ ਹੋਏ ਪਾਰਟੀ ਦੇ ਸੀਨੀਅਰ ਮੀਤ ਪ੍ਰਧਾਨ ਅਤੇ ਸਕੱਤਰ ਡਾ. ਦਲਜੀਤ ਸਿੰਘ ਚੀਮਾ ਨੇ ਦੱਸਿਆ ਕਿ ਪਾਰਟੀ ਦੇ ਐਸ.ਸੀ. ਵਿੰਗ ਨਾਲ ਸਬੰਧਿਤ ਮਿਹਨਤੀ ਤੇ ਜੁਝਾਰੂ ਆਗੂਆਂ ਨੂੰ ਵੱਖ-ਵੱਖ 85 ਵਿਧਾਨ ਸਭਾ ਹਲਕਿਆਂ ਦਾ ਹਲਕਾ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ |

Ad Position 22
No active advertisement
ਪਿਛਲੀ ਖ਼ਬਰ ਚੰਡੀਗੜ੍ਹ 'ਚ ਕੈਮਿਸਟ ਦੀ ਦੁਕਾਨ ਅੰਦਰ ਇਕ ਵਿਅਕਤੀ ਦੀ ਗੋਲੀਆਂ ਮਾਰ ਕੇ ਹੱਤਿਆ <br/> ਅਗਲੀ ਖ਼ਬਰ ਜੱਬੋਵਾਲ ਵਿਚ ਨੌਜਵਾਨ ਦੀ ਗੋਲੀਆਂ ਮਾਰ ਕੇ ਹੱਤਿਆ
Ad Position 24